ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਨੇ ਚੁੱਕਿਆ ਅਹਿਮ ਕਦਮ, ਜਾਣੋ ਵੇਰਵਾ

23 ਜਨਵਰੀ 2025: ਪੰਜਾਬ ਦੇ ਆਯੁਸ਼ਮਾਨ ਕਾਰਡ (Ayushman card holders) ਧਾਰਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਪੰਜਾਬ ਦੇ ਲੋਕਾਂ ਲਈ ਮਿਆਰੀ ਸਿਹਤ ਸੰਭਾਲ ਸੇਵਾਵਾਂ ਤੱਕ ਆਸਾਨ ਪਹੁੰਚ ਯਕੀਨੀ ਬਣਾਉਣ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦੇ ਹੋਏ, ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਇੱਕ ਐਂਡਰਾਇਡ ਮੋਬਾਈਲ ਐਪਲੀਕੇਸ਼ਨ ‘ਸਟੇਟ ਹੈਲਥ (Android mobile application ‘State Health Agency Punjab’) ਏਜੰਸੀ ਪੰਜਾਬ’ ਵਿਕਸਤ ਕੀਤੀ ਹੈ ਜਿਸਦੀ ਵਰਤੋਂ ਕਰਕੇ ਲੋਕ ਹੁਣ ਆਪਣੀ ਸਿਹਤ ਜਾਣਕਾਰੀ ਆਸਾਨੀ ਨਾਲ ਪ੍ਰਾਪਤ ਕਰ ਸਕਦੇ ਹਨ। ਸੇਵਾਵਾਂ ਦਾ ਫਾਇਦਾ ਤੁਸੀਂ ਆਪਣੇ ਮੋਬਾਈਲ ਫੋਨ ਤੋਂ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਆਪਣੀ ਯੋਗਤਾ ਦੀ ਆਸਾਨੀ ਨਾਲ ਜਾਂਚ ਕਰ ਸਕਦੇ ਹੋ।

ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਇਹ ਐਪ ਇਸ ਯੋਜਨਾ ਅਧੀਨ ਸੂਚੀਬੱਧ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਬਾਰੇ ਵੀ ਜਾਣਕਾਰੀ ਪ੍ਰਦਾਨ ਕਰਦਾ ਹੈ, ਜਿੱਥੇ ਲੋੜਵੰਦ ਲੋਕ ਇਸ ਸਰਕਾਰੀ ਸਿਹਤ ਬੀਮਾ ਯੋਜਨਾ ਤਹਿਤ ਇਲਾਜ ਕਰਵਾ ਸਕਦੇ ਹਨ।

ਚੇਅਰਮੈਨ ਬਹਿਲ ਨੇ ਕਿਹਾ ਕਿ ਪੰਜਾਬ ਵਿੱਚ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 1.68 ਕਰੋੜ ਲਾਭਪਾਤਰੀ ਹਨ। ਇਨ੍ਹਾਂ ਵਿੱਚੋਂ ਲਗਭਗ 88 ਲੱਖ ਲਾਭਪਾਤਰੀ ਪਹਿਲਾਂ ਹੀ ਆਪਣੇ ਈ-ਕਾਰਡ ਬਣਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪ੍ਰਦਾਨ ਕੀਤੀ ਜਾ ਰਹੀ ਇਹ ਮਹੱਤਵਪੂਰਨ ਸਹੂਲਤ ਇੱਕ ਵਿਲੱਖਣ ਯੋਜਨਾ ਹੈ ਕਿਉਂਕਿ ਇਹ ਲੱਖਾਂ ਵਾਧੂ ਵਿਅਕਤੀਆਂ ਨੂੰ ਵੀ ਕਵਰ ਕਰਦੀ ਹੈ ਜੋ ਆਯੁਸ਼ਮਾਨ ਭਾਰਤ ਯੋਜਨਾ ਦੇ ਅਧੀਨ ਨਹੀਂ ਹਨ।

ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਗਭਗ 45 ਲੱਖ ਪਰਿਵਾਰਾਂ ਨੂੰ ਕਵਰ ਕਰਦੀ ਹੈ ਜਿਸ ਵਿੱਚ ਜੇ-ਫਾਰਮ ਕਿਸਾਨ, ਛੋਟੇ ਵਪਾਰੀ, ਸਮਾਰਟ ਰਾਸ਼ਨ ਕਾਰਡ ਧਾਰਕ, ਲੇਬਰ ਬੋਰਡ ਨਾਲ ਰਜਿਸਟਰਡ ਉਸਾਰੀ ਕਾਮੇ ਅਤੇ ਮਾਨਤਾ ਪ੍ਰਾਪਤ ਪੱਤਰਕਾਰ ਸ਼ਾਮਲ ਹਨ।

ਉਨ੍ਹਾਂ ਕਿਹਾ ਕਿ ਪਹਿਲਾਂ ਆਮ ਲੋਕਾਂ ਨੂੰ ਸਿਹਤ ਬੀਮਾ ਯੋਜਨਾ ਕਾਰਡ ਲਈ ਆਪਣੀ ਯੋਗਤਾ ਦੀ ਜਾਂਚ ਕਰਨ ਲਈ ਸਰਕਾਰੀ ਹਸਪਤਾਲਾਂ (goverment hospital) ਜਾਂ ਸੇਵਾ ਕੇਂਦਰਾਂ ਵਿੱਚ ਜਾਣਾ ਪੈਂਦਾ ਸੀ। ਉਨ੍ਹਾਂ ਅੱਗੇ ਦੱਸਿਆ ਕਿ ਹੁਣ ਪੰਜਾਬ ਸਰਕਾਰ ਵੱਲੋਂ ਪ੍ਰਦਾਨ ਕੀਤੀ ਗਈ ਇਸ ਮਹੱਤਵਪੂਰਨ ਸਹੂਲਤ ਨਾਲ, ਪੰਜਾਬ ਦੇ ਲੋਕ ਮੋਬਾਈਲ ਐਪ ਰਾਹੀਂ ਆਪਣੇ ਘਰ ਬੈਠੇ ਹੀ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਆਪਣੀ ਯੋਗਤਾ ਦੀ ਜਾਂਚ ਕਰ ਸਕਦੇ ਹਨ।

Read More: ਐਮਰਜੈਂਸੀ ‘ਚ ਕਿਵੇਂ ਕੀਤੀ ਜਾਂਦੀ ਹੈ ਆਯੁਸ਼ਮਾਨ ਕਾਰਡ ਦੀ ਵਰਤੋਂ

Scroll to Top