Site icon TheUnmute.com

ਪਠਾਨਕੋਟ ‘ਚ ਭਾਜਪਾ ਸੰਸਦ ਮੈਂਬਰ ਸੰਨੀ ਦਿਓਲ ਦੇ ਲਾਪਤਾ ਪੋਸਟਰ ਲੱਗੇ, ਲੱਭਣ ਵਾਲੇ ਲਈ ਰੱਖਿਆ ਇਨਾਮ

Sunny Deol

ਚੰਡੀਗੜ੍ਹ, 12 ਦਸੰਬਰ 2023: ਪਠਾਨਕੋਟ ‘ਚ ਬਾਲੀਵੁੱਡ ਅਦਾਕਾਰ ਅਤੇ ਗੁਰਦਾਸਪੁਰ ਤੋਂ ਭਾਜਪਾ ਸੰਸਦ ਮੈਂਬਰ ਸੰਨੀ ਦਿਓਲ (Sunny Deol) ਦੇ ਲਾਪਤਾ ਪੋਸਟਰ ਲੱਗੇ ਹਨ। ਇਨ੍ਹਾਂ ਪੋਸਟਰਾਂ ‘ਚ ਸੰਨੀ ਦਿਓਲ ਨੂੰ ਲੱਭਣ ਵਾਲੇ ਲਈ 50 ਹਜ਼ਾਰ ਰੁਪਏ ਦਾ ਇਨਾਮ ਵੀ ਰੱਖਿਆ ਗਿਆ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਸੰਸਦ ਮੈਂਬਰ ਬਣਨ ਤੋਂ ਬਾਅਦ ਉਨ੍ਹਾਂ ਨੂੰ ਇੱਥੇ ਨਹੀਂ ਦੇਖਿਆ ਅਤੇ ਨਾ ਹੀ ਉਨ੍ਹਾਂ ਨੇ ਇੱਥੇ ਕੋਈ ਕੰਮ ਨਹੀਂ ਕਰਵਾਇਆ।

ਲੋਕਾਂ ਨੇ ਬੱਸ ਸਟੈਂਡ ਅਤੇ ਹੋਰ ਕਈ ਥਾਵਾਂ ‘ਤੇ ਰਾਹਗੀਰਾਂ ਨੂੰ ਸੰਨੀ ਦਿਓਲ (Sunny Deol) ਦੇ ਲਾਪਤਾ ਹੋਣ ਦੇ ਪੋਸਟਰ ਵੰਡੇ। ਉਨ੍ਹਾਂ ਇਹ ਪੋਸਟਰ ਪਠਾਨਕੋਟ ਬੱਸ ਸਟੈਂਡ ਤੋਂ ਨਿਕਲਣ ਵਾਲੀਆਂ ਬੱਸਾਂ ’ਤੇ ਵੀ ਚਿਪਕਾਏ। ਲੋਕ ਚਾਹੁੰਦੇ ਹਨ ਕਿ ਉਨ੍ਹਾਂ ਦੀ ਗੱਲ ਉਨ੍ਹਾਂ ਦੇ ਸੰਸਦ ਮੈਂਬਰ ਤੱਕ ਪਹੁੰਚੇ । ਇਸ ਤੋਂ ਪਹਿਲਾਂ ਵੀ ਸੁਜਾਨਪੁਰ ਇਲਾਕੇ ਵਿੱਚ ਸੰਨੀ ਦਿਓਲ ਦੇ ਲਾਪਤਾ ਹੋਣ ਸਬੰਧੀ ਪੋਸਟਰ ਲਾਏ ਗਏ ਸਨ। ਲੋਕਾਂ ਵਿੱਚ ਇਸ ਗੱਲ ਤੋਂ ਵੀ ਗੁੱਸਾ ਹੈ ਕਿ ਇਸ ਸਭ ਦੇ ਬਾਅਦ ਵੀ ਭਾਜਪਾ ਦੇ ਸੰਸਦ ਮੈਂਬਰ ਨੇ ਉਨ੍ਹਾਂ ਦਾ ਦਰਦ ਸੁਣਨ ਦੀ ਕੋਸ਼ਿਸ਼ ਨਹੀਂ ਕੀਤੀ। ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਸੰਨੀ ਕਦੇ ਵੀ ਆਪਣੇ ਲੋਕ ਸਭਾ ਹਲਕੇ ਵਿੱਚ ਨਹੀਂ ਆਏ ।

ਲੋਕਾਂ ਦਾ ਕਹਿਣਾ ਹੈ ਕਿ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਕਿਸੇ ਵੀ ਪਾਰਟੀ ਨੇ ਅਜਿਹੇ ਲੋਕਾਂ ਨੂੰ ਟਿਕਟ ਨਹੀਂ ਦੇਣੀ ਚਾਹੀਦੀ ਜਿਸ ਨੂੰ ਲੋਕਾਂ ਦੀ ਪ੍ਰਵਾਹ ਨਾ ਹੋਵੇ। ਲੋਕਾਂ ਨੇ ਸੰਨੀ ਦਿਓਲ ‘ਤੇ ਜਨਤਾ ਨੂੰ ਮੂਰਖ ਬਣਾ ਕੇ ਜਿੱਤ ਹਾਸਲ ਕਰਨ ਦਾ ਦੋਸ਼ ਲਗਾਇਆ। ਲੋਕਾਂ ਨੇ ਵਿਅੰਗ ਕਰਦਿਆਂ ਕਿਹਾ ਕਿ ਜੋ ਵੀ ਭਾਜਪਾ ਦੇ ਸੰਸਦ ਮੈਂਬਰ ਸੰਨੀ ਦਿਓਲ ਨੂੰ ਲੱਭ ਕੇ ਵਾਪਸ ਲਿਆਵੇਗਾ, ਇਲਾਕੇ ਦੇ ਲੋਕ ਉਸ ਨੂੰ 50 ਹਜ਼ਾਰ ਰੁਪਏ ਦਾ ਇਨਾਮ ਦੇਣਗੇ।

Exit mobile version