July 2, 2024 10:10 pm
Hunger Strike

ਕੇਜਰੀਵਾਲ ਦੀ ਗ੍ਰਿਫਤਾਰੀ ਖ਼ਿਲਾਫ਼ ਭਲਕੇ CM ਮਾਨ ਦੇ ਨਾਲ ਮੰਤਰੀ ਤੇ ਵਿਧਾਇਕ ਭੁੱਖ ਹੜਤਾਲ ‘ਤੇ ਬੈਠਣਗੇ

ਚੰਡੀਗ੍ਹੜ, 06 ਅਪ੍ਰੈਲ, 2024: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਖ਼ਿਲਾਫ਼ ਆਮ ਆਦਮੀ ਪਾਰਟੀ ਪੰਜਾਬ ਨੇ ਵੱਡਾ ਐਲਾਨ ਕੀਤਾ ਹੈ। ਦਰਅਸਲ, ਆਮ ਆਦਮੀ ਪਾਰਟੀ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਖ਼ਿਲਾਫ਼ ਭਲਕੇ ਯਾਨੀ ਐਤਵਾਰ ਨੂੰ ਪੂਰੇ ਪੰਜਾਬ ਵਿੱਚ ਭੁੱਖ ਹੜਤਾਲ (Hunger Strike) ਕਰੇਗੀ। ਇਹ ਭੁੱਖ ਹੜਤਾਲ ਇੱਕ ਦਿਨ ਤੱਕ ਚੱਲੇਗੀ। ਮੁੱਖ ਮੰਤਰੀ ਭਗਵੰਤ ਮਾਨ ਨਾਲ ਮੋਗਾ ਪਹੁੰਚੇ ਸੰਦੀਪ ਪਾਠਕ ਨੇ ਵਲੰਟੀਅਰਾਂ ਨੂੰ 7 ਅਪ੍ਰੈਲ ਦਿਨ ਐਤਵਾਰ ਨੂੰ ਖਟਕੜ ਕਲਾਂ ਪਹੁੰਚਣ ਦਾ ਸੱਦਾ ਦਿੱਤਾ ਹੈ।

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਖਟਕੜ ਕਲਾਂ ਪੁੱਜਣਗੇ ਅਤੇ ਸਾਰੇ ਵਿਧਾਇਕ ਅਤੇ ਮੰਤਰੀ ਇਸ ਭੁੱਖ ਹੜਤਾਲ ਵਿੱਚ ਸ਼ਾਮਲ ਹੋਣਗੇ। ਇਸ ਸਬੰਧੀ ਆਮ ਆਦਮੀ ਪਾਰਟੀ ਦੇ ਵਿਧਾਇਕ ਆਗੂਆਂ ਦਿਨੇਸ਼ ਚੱਢਾ, ਬਿਕਰਮਜੀਤ ਪਾਸੀ ਅਤੇ ਹਸੁਖਇੰਦਰ ਸਿੰਘ ਬੱਬੀ ਬਾਦਲ ਨੇ ਪ੍ਰੈਸ ਕਾਨਫਰੰਸ ਕਰਕੇ ਐਲਾਨ ਕੀਤਾ ਕਿ ਭਲਕੇ 11 ਵਜੇ ਖਟਕੜ ਕਲਾਂ ਵਿਖੇ ਭੁੱਖ ਹੜਤਾਲ (Hunger Strike) ਕੀਤੀ ਜਾਵੇਗੀ। ਜਿਸ ਵਿੱਚ ਮੁੱਖ ਮੰਤਰੀ ਮਾਨ ਸਹਿਤ ਸਾਰੇ ਮੰਤਰੀ ਅਤੇ ਵਿਧਾਇਕ ਹਾਜ਼ਰ ਹੋਣਗੇ। ਉਨ੍ਹਾਂ ਕਿਹਾ ਕਿ ਇਹ ਭੁੱਖ ਹੜਤਾਲ ਪੂਰੇ ਪੰਜਾਬ ਦੇ ਜ਼ਿਲ੍ਹਾ ਦਫ਼ਤਰਾਂ ਵਿੱਚ ਕੀਤੀ ਜਾਵੇਗੀ।