July 7, 2024 3:20 pm
Brahma Shankar Jimpa

ਵਿਧਾਇਕ ਬ੍ਰਹਮਾ ਸ਼ੰਕਰ ਜਿੰਪਾ ਨੇ ਮੋਹਾਲੀ ਦੇ ਡਿਪਟੀ ਕਮਿਸ਼ਨਰ ਦਫ਼ਤਰ ‘ਚ ਮਾਰਿਆ ਛਾਪਾ

ਚੰਡੀਗੜ੍ਹ 19 ਅਪ੍ਰੈਲ 2022: ਪੰਜਾਬ ਸਰਕਾਰ ਦੇ ਮੰਤਰੀਆਂ ਵਲੋਂ ਲਗਾਤਾਰ ਅਚਾਨਕ ਛਾਪੇਮਾਰੀ ਕਰਕੇ ਵੱਖ ਵੱਖ ਵਿਭਾਗਾਂ ਦਾ ਜਾਇਜਾ ਲੈ ਰਹੇ ਹਨ | ਇਸਦੇ ਚੱਲਦੇ ਸੂਬੇ ਦੇ ਮਾਲ, ਸੈਨੀਟੇਸ਼ਨ ਅਤੇ ਜਲ ਸਰੋਤ ਮੰਤਰੀ ਬ੍ਰਹਮਾ ਸ਼ੰਕਰ ਜਿੰਪਾ (Brahma Shankar Jimpa) ਨੇ ਮੋਹਾਲੀ ਦੇ ਡਿਪਟੀ ਕਮਿਸ਼ਨਰ ਦਫ਼ਤਰ ‘ਚ ਛਾਪਾ ਮਾਰਿਆ। ਇਸ ਦੌਰਾਨ ਉਨ੍ਹਾਂ ਨੇ ਡੀਸੀ ਦਫ਼ਤਰ ਦੇ ਸਟਾਫ਼ ਦੀ ਹਾਜਰੀ ਚੈੱਕਿੰਗ ਕੀਤੀ।

ਇਸ ਛਾਪੇਮਾਰੀ ਦੌਰਾਨ ਕਈ ਤਰ੍ਹਾਂ ਦੀਆਂ ਖਾਮੀਆਂ ਪਾਈਆਂ ਗਈਆਂ। ਬ੍ਰਹਮਾ ਸ਼ੰਕਰ ਜਿੰਪਾ ਅਨੁਸਾਰ ਨਾਇਬ ਤਹਿਸੀਲਦਾਰ ਸਮੇਂ ‘ਤੇ ਡਿਊਟੀ ਨਹੀਂ ਪਹੁੰਚੇ ਸਨ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰ ਤੋਂ ਬਹੁਤ ਸ਼ਿਕਾਇਤਾਂ ਮਿਲ ਰਹੀਆਂ ਸਨ । ਮੰਤਰੀ ਦੀ ਅਚਨਚੇਤ ਚੈਕਿੰਗ ਕਾਰਨ ਸਟਾਫ ਨੂੰ ਭਾਜੜਾਂ ਪਈਆਂ।

ਕੈਬਨਿਟ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਕੰਮ-ਕਾਜ ਲਈ ਆਏ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਨੇ ਅਧਿਕਾਰੀਆਂ ਨੂੰ ਬਗ਼ੈਰ ਕਿਸੇ ਭੇਦਭਾਵ ਦੇ ਲੋਕਾਂ ਨੂੰ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿੱਚ ਭ੍ਰਿਸ਼ਟਾਚਾਰ ਲਈ ਕੋਈ ਥਾਂ ਨਹੀਂ ਹੈ। ਚੈਕਿੰਗ ਦੌਰਾਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਕੰਮ-ਕਾਜ ਤਸੱਲੀਬਖ਼ਸ਼ ਪਾਇਆ ਗਿਆ ਅਤੇ ਕੈਬਨਿਟ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਦਫ਼ਤਰਾਂ ਵਿਚ ਹੋਰ ਲੋਕ-ਪੱਖੀ ਮਾਹੌਲ ਸਿਰਜਣ ਦੀ ਤਾਕੀਦ ਵੀ ਕੀਤੀ।

ਪੰਜਾਬ ’ਚ ਕਾਂਗਰਸ ਨੂੰ ਹਰਾਉਣ ਤੋਂ ਬਾਅਦ ਜਿਸ ਤਰ੍ਹਾਂ ਆਮ ਆਦਮੀ ਪਾਰਟੀ ਸੱਤਾ ’ਚ ਆਈ ਹੈ, ਉਸ ਤੋਂ ਬਾਅਦ ਭਗਵੰਤ ਮਾਨ ਸਰਕਾਰ ਵੱਲੋਂ ਲੋਕਾਂ ਨੂੰ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਲਈ ਸਖ਼ਤ ਕਦਮ ਚੁੱਕੇ ਗਏ ਹਨ, ਜਿਸ ਦੇ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ।ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ ’ਚ ਹੁਸ਼ਿਆਰਪੁਰ ਤੋਂ ਜਿੱਤੇ ਬ੍ਰਹਮ ਸ਼ੰਕਰ ਜਿੰਪਾ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ’ਚ ਮਾਲ, ਸੈਨੀਟੇਸ਼ਨ ਵਰਗੇ ਅਹਿਮ ਵਿਭਾਗ ਦਿੱਤੇ ਹਨ।