July 5, 2024 7:10 pm
Mukh mantri Tirth yatra Scheme

MLA ਅਜੀਤਪਾਲ ਸਿੰਘ ਕੋਹਲੀ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸੱਤਵੀਂ ਬੱਸ ਕੀਤੀ ਰਵਾਨਾ

ਪਟਿਆਲਾ, 29 ਫਰਵਰੀ 2024: ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਸਵੇਰੇ ਆਪਣੇ ਹਲਕੇ ਦੇ ਸਫ਼ਾਬਾਦੀ ਗੇਟ, ਜੱਟਾਂ ਵਾਲਾ ਚੌਂਤਰਾ ਇਲਾਕੇ ਵਿੱਚੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ (Mukh mantri Tirth yatra Scheme) ਤਹਿਤ ਸੱਤਵੀਂ ਬੱਸ ਰਵਾਨਾ ਕੀਤੀ। ਇਸ ਬੱਸ ਰਾਹੀਂ ਪਟਿਆਲਾ ਤੋਂ ਗਏ ਸ਼ਰਧਾਲੂ ਸ੍ਰੀ ਦਮਦਮਾ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਦੇ ਦਰਸ਼ਨ ਕਰਨਗੇ। ਸ਼ਰਧਾਲੂਆਂ ਨੇ ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦਾ ਵਿਸ਼ੇਸ਼ ਧੰਨਵਾਦ ਕੀਤਾ।

ਇਸ ਮੌਕੇ ਵਿਧਾਇਕ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਵੱਡੀ ਪੱਧਰ ‘ਤੇ ਸ਼ੁਰੂ ਕੀਤੇ ਲੋਕ ਪੱਖੀ ਉਪਰਾਲਿਆਂ ਤਹਿਤ ਹੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ (Mukh mantri Tirth yatra Scheme) ਵੀ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਦੱਸਿਆ ਕਿ ਸਫ਼ਰ ਦੌਰਾਨ ਯਾਤਰੀਆਂ ਦੀ ਸੌਖ ਲਈ ਭੋਜਨ, ਸਥਾਨਕ ਯਾਤਰਾ, ਸਵਾਗਤੀ ਕਿੱਟ ਤੇ ਰਹਿਣ-ਸਹਿਣ ਦੀ ਸਹੂਲਤ ਬਿਲਕੁਲ ਮੁਫ਼ਤ ਦਿਤੀ ਜਾ ਰਹੀ ਹੈ।

ਵਿਧਾਇਕ ਕੋਹਲੀ ਨੇ ਕਿਹਾ ਕਿ ਵੱਖ-ਵੱਖ ਧਾਰਮਿਕ ਅਸਥਾਨਾਂ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਮਾਤਾ ਵੈਸ਼ਨੂੰ ਦੇਵੀ, ਮਾਤਾ ਜਵਾਲਾਜੀ, ਮਾਤਾ ਚਿੰਤਪੁਰਨੀ ਜੀ, ਮਾਤਾ ਨੈਣਾ ਦੇਵੀ ਜੀ, ਸ੍ਰੀ ਖਾਟੂ ਸ਼ਿਆਮ ਜੀ ਅਤੇ ਸਾਲਾਸਰ ਬਾਲਾਜੀ ਧਾਮ ਜੀ ਦਰਸ਼ਨ ਏ.ਸੀ. ਬੱਸਾਂ ਰਾਹੀਂ ਕਰਵਾਏ ਜਾ ਰਹੇ ਹਨ। ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੀ ਇਸ ਸਕੀਮ ਦਾ ਜਰੂਰ ਲਾਭ ਲੈਣ।