ਮੋਰਿੰਡਾ

ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਵੱਲੋਂ ਮੋਰਿੰਡਾ ਬੇਅਦਬੀ ਕਾਂਡ ਦੀ ਸਖ਼ਤ ਸ਼ਬਦਾਂ ’ਚ ਨਿੰਦਾ

ਪਟਿਆਲਾ, 24 ਅਪ੍ਰੈਲ 2024: ਪਟਿਆਲਾ ਸ਼ਹਿਰੀ ਤੋਂ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਮੋਰਿੰਡਾ ਵਿਖੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਵਾਪਰੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਦੀ ਸਖਤ ਨਿੰਦਾ ਕਰਦਿਆਂ ਕਿਹਾ ਕਿ ਅਜਿਹੀਆਂ ਘਟਨਾਵਾਂ ਸਮੁੱਚੀ ਮਾਨਵਤਾ ਨੂੰ ਸ਼ਰਮਸਾਰ ਕਰਦੀਆਂ ਹਨ।

ਉਨ੍ਹਾਂ ਸੂਬੇ ਦੀ ਅਮਨ ਸ਼ਾਂਤੀ ਦੀ ਅਰਦਾਸ ਕਰਦਿਆਂ ਕਿਹਾ ਕਿ ਸਾਰੇ ਲੋਕ ਆਪਸੀ ਭਾਈਚਾਰੇ ਅਤੇ ਸਦਭਾਵਨਾ ਦਾ ਮਾਹੌਲ ਬਣਾਕੇ ਰੱਖਣ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਰ ਵਿਅਕਤੀ ਲਈ ਸਰਵਉੱਚ ਹਨ ਅਤੇ ਕਿਸੇ ਨੂੰ ਵੀ ਸੂਬੇ ਦੀ ਅਮਨ ਸ਼ਾਂਤੀ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਇਸ ਪੂਰੀ ਘਟਨਾ ਦੀ ਜਾਂਚ ਕਰਨ ਲਈ ਪੁਲਿਸ ਵਿਭਾਗ ਨੂੰ ਹਦਾਇਤ ਕੀਤੀ ਗਈ ਹੈ ਅਤੇ ਇਸ ਤਰ੍ਹਾਂ ਦੀਆਂ ਘਿਨਾਉਣੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਵਿਰੁੱਧ ਮਿਸਾਲੀ ਕਾਰਵਾਈ ਯਕੀਨੀ ਬਣਾਈ ਜਾਵੇਗੀ।

Scroll to Top