July 2, 2024 6:32 pm
Delhi

ਦਿੱਲੀ ‘ਚ ਰੋਸ ਪ੍ਰਦਰਸ਼ਨ ਕਰ ਰਹੇ ਮੰਤਰੀ ਸੌਰਭ ਭਾਰਦਵਾਜ ਤੇ ਆਤਿਸ਼ੀ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ

ਚੰਡੀਗੜ੍ਹ, 22 ਮਾਰਚ 2024: ਈਡੀ ਨੇ ਕਥਿਤ ਦਿੱਲੀ (Delhi) ਸ਼ਰਾਬ ਘਪਲੇ ਮਾਮਲੇ ਵਿੱਚ ਵੀਰਵਾਰ ਦੇਰ ਸ਼ਾਮ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦੋ ਘੰਟੇ ਦੀ ਪੁੱਛਗਿੱਛ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ। ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ‘ਆਪ’ ਵੱਲੋਂ ਅੱਜ ਦੇਸ਼ ਭਰ ‘ਚ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਈਡੀ ਅੱਜ ਕੇਜਰੀਵਾਲ ਨੂੰ ਪੀਐਮਐਲਏ ਅਦਾਲਤ ਵਿੱਚ ਪੇਸ਼ ਕਰੇਗੀ।

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਖ਼ਿਲਾਫ਼ ਪਾਰਟੀ ਦੇ ਪ੍ਰਦਰਸ਼ਨ ਦੌਰਾਨ ਦਿੱਲੀ ਦੇ ਆਈਟੀਓ ਵਿਖੇ ਆਮ ਆਦਮੀ ਪਾਰਟੀ ਦੇ ਦਿੱਲੀ ਦੇ ਮੰਤਰੀ ਸੌਰਭ ਭਾਰਦਵਾਜ, ਮੰਤਰੀ ਆਤਿਸ਼ੀ (Atishi) ਸਮੇਤ ਕਈ ਵਰਕਰਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਦਿੱਲੀ (Delhi) ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਦਿੱਲੀ ਦੇ ਆਈਟੀਓ ਵਿੱਚ ਪ੍ਰਦਰਸ਼ਨ ਕਰ ਰਹੇ ਆਮ ਆਦਮੀ ਪਾਰਟੀ (ਆਪ) ਦੇ ਵਰਕਰਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ।

ਇਸ ਦੌਰਾਨ ਕਾਂਗਰਸ ਆਗੂ ਕੇਸੀ ਵੇਣੂਗੋਪਾਲ ਨੇ ਕਿਹਾ, ‘ਅਸੀਂ ਆਮ ਆਦਮੀ ਪਾਰਟੀ ਅਤੇ ਕੇਜਰੀਵਾਲ ਦੇ ਨਾਲ ਹਾਂ। ਚੋਣ ਕਮਿਸ਼ਨ ਵਿਰੋਧੀ ਧਿਰ ਵਿਰੁੱਧ ਬਦਲਾਖੋਰੀ ਦੀ ਰਾਜਨੀਤੀ ਕਰਨ ਲਈ ਸਰਕਾਰ ਦਾ ਹਥਿਆਰ ਬਣ ਗਿਆ ਹੈ। ਉਹ (ਭਾਜਪਾ) ਜਾਣਦੇ ਹਨ ਕਿ ਉਹ ਆਪਣੇ ਦਮ ‘ਤੇ ਨਹੀਂ ਜਿੱਤ ਸਕਦੇ, ਇਸ ਲਈ ਉਹ ਵਿਰੋਧੀ ਆਗੂਆਂ ਵਿਰੁੱਧ ਬਦਲਾਖੋਰੀ ਦੀ ਰਾਜਨੀਤੀ ਕਰ ਰਹੇ ਹਨ। ਇਹ ਭਾਰਤ ਨੂੰ ਇੱਕ ਤਾਨਾਸ਼ਾਹੀ ਦੇਸ਼ ਬਣਾਉਣ ਲਈ ਇੱਕ ਕਦਮ ਹੈ।