July 4, 2024 8:54 am
night firing

ਚੰਡੀਗੜ੍ਹ ਪੁਲਿਸ ਦੇ ਇੰਸਪੈਕਟਰ ‘ਤੇ ਬਦਮਾਸ਼ਾਂ ਨੇ ਚਲਾਈਆਂ ਗੋਲੀਆਂ, ਹਥਿਆਰਾਂ ਸਣੇ ਦੋਵੇਂ ਕਾਬੂ

ਚੰਡੀਗੜ੍ਹ 12 ਜਨਵਰੀ 2023: ਚੰਡੀਗੜ੍ਹ ਪੁਲਿਸ (Chandigarh police) ਦੇ ਆਪਰੇਸ਼ਨ ਸੈੱਲ ‘ਤੇ ਹਮਲੇ ਦੀ ਖ਼ਬਰ ਸਾਹਮਣੇ ਆ ਰਹੀ ਹੈ । ਦੱਸਿਆ ਜਾ ਰਿਹਾ ਹੈ ਕਿ ਦੋ ਬਦਮਾਸ਼ਾਂ ਨੇ ਆਪਰੇਸ਼ਨ ਸੈੱਲ ਦੇ ਇੰਸਪੈਕਟਰ ਅਮਨਜੋਤ ਸਿੰਘ ਅਤੇ ਉਨ੍ਹਾਂ ਦੀ ਟੀਮ ‘ਤੇ ਗੋਲੀਆਂ ਚਲਾ ਦਿੱਤੀਆਂ।ਸੂਤਰਾਂ ਦੇ ਮੁਤਾਬਕ ਇਹ ਘਟਨਾ ਸ਼ਹਿਰ ਦੇ ਗੋਲਫ ਕਲੱਬ ਮੋੜ ਨੇੜੇ ਵਾਪਰੀ ਹੈ। ਰਾਹਤ ਦੀ ਗੱਲ ਹੈ ਕਿ ਇੰਸਪੈਕਟਰ ਅਮਨਜੋਤ ਸਿੰਘ ਸਮੇਤ ਉਨ੍ਹਾਂ ਦੀ ਪੂਰੀ ਟੀਮ ਵਾਲ-ਵਾਲ ਬਚ ਗਈ।

ਪ੍ਰਾਪਤ ਜਾਣਕਾਰੀ ਮੁਤਾਬਕ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਵੇਂ ਬਦਮਾਸ਼ਾਂ ਨੂੰ ਬਾਅਦ ਵਿਚ ਗ੍ਰਿਫਤਾਰ ਕਰ ਲਿਆ ਗਿਆ ਹੈ। ਦੋਵਾਂ ਦੀ ਪਛਾਣ ਦਿਲਦੀਪ ਅਤੇ ਸ਼ਿਵਾ ਵਜੋਂ ਹੋਈ ਹੈ। ਇਨ੍ਹਾਂ ਦੋਵੇਂ ਤੋਂ ਦੋ ਪਿਸਟਲ ਬਰਾਮਦ ਕੀਤੇ ਹਨ । ਸ਼ਰਾਰਤੀ ਅਨਸਰਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਜਦੋਂ ਇੰਸਪੈਕਟਰ ਅਮਨਜੋਤ ਸਿੰਘ ਦੀ ਅਗਵਾਈ ਹੇਠ ਅਪਰੇਸ਼ਨ ਸੈੱਲ ਦੀ ਟੀਮ ਉਨ੍ਹਾਂ ਨੂੰ ਕਾਬੂ ਕਰਨ ਲਈ ਪਹੁੰਚੀ ਸੀ। ਓਪਰੇਸ਼ਨ ਸੈੱਲ ਨੂੰ ਸੂਚਨਾ ਮਿਲੀ ਸੀ ਕਿ ਇਹ ਉਸਦੇ ਗੋਲਫ ਕਲੱਬ ਦੇ ਨੇੜੇ ਸਰਗਰਮ ਹੈ।