NRI Milni

ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ NRI ਮਿਲਣੀ ਤਹਿਤ ਪ੍ਰਵਾਸੀ ਪੰਜਾਬੀਆਂ ਦੀ ਸੁਣੀਆਂ ਮੁਸ਼ਕਿਲਾਂ

ਚੰਡੀਗੜ੍ਹ, 20 ਮਾਰਚ 2025: ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਆਨਲਾਈਨ ਵੀਡੀਓ-ਕਾਨਫਰੰਸਿੰਗ ਰਾਹੀਂ ਚੌਥੀ ਆਨਲਾਈਨ ਐਨ.ਆਰ.ਆਈ ਮਿਲਣੀ (NRI Milni) ਦੌਰਾਨ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਦੇ ਸੁਣੀਆਂ | ਇਹ ਮਿਲਣੀ ਆਨਲਾਈਨ ਪੰਜਾਬ ਸਿਵਲ ਸਕੱਤਰੇਤ-1 ਵਿਖੇ ਹੋਈ ਹੈ |

ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਹ ਪਹਿਲਕਦਮੀ ਐਨ.ਆਰ.ਆਈ. ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਸ਼ੁਰੂ ਕੀਤੀ ਹੈ। ਪੰਜਾਬ ਦੇਸ਼ ਦਾ ਇੱਕੋ ਇੱਕ ਸੂਬਾ ਹੈ ਜਿਸਨੇ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਐਨ.ਆਰ.ਆਈ ਮਿਲਣੀ (NRI Milni) ਵਰਗੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਹੈ |

ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਚੌਥਾ ਮਹੀਨਾਵਾਰ ਆਨਲਾਈਨ ਐਨ.ਆਰ.ਆਈ. ਮਿਲਣੀ ਦੌਰਾਨ 123 ਸ਼ਿਕਾਇਤਾਂ ਮਿਲੀਆ, ਜਿਨ੍ਹਾਂ ‘ਚੋਂ 98 ਸ਼ਿਕਾਇਤਾਂ ਈਮੇਲ ਰਾਹੀਂ ਪ੍ਰਾਪਤ ਹੋਈਆਂ ਅਤੇ ਬਾਕੀ 25 ਸ਼ਿਕਾਇਤਾਂ ਵਟਸਐਪ ਨੰਬਰ ‘ਤੇ ਪ੍ਰਾਪਤ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਤਿੰਨ ਆਨਲਾਈਨ ਐਨ.ਆਰ.ਆਈ. ਮਿਲਣੀ ਦੌਰਾਨ 393 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਨ੍ਹਾਂ ‘ਚੋਂ 343 ਸ਼ਿਕਾਇਤਾਂ ਦਾ ਨਿਪਟਾਰਾ ਕਰ ਦਿੱਤਾ ਗਿਆ।

ਕੈਬਿਨਟ ਮੰਤਰੀ ਨੇ ਏ.ਡੀ.ਜੀ.ਪੀ., ਪੰਜਾਬ ਪੁਲਿਸ ਐਨ.ਆਰ.ਆਈ. ਵਿੰਗ ਪ੍ਰਵੀਨ ਕੇ. ਸਿਨਹਾ ਅਤੇ ਸਬੰਧਤ ਜ਼ਿਲ੍ਹਿਆਂ ਦੇ ਐਸਐਸਪੀਜ਼ ਨੂੰ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਲਈ ਕਿਹਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਹੱਲ ਛੇਤੀ ਤੋਂ ਛੇਤੀ ਕੀਤਾ ਜਾਵੇਗਾ।

Read More: ਐਨ.ਆਰ.ਆਈ. ਪੰਜਾਬੀਆਂ ਨੇ ਐਨ.ਆਰ.ਆਈ. ਮਿਲਣੀਆਂ ਕਰਵਾਉਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ

Scroll to Top