27 ਅਕਤੂਬਰ 2024: ਝੋਨੇ ਦੀ ਖਰੀਦ ਨਾ ਹੋਣ ਕਾਰਨ ਨਾਰਾਜ਼ ਕਿਸਾਨਾਂ ਨੂੰ ਸ਼ਾਂਤ ਕਰਨ ਦੇ ਯਤਨ ਕੀਤੇ ਜਾ ਰਹੇ ਹਨ।ਉੱਥੇ ਹੀ ਅੱਜ ਪੰਜਾਬ ਸਰਕਾਰ (punajb goverment) ਦੇ ਮੰਤਰੀ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਮੀਟਿੰਗ ਕਰ ਰਹੇ ਹਨ। ਪੰਜਾਬ ਸਰਕਾਰ ਦੇ ਖੁਰਾਕ ਤੇ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਝੋਨੇ ਦੀ ਖਰੀਦ ਨਾ ਹੋਣ ਕਾਰਨ ਫਗਵਾੜਾ ਵਿੱਚ ਪੱਕੇ ਧਰਨੇ ’ਤੇ ਬੈਠੇ ਕਿਸਾਨਾਂ (kisan) ਨਾਲ ਮੀਟਿੰਗ ਕਰਦੇ ਹੋਏ।
ਕਿਸਾਨ ਆਗੂਆਂ ਨਾਲ ਇਹ ਮੀਟਿੰਗ ਦੁਪਹਿਰ 1 ਵਜੇ ਫਗਵਾੜਾ ਦੇ ਕੈਬਾਨਾ ਰਿਜ਼ੋਰਟ ਵਿਖੇ ਸ਼ੁਰੂ ਹੋਈ ਹੈ। ਮੀਟਿੰਗ ਵਿੱਚ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਕਿਸੇ ਨਾ ਕਿਸੇ ਤਰ੍ਹਾਂ ਮਸਲੇ ਦਾ ਹੱਲ ਕਰਵਾ ਕੇ ਧਰਨਾ ਖ਼ਤਮ ਕਰਨ ਦੀ ਪਹਿਲਕਦਮੀ ਕੀਤੀ ਜਾਵੇਗੀ। ਇਸ ਮੀਟਿੰਗ ਸਬੰਧੀ ਡੀਸੀ ਕਪੂਰਥਲਾ ਅਮਿਤ ਕੁਮਾਰ ਪੰਚਾਲ ਵੱਲੋਂ ਕਿਸਾਨ ਜਥੇਬੰਦੀਆਂ ਨੂੰ ਪੱਤਰ ਜਾਰੀ ਕੀਤਾ ਗਿਆ ਹੈ।