Site icon TheUnmute.com

ਵਿਦੇਸ਼ ਮੰਤਰਾਲੇ ਮੰਤਰਾਲੇ ਵੱਲੋਂ ਭਾਰਤੀ ਨਾਗਰਿਕਾਂ ਨੂੰ ਬੰਗਲਾਦੇਸ਼ ਨਾ ਜਾਣ ਦੀ ਅਪੀਲ

Bangladesh

ਚੰਡੀਗੜ੍ਹ, 05 ਅਗਸਤ, 2024: ਬੰਗਲਾਦੇਸ਼ (Bangladesh) ‘ਚ ਰਾਖਵੇਂਕਰਨ ਖ਼ਿਲਾਫ ਵਿਦਿਆਰਥੀਆਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਬੀਤੇ ਦਿਨ ਹਿੰਸਾ ਦੇ ਕਾਬੂ ਪਾਉਣ ਲਈ ਦੇਸ਼ ਭਰ ‘ਚ ਕਰਫਿਊ ਲਗਾ ਦਿੱਤਾ ਹੈ। ਇਸ ਦੌਰਾਨ ਭਾਰਤੀ ਹਾਈ ਕਮਿਸ਼ਨ ਨੇ ਬੰਗਲਾਦੇਸ਼ ‘ਚ ਰਹਿ ਰਹੇ ਭਾਰਤੀਆਂ ਅਤੇ ਵਿਦਿਆਰਥੀਆਂ ਲਈ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ। ਭਾਰਤੀ ਨਾਗਰਿਕਾਂ (Indian citizens) ਨੂੰ ਵੀ ਬੰਗਲਾਦੇਸ਼ ਨਾ ਜਾਣ ਦੀ ਅਪੀਲ ਕੀਤੀ ਗਈ ਹੈ। ਵਿਦੇਸ਼ ਮੰਤਰਾਲੇ ਨੇ ਐਤਵਾਰ ਦੇਰ ਰਾਤ ਇੱਕ ਐਡਵਾਈਜ਼ਰੀ ਜਾਰੀ ਕਰਦਿਆਂ ਕਿਹਾ ਕਿ ਬੰਗਲਾਦੇਸ਼ ‘ਚ ਜਾਰੀ ਹਿੰਸਾ ਕਾਰਨ ਭਾਰਤੀ ਨਾਗਰਿਕਾਂ ਨੂੰ ਯਾਤਰਾ ਕਰਨ ਤੋਂ ਬਚਣਾ ਚਾਹੀਦਾ ਹੈ।

ਇਸਦੇ ਨਾਲ ਹੀ ਹਾਈ ਕਮਿਸ਼ਨ ਨੇ ਉੱਥੇ (Bangladesh) ਮੌਜੂਦ ਭਾਰਤੀਆਂ ਨੂੰ ਸਾਵਧਾਨੀ ਵਰਤਣ ਲਈ ਕਿਹਾ ਹੈ। ਹਾਈ ਕਮਿਸ਼ਨ ਨੇ ਐਮਰਜੈਂਸੀ ਦੀ ਸਥਿਤੀ ‘ਚ ਕਿਸੇ ਵੀ ਕਿਸਮ ਦੀ ਸਹਾਇਤਾ ਲਈ ਇੱਕ ਹੈਲਪਲਾਈਨ ਨੰਬਰ +88-01313076402 ਜਾਰੀ ਕੀਤਾ ਹੈ। ਭਾਰਤ ਨੇ ਇਨ੍ਹਾਂ ਹਿੰਸਕ ਪ੍ਰਦਰਸ਼ਨਾਂ ਨੂੰ ਬੰਗਲਾਦੇਸ਼ ਦਾ ‘ਅੰਦਰੂਨੀ ਮਾਮਲਾ’ ਦੱਸਿਆ ਹੈ ਅਤੇ ਇਸ ‘ਚ ਕਿਸੇ ਵੀ ਤਰ੍ਹਾਂ ‘ਦਖਲ’ ਨਾ ਦੇਣ ਦਾ ਫੈਸਲਾ ਕੀਤਾ ਹੈ।

Exit mobile version