July 5, 2024 12:59 pm

ਮੋਰਿੰਡਾ ਵਿਖੇ ਬੇਅਦਬੀ ਮਾਮਲੇ ‘ਤੇ ਘੱਟ ਗਿਣਤੀ ਕਮਿਸ਼ਨ ਸਖ਼ਤ, ਚੇਅਰਮੈਨ ਨੇ ਸਰਕਾਰ ਨੂੰ ਲਿਖਿਆ ਪੱਤਰ

ਚੰਡੀਗੜ੍ਹ,25 ਅਪ੍ਰੈਲ 2023: ਪੰਜਾਬ ਦੇ ਰੂਪਨਗਰ ‘ਚ ਮੋਰਿੰਡਾ (Morinda) ਦੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ‘ਤੇ ਘੱਟ ਗਿਣਤੀ ਕਮਿਸ਼ਨ ਨੇ ਚਿੰਤਾ ਪ੍ਰਗਟਾਈ ਹੈ। ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਸਰਕਾਰ ਨੂੰ ਪੱਤਰ ਲਿਖ ਕੇ ਇਸ ਦਾ ਸਖ਼ਤ ਨੋਟਿਸ ਲੈਂਦਿਆਂ ਮਾਮਲੇ ਦੀ ਢੁੱਕਵੀਂ ਜਾਂਚ ਕਰਕੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਕਾਨੂੰਨ ਹੱਥ ਵਿੱਚ ਨਾ ਲੈਣ |

ਜ਼ਿਕਰਯੋਗ ਹੈ ਕਿ ਰੂਪਨਗਰ ਦੇ ਗੁਰਦੁਆਰਾ ਸਾਹਿਬ ‘ਚ ਸੋਮਵਾਰ ਦੁਪਹਿਰ ਨੂੰ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਨੌਜਵਾਨ ਗੁਰਦੁਆਰੇ ਦੇ ਅੰਦਰ ਦਾਖਲ ਹੋ ਗਿਆ ਅਤੇ ਪਾਠ ਕਰ ਰਹੇ ਗ੍ਰੰਥੀਆਂ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ। ਘਟਨਾ ਤੋਂ ਬਾਅਦ ਗੁਰਦੁਆਰੇ ‘ਚ ਮੌਜੂਦ ਲੋਕਾਂ ਨੇ ਬੇਅਦਬੀ ਕਰਨ ਵਾਲੇ ਨੌਜਵਾਨ ਨੂੰ ਫੜ ਲਿਆ ਅਤੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ।ਜਿਸ ਤੋਂ ਬਾਅਦ ਪੁਲਿਸ ਨੇ ਉਕਤ ਨੌਜਵਾਨ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ |