ਪਟਿਆਲਾ, 19 ਨਵੰਬਰ 2024: ਪਟਿਆਲਾ (Patiala) ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਸ਼ਹਿਰ ਵਾਸੀਆਂ ਲਈ 2.5 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਹੈ | ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਸਕੂਟਰ ‘ਤੇ ਸ਼ਹਿਰ ਦੇ ਬਾਜ਼ਾਰਾਂ ਅਤੇ ਗਲੀਆਂ ਦਾ ਦੌਰਾ ਕੀਤਾ ਅਤੇ ਨਗਰ ਨਿਗਮ ਦੇ ਕਮਿਸ਼ਨਰ ਡਾ: ਰਜਤ ਓਬਰਾਏ ਨੂੰ ਸ਼ਹਿਰ ਦੀ ਅਸਲ ਤਸਵੀਰ ਬਾਰੇ ਜਾਣੂ ਕਰਵਾਇਆ | ਉਨ੍ਹਾਂ ਕਿਹਾ ਕਿ ਉਹ 24 ਘੰਟੇ ਪਟਿਆਲਾ ਵਾਸੀਆਂ ਦੇ ਸੇਵਾ ਲਈ ਹਜ਼ਾਰ ਹਨ |
ਵਿਧਾਇਕ ਕੋਹਲੀ ਅਜੀਤਪਾਲ ਸਿੰਘ (MLA Ajit pal Singh Kohli) ਨੇ ਵਿਧਾਨ ਸਭਾ ਪਟਿਆਲਾ ਵਾਸੀਆਂ ਨਾਲ ਬੈਠਕ ਵਸਿ ਕੀਤੀ | ਉਨ੍ਹਾਂ ਦੱਸਿਆ ਕਿ ਮੌਜੂਦਾ ਪੰਜਾਬ ਸਰਕਾਰ ਵੱਲੋਂ ਪਟਿਆਲਾ ‘ਚ ਕਈ ਦਹਾਕਿਆਂ ਤੋਂ ਰੁਕੇ ਹੋਏ ਕੰਮਾਂ ਨੂੰ ਮੁੜ ਸ਼ੁਰੂ ਕਰਵਾਇਆ ਜਾ ਰਿਹਾ ਹੈ ਤਾਂ ਜੋ ਸ਼ਹਿਰ ਵਾਸੀਆਂ ਨੂੰ ਕਿਸੇ ਕਿਸਮ ਦੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ।
ਵਿਧਾਇਕ ਨੇ ਸਰਹਿੰਦੀ ਬਾਜ਼ਾਰ ‘ਚ ਆਰੀਆ ਸਮਾਜ ਚੌਕ ਨੇੜੇ ਪੁਰੀ ਰੋਡ ’ਤੇ 94 ਲੱਖ ਰੁਪਏ ਦੀ ਲਾਗਤ ਨਾਲ ਨਿਕਾਸੀ ਲਈ ਪਾਈਪ ਲਾਈਨ ਵਿਛਾਉਣ ਦਾ ਕੰਮ ਸ਼ੁਰੂ ਕਰਵਾਇਆ ਹੈ । ਇਸ ਦੌਰਾਨ 68 ਲੱਖ ਰੁਪਏ ਦੀ ਲਾਗਤ ਨਾਲ ਘੇਰ ਸੋਢੀਆਂ ਅਤੇ ਬਗੀਚੀ ਮੰਗਲ ਦਾਸ ਗਲੀਆਂ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ ਹੈ ।
ਜਦੋਂ ਕਿ ਜੱਟਾਂ ਵਾਲਾ ਚੌਂਤਰਾ ਅਤੇ ਸਰਹਿੰਦੀ ਬਾਜ਼ਾਰ ਨੇੜੇ 44 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਦੀ ਉਸਾਰੀ ਅਤੇ ਯੂਪੀਵੀਸੀ ਪਾਈਪਾਂ ਪਾਉਣ ਦਾ ਕੰਮ ਸ਼ੁਰੂ ਹੋ ਗਿਆ। ਇਸੇ ਤਰ੍ਹਾਂ ਘੇਰ ਸੋਢੀਆਂ ਵਿੱਚ ਸੀਸੀ ਫਲੋਰਿੰਗ, ਸਦਰ ਬਾਜ਼ਾਰ ਤੋਂ ਅਰਨਾ ਬਰਨਾ ਚੌਕ (Patiala) ਅਤੇ ਸਮਸ਼ੇਰ ਸਿੰਘ ਮੁਹੱਲਾ ਤੱਕ 37 ਲੱਖ ਰੁਪਏ ਦੀ ਲਾਗਤ ਨਾਲ ਸੜਕ ਦਾ ਕੰਮ ਸ਼ੁਰੂ ਕੀਤਾ ਗਿਆ।
ਇਸ ਦੌਰਾਨ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅਫਸੋਸ ਜ਼ਾਹਿਰ ਕੀਤਾ ਕਿ ਪਟਿਆਲਾ ਤੋਂ ਚੱਲ ਰਹੀ ਪਿਛਲੀ ਸਰਕਾਰ ਨੇ ਵੀ ਪਟਿਆਲਾ ਦੇ ਨਾਗਰਿਕਾਂ ਨੂੰ ਅਣਗੌਲਿਆ ਕੀਤਾ ਅਤੇ ਸ਼ਹਿਰ ਅੰਦਰ ਸੜਕਾਂ ਨਹੀਂ ਬਣਵਾਈਆਂ। ਪਰ ਮੌਜੂਦਾ ਪੰਜਾਬ ਸਰਕਾਰ ਨੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦਾ ਬੀੜਾ ਚੁੱਕਿਆ ਹੋਇਆ ਹੈ ਅਤੇ ਪਾਰਕਾਂ, ਗਲੀਆਂ-ਨਾਲੀਆਂ ਅਤੇ ਹੋਰ ਸਹੂਲਤਾਂ ‘ਤੇ 25 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ ਅਤੇ ਵਾਰਡ ‘ਚ ਮੁੱਖ ਸੜਕਾਂ ਅਤੇ ਅੰਦਰੂਨੀ ਗਲੀਆਂ ਸੜਕਾਂ ਦਾ ਕੰਮ ਵੀ ਜਾਰੀ ਹੈ |