ਚੰਡੀਗੜ੍ਹ 01 ਸਤੰਬਰ 2022: ਖੇਤੀਬਾੜੀ ਸੰਦਾਂ ਵਿੱਚ ਹੋਏ ਘਪਲੇ ਨੂੰ ਲੈ ਕੇ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਕੈਪਟਨ ਸਰਕਾਰ ਦੌਰਾਨ ਖੇਤੀਬਾੜੀ ਸੰਦਾਂ ਨੂੰ ਲੈ ਕੇ ਹੋਏ ਘਪਲੇ ਦੀ ਜਾਂਚ ਮੁਕੰਮਲ ਹੋ ਗਈ ਹੈ। ਇਸਦੇ ਨਾਲ ਹੀ ਕੁਲਦੀਪ ਧਾਲੀਵਾਲ ਦਾ ਕਹਿਣਾ ਹੈ ਕਿ ਜਾਂਚ ਮੁਕੰਮਲ ਹੋਣ ਤੋਂ ਬਾਅਦ ਫਾਈਲ ਮੁੱਖ ਮੰਤਰੀ ਭਗਵੰਤ ਮਾਨ ਕੋਲ ਭੇਜ ਦਿੱਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਘਪਲੇ ‘ਚ ਸ਼ਾਮਲ ਮੁਲਜ਼ਮਾਂ ਨੂੰ ਬਖਸ਼ਿਆ ਨਹੀਂ ਜਾਵੇਗਾ।
ਉਨ੍ਹਾਂ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਬਿਆਨ ਨੂੰ ਲੈ ਕੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਅਤੇ ਸਾਡੀਆਂ ਲੱਤਾਂ ਭਾਰ ਝੱਲਦੀਆਂ ਹਨ ਅਤੇ ਜਿਸ ਕਿਸੇ ਨੇ ਵੀ ਕੋਈ ਘਪਲਾ ਕੀਤਾ ਹੈ, ਉਸਦੇ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਮੰਤਰੀ ਧਾਲੀਵਾਲ ਨੇ ਦਾ ਕਹਿਣਾ ਹੈ ਕਿ ਬਾਜਵਾ ਨੂੰ ਪੁੱਛਿਆ ਜਾਵੇ ਕਿ ਉਸ ਦੀਆਂ ਲੱਤਾਂ ਭਾਰ ਝੱਲਦੀਆਂ ਹਨ | ਆਪਣੀ ਟਿਕਟ ਲੈਣ ਦੇ ਲਈ ਕੈਪਟਨ ਅਮਰਿੰਦਰ ਸਿੰਘ ਦੇ ਸਾਹਮਣੇ ਗੋਡੇ ਟੇਕੇ ਦਿੰਦੇ ਹਨ।