June 28, 2024 5:01 pm
ਇਨਕਮ ਟੈਕਸ ਵਿਭਾਗ

ਇਨਕਮ ਟੈਕਸ ਵਿਭਾਗ ਦੀ ਕਾਰਵਾਈ ‘ਤੇ ਬੋਲੇ ਵਿਧਾਇਕ ਇਆਲੀ

ਚੰਡੀਗੜ੍ਹ, 29 ਨਵੰਬਰ 2021 : ਪਿਛਲੇ ਦਿਨੀਂ ਇਨਕਮ ਟੈਕਸ ਵਿਭਾਗ ਵਲੋਂ ਮਹਾਨਗਰ ਵਿਚ ਰੀਅਲ ਅਸਟੇਟ ਵਪਾਰੀਆਂ ਦੇ 40 ਵੱਖ-ਵੱਖ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ ਸੀ।

ਇਸ ਸਬੰਧੀ ਅਕਾਲੀ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਦਾਅਵਾ ਕੀਤਾ ਹੈ ਕਿ ਆਮਦਨ ਕਰ ਵਿਭਾਗ ਦੀ ਛਾਪੇਮਾਰੀ ਦੌਰਾਨ ਉਨ੍ਹਾਂ ਦੇ ਘਰੋਂ ਕੋਈ ਵੀ ਗੈਰ ਕਾਨੂੰਨੀ ਦਸਤਾਵੇਜ਼ ਬਰਾਮਦ ਨਹੀਂ ਹੋਇਆ।

ਉਸ ਨੇ ਦੱਸਿਆ ਕਿ ਵਿਭਾਗ ਨੇ ਉਸ ਦੇ ਘਰੋਂ 37 ਲੱਖ ਰੁਪਏ ਬਰਾਮਦ ਕਰ ਲਏ ਹਨ, ਜੋ ਉਸ ਨੇ ਖੇਤੀਬਾੜੀ ਦੇ ਕੰਮਾਂ ਲਈ ਰੱਖੇ ਹੋਏ ਸਨ।

ਉਹਨਾਂ ਨੇ ਦੱਸਿਆ ਕਿ ਉਹ ਵੱਡੇ ਪੱਧਰ ‘ਤੇ ਖੇਤੀਬਾੜੀ ਦਾ ਕੰਮ ਕਰਦੇ ਹਨ ਅਤੇ ਕਾਗਜ਼ੀ ਦਸਤਾਵੇਜ਼ਾਂ ਵਿਚ ਇਹ 37 ਲੱਖ ਰੁਪਏ ਦੀ ਨਕਦੀ ਦੱਸੀ ਗਈ ਹੈ। ਉਸ ਕੋਲ ਇਸ ਦੇ ਦਸਤਾਵੇਜ਼ ਹਨ।

ਇਸ ਤੋਂ ਇਲਾਵਾ ਵਿਭਾਗ ਵੱਲੋਂ ਉਸ ਦੇ ਘਰੋਂ ਬਰਾਮਦ ਕੀਤਾ ਗਿਆ ਸੋਨਾ ਉਸ ਨੂੰ ਵਾਪਸ ਕਰ ਦਿੱਤਾ ਗਿਆ ਹੈ। ਵਿਭਾਗ ਨੇ ਉਨ੍ਹਾਂ ਨੂੰ ਰਸੀਦ ਵਜੋਂ ਵਾਪਸ ਕੀਤੇ ਸੋਨੋ ਦੇ ਦਸਤਾਵੇਜ਼ ਵੀ ਦੇ ਦਿੱਤੇ ਹਨ।

ਇਆਲੀ ਅਨੁਸਾਰ ਛਾਪੇਮਾਰੀ ਦੌਰਾਨ ਨਾ ਤਾਂ ਉਸ ਦਾ ਬੈਂਕ ਖਾਤਾ ਫ੍ਰੀਜ਼ ਕੀਤਾ ਗਿਆ ਅਤੇ ਨਾ ਹੀ ਕੋਈ ਗੈਰ-ਕਾਨੂੰਨੀ ਦਸਤਾਵੇਜ਼ ਮਿਲੇ ਹਨ। ਵਿਭਾਗ ਉਨ੍ਹਾਂ ਤੋਂ ਜੋ ਵੀ ਦਸਤਾਵੇਜ਼ ਪੁੱਛੇਗਾ, ਉਹ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦੇਣਗੇ।

ਉਨ੍ਹਾਂ ਕਿਹਾ ਕਿ ਉਹ ਇਸ ਦੇਸ਼ ਦੇ ਜ਼ਿੰਮੇਵਾਰ ਨਾਗਰਿਕ ਹਨ ਅਤੇ ਸਰਕਾਰ ਨੂੰ ਹਮੇਸ਼ਾ ਇਮਾਨਦਾਰੀ ਨਾਲ ਟੈਕਸ ਅਦਾ ਕਰਦੇ ਹਨ। ਆਮਦਨ ਕਰ ਵਿਭਾਗ ਦੀ ਇਹ ਛਾਪੇਮਾਰੀ ਸਿਆਸੀ ਸਾਜ਼ਿਸ਼ ਤੋਂ ਵੱਧ ਕੁਝ ਨਹੀਂ ਹੈ।