July 5, 2024 5:23 am
Air Force station

ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ, ਭਾਰਤ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਅਰਜ਼ੀਆਂ ਦੀ ਮੰਗ

ਐੱਸ ਏ ਐੱਸ ਨਗਰ, 18 ਅਗਸਤ, 2023: ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ, ਭਾਰਤ ਸਰਕਾਰ (Government of India) ਵੱਲੋਂ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ (ਪੀ.ਐਮ.ਆਰ.ਬੀ.ਪੀ.) ਲਈ 31 ਅਗਸਤ ਤੱਕ ਅਰਜ਼ੀਆਂ ਦੀ ਆਨਲਾਈਨ ਮੰਗ ਕੀਤੀ ਗਈ ਹੈ। ਇਹ ਰਜਿਸਟ੍ਰੇਸ਼ਨ awards.gov.in ਤੇ ਕੀਤੀ ਜਾ ਸਕਦੀ ਹੈ।

ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਨਵਪ੍ਰੀਤ ਕੌਰ ਨੇ ਦੱਸਿਆ ਕਿ ਇਹ ਪੁਰਸਕਾਰ ਹਰ ਸਾਲ ਉਹਨਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਬੱਚਿਆਂ ਨੇ ਅਸਾਧਾਰਨ ਬਹਾਦਰੀ ਦਾ ਕੰਮ ਕੀਤਾ ਹੋਵੇ ਜਾਂ ਉਹ ਸਪੈਸ਼ਲ ਬੱਚੇ ਜਿਨ੍ਹਾਂ ਨੇ ਅਸਾਧਾਰਣ ਯੋਗਤਾਵਾਂ ਨਾਲ ਅਸਾਧਾਰਣ ਉਪਲਬਧੀਆਂ ਹਾਸਿਲ ਕੀਤੀਆਂ ਹੋਣ। ਉਹ ਬੱਚੇ ਜਿਨ੍ਹਾਂ ਨੇ ਖੇਡਾਂ, ਸਮਾਜ ਸੇਵਾ, ਵਿਗਿਆਨ ਅਤੇ ਤਕਨਾਲੋਜੀ, ਵਾਤਾਵਰਣ, ਕਲਾ ਅਤੇ ਸੱਭਿਆਚਾਰ ਅਤੇ ਨਵੀਨਤਾ ਦੇ ਖੇਤਰਾਂ ਵਿੱਚ ਅਸਧਾਰਣ ਉਪਲਬਧੀ ਦਿਖਾਈ ਹੋਵੇ, ਜੋ ਕਿ ਰਾਸ਼ਟਰੀ ਪੱਧਰ ਤੇ ਮਾਨਤਾ ਦੇ ਹੱਕਦਾਰ ਹਨ, ਇਸ ਲਈ ਬਿਨੇ ਕਰ ਸਕਦੇ ਹਨ। ਬੱਚੇ ਭਾਰਤ ਦੇ ਨਾਗਰਿਕ ਹੋਣ ਅਤੇ ਅਰਜੀ ਦੇਣ ਦੀ ਅੰਤਿਮ ਮਿਤੀ ਤੱਕ, 18 ਸਾਲ ਤੋਂ ਘਟ ਉਮਰ ਦੇ ਹੋਣ awards.gov.in ਤੇ ਆਪਣਾ ਰਜਿਸਟ੍ਰੇਸ਼ਨ ਕਰ ਸਕਦੇ ਹਨ। ਵੈੱਬਬਸਾਇਟ ਤੇ ਰਜਿਸਟਰੇਸ਼ਨ ਦੀ ਅੰਤਿਮ ਮਿਤੀ 31 ਅਗਸਤ 2023 ਤੱਕ ਹੈ।

ਇਸ ਤੋਂ ਇਲਾਵਾਂ ਵੀਰਤਾ ਪੁਰਸਕਾਰ ਲਈ ਚਰਚਿਤ “ਭਾਰਤੀ ਬਾਲ ਕਲਿਆਣ ਪਰਿਸ਼ਦ” ਨੂੰ ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ, ਭਾਰਤ ਸਰਕਾਰ ਵਲੋਂ ਕੋਈ ਮਾਨਤਾ ਜਾਂ ਸਹਾਇਤਾ ਨਹੀ ਦਿਤੀ ਜਾਂਦੀ ਹੈ। ਇਸ ਲਈ “ਭਾਰਤੀ ਬਾਲ ਕਲਿਆਣ ਪਰਿਸ਼ਦ” ਵਲੋਂ ਜਾਰੀ ਕਿਸੇ ਵੀ ਤਰ੍ਹਾ ਦੇ ਰਾਸ਼ਟਰੀ ਬਾਲ ਪੁਰਸਕਾਰ ਲਈ ਰਜਿਸਟਰੇਸ਼ਨ ਨਾ ਕੀਤਾ ਜਾਵੇ। ਸਿਰਫ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ (ਪੀ.ਐਮ.ਆਰ.ਬੀ.ਪੀ.) ਦੀ ਵੈਬਸਾਈਟ awards.gov.in ਤੇ ਹੀ ਆਪਣਾ ਰਜਿਸਟਰੇਸ਼ਨ ਕਰ ਸਕਦੇ ਹਨ।

ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਨਵਪ੍ਰੀਤ ਕੌਰ ਨੇ ਅਪੀਲ ਕੀਤੀ ਹੈ ਕਿ ਇਹ ਪੁਰਸਕਾਰ ਪਹਿਲਾ ਰਾਸ਼ਟਰੀ ਪੁਰਸਕਾਰ ਹੈ ਇਸ ਲਈ ਜ਼ਿਲ੍ਹੇ ਦੇ ਅਜਿਹੇ ਬੱਚਿਆਂ ਦਾ ਰਜਿਸਟਰੇਸ਼ਨ ਕਰਵਾਇਆ ਜਾਵੇ ਤਾਂ ਜੋ ਇਨ੍ਹਾਂ ਬੱਚਿਆਂ ਨੂੰ ਇੱਕ ਵੱਖਰੀ ਪਹਿਚਾਣ ਮਿਲ ਸਕੇ ।