Latest News
ISTE ਦੀ ਰਾਸ਼ਟਰੀ ਕਨਵੈਨਸ਼ਨ ‘ਚ ਸਰਕਾਰੀ ਪੌਲੀਟੈਕਨਿਕ ਖੂਨੀਮਾਜਰਾ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ ਅਮਰੀਕਾ ਤੋਂ ਭਾਰਤੀਆਂ ਨੂੰ ਡਿਪੋਰਟ ਕਰਨ ਦਾ ਮਾਮਲਾ, ਪੰਜਾਬ ਪੁਲਿਸ ਨੇ ਪਟਿਆਲਾ ਤੋਂ ਇੱਕ ਟ੍ਰੈਵਲ ਏਜੰਟ ਨੂੰ ਕੀਤਾ ਗ੍ਰਿਫ਼ਤਾਰ ਹੜ੍ਹ ਰਾਹਤ ਮੁਆਵਜ਼ੇ ‘ਚ 20 ਲੱਖ ਰੁਪਏ ਦਾ ਗਬਨ ਕਰਨ ਦੇ ਦੋਸ਼ ਵਿੱਚ ਸਾਬਕਾ ਸਰਪੰਚ ਤੇ ਲੰਬੜਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਬਿਨਾਂ ਪੱਖਪਾਤ ਤੋਂ ਪਿੰਡਾਂ ਦਾ ਵਿਕਾਸ ਯਕੀਨੀ ਬਣਾ ਰਹੇ ਹਾਂ-ਲਾਲ ਚੰਦ ਕਟਾਰੂਚੱਕ ਸਪੌਂਸਰਸਿ਼ਪ ਫੋਸਟਰ ਕੇਅਰ ਸਕੀਮ ਦਾ ਲਾਭ ਲੈ ਰਹੇ ਲਾਭਪਾਤਰੀਆਂ ਨਾਲ ਕੈਬਨਿਟ ਮੰਤਰੀ ਵਲੋਂ 17 ਫਰਵਰੀ ਨੂੰ ਕੀਤੀ ਜਾਵੇਗੀ ਮਿਲਣੀ ਅਮਰੀਕੀ ਫੌਜ ਦੇ ਜਹਾਜ਼ ‘ਤੇ ਜੰਜ਼ੀਰਾਂ ਨਾਲ ਜਕੜੇ ਭਾਰਤੀਆਂ ਨੂੰ ‘ਦੇਸ਼ ਨਿਕਾਲਾ’ ਦੇ ਕੇ ਟਰੰਪ ਨੇ ਮੋਦੀ ਨੂੰ ‘ਤੋਹਫ਼ਾ’ ਦਿੱਤਾ

MLA ਅਨਮੋਲ ਗਗਨ ਮਾਨ ਨੇ ਨਿੱਝਰ ਚੌਂਕ ਤੋਂ ਬਰਿਆਲੀ ਨਦੀ ਤੱਕ ਬਰਸਾਤੀ ਪਾਣੀ ਦੇ ਨਿਕਾਸ ਲਈ ਪਾਈਪ ਲਾਈਨ ਵਿਛਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ

ਬਰਸਾਤ ਦੌਰਾਨ ਲੋਕਾਂ ਨੂੰ ਪਾਣੀ ਖੜ੍ਹਨ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਕੰਮ ਛੇ ਮਹੀਨਿਆਂ ਵਿੱਚ ਮੁਕੰਮਲ ਕੀਤਾ ਜਾਵੇਗਾ

ਕਜੌਲੀ ਤੋਂ ਸਰਫੇਸ ਵਾਟਰ ਸਪਲਾਈ ਦਾ ਵਰਕ ਆਰਡਰ ਮਾਰਚ ਦੇ ਪਹਿਲੇ ਹਫ਼ਤੇ ਵਿੱਚ ਅਲਾਟ ਕਰ ਦਿੱਤਾ ਜਾਵੇਗਾ

ਖਰੜ , 15 ਫਰਵਰੀ, 2025: ਹਲਕਾ ਖਰੜ ਦੇ ਵਿਧਾਇਕ ਅਨਮੋਲ ਗਗਨ ਮਾਨ (anmol gagan maan)  ਨੇ ਅੱਜ ਨਿੱਝਰ ਚੌਕ ਤੋਂ ਬਰਿਆਲੀ ਨਦੀ ਤੱਕ ਬਰਸਾਤੀ ਪਾਣੀ ਦੀ ਨਿਕਾਸੀ ਲਈ ਪਾਈਪ ਲਾਈਨ ਵਿਛਾਉਣ ਦਾ ਕੰਮ ਛੇ ਮਹੀਨਿਆਂ ਵਿੱਚ ਮੁਕੰਮਲ ਕਰਨ ਦਾ ਭਰੋਸਾ ਦੇਣ ਨਾਲ ਸ਼ੁਰੂ ਕਰਵਾਇਆ। ਉਨ੍ਹਾਂ ਕਿਹਾ ਕਿ 4.13 ਕਰੋੜ ਰੁਪਏ ਦੀ ਲਾਗਤ ਵਾਲਾ ਇਹ ਪ੍ਰੋਜੈਕਟ ਬਰਸਾਤ ਦੇ ਮੌਸਮ ਦੌਰਾਨ ਪਾਣੀ ਭਰਨ ਦੀ ਸਮੱਸਿਆ ਦੇ ਹੱਲ ਲਈ ਸ਼ਹਿਰ ਵਾਸੀਆਂ ਲਈ ਲਾਹੇਵੰਦ ਹੋਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਸ਼ਹਿਰ ਵਿੱਚ ਆਉਣ ਵਾਲੇ ਸਮੇਂ ਵਿੱਚ ਤਿੰਨ ਐਸਟੀਪੀਜ਼ ਦਾ ਕੰਮ ਤੇਜ਼ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਸ਼ਹਿਰ ਵਾਸੀਆਂ ਨੂੰ ਮੌਜੂਦਾ ਨਾਕਾਫ਼ੀ ਸੀਵਰੇਜ ਸਿਸਟਮ ਤੋਂ ਰਾਹਤ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਬੋਰਡ ਦੇ ਅਧਿਕਾਰੀਆਂ ਨੂੰ ਇਹ ਕੰਮ ਦਸੰਬਰ ਤੱਕ ਪੂਰੇ ਕਰਨ ਲਈ ਕਿਹਾ ਗਿਆ ਹੈ।

ਅਨਮੋਲ ਗਗਨ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਖਰੜ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਦੂਰ ਕਰਨ ਲਈ ਭਗਵੰਤ ਮਾਨ ਸਰਕਾਰ ਵੱਲੋਂ ਇੱਕ ਹੋਰ ਮਹੱਤਵਪੂਰਨ ਪ੍ਰੋਜੈਕਟ ਜਿਸਨੂੰ ਮਨਜ਼ੂਰੀ ਦਿੱਤੀ ਗਈ ਸੀ, ਮਾਰਚ ਦੇ ਪਹਿਲੇ ਹਫ਼ਤੇ ਸਫਲ ਬੋਲੀਕਾਰ ਨੂੰ ਅਲਾਟ ਕਰ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਵਿੱਤੀ ਬੋਲੀਆਂ ਮੁਲਾਂਕਣ ਪ੍ਰਕਿਰਿਆ ਅਧੀਨ ਹਨ ਅਤੇ ਜਿਵੇਂ ਹੀ ਮੁਲਾਂਕਣ ਪੂਰਾ ਹੋ ਜਾਵੇਗਾ, ਸਫ਼ਲ ਫਰਮ ਨੂੰ ਵਰਕ ਆਰਡਰ ਜਾਰੀ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਤਿਹਾਸਕ ਸ਼ਹਿਰ ਖਰੜ ਅਤੇ ਸਮੁੱਚੇ ਹਲਕੇ ਦੇ ਸਰਵਪੱਖੀ ਵਿਕਾਸ ਲਈ ਉਹ ਲਗਾਤਾਰ ਉਪਰਾਲੇ ਕਰ ਰਹੇ ਹਨ।

ਵਿਧਾਇਕ ਅਨਮੋਲ ਗਗਨ ਮਾਨ ਨੇ ਅੱਗੇ ਕਿਹਾ ਕਿ ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) ਜਾਰੀ ਨਾ ਹੋਣ ਕਾਰਨ ਪੇਂਡੂ ਸੜਕਾਂ ਦਾ ਜੋ ਕੰਮ ਸ਼ੁਰੂ ਨਹੀਂ ਸੀ ਹੋ ਸਕਿਆ ਉਸ ਵਾਸਤੇ ਹੁਣ ਸੂਬਾ ਸਰਕਾਰ ਪੇਂਡੂ ਸੜਕਾਂ ਦੀ ਓਵਰਹਾਲਿੰਗ ਲਈ ਹੋਰ ਸਰੋਤਾਂ ਤੋਂ ਫੰਡਾਂ ਦਾ ਪ੍ਰਬੰਧ ਕਰ ਰਹੀ ਹੈ, ਜਿਸ ਨਾਲ ਇਹ ਕੰਮ ਜਲਦੀ ਸ਼ੁਰੂ ਕਰ ਦਿੱਤੇ ਜਾਣਗੇ। ਉਨ੍ਹਾਂ ਲੋਕਾਂ ਨਾਲ ਕੀਤੇ ਵਾਅਦਿਆਂ ਅਨੁਸਾਰ ਖਰੜ ਹਲਕੇ ਦੀਆਂ ਬੁਨਿਆਦੀ ਢਾਂਚੇ ਦੀਆਂ ਸਾਰੀਆਂ ਲੋੜਾਂ ਪੂਰੀਆਂ ਕਰਨ ਲਈ ਆਪਣੀ ਵਚਨਬੱਧਤਾ ਦੁਹਰਾਈ।

Read More: ਪੰਜਾਬ ਸਰਕਾਰ ਦੇ ਸਕਿਲ ਓਰੀਐਂਟੇਸ਼ਨ ਪ੍ਰੋਗਰਾਮ ਅਧੀਨ ਸੱਤ ਕਾਰਜਸ਼ਲਾਵਾਂ ਸੰਪੰਨ

Scroll to Top