Site icon TheUnmute.com

MLA ਦਿਨੇਸ਼ ਚੱਢਾ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਦੀ ਪਹਿਲੀ ਬੱਸ ਨੂੰ ਹਰੀ ਝੰਡੀ ਦਿੱਤੀ

Dinesh Chadha

ਰੂਪਨਗਰ, 9 ਦਸੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ (Dinesh Chadha) ਨੇ ਯਾਤਰੀਆਂ ਦੀ ਬੱਸ ਨੂੰ ਹਰੀ ਝੰਡੀ ਦਿੱਤੀ।

ਪਿੰਡ ਬਜਰੂੜ ਤੋਂ ਤਖਤ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੀ ਯਾਤਰਾ ਲਈ 46 ਸ਼ਰਧਾਲੂਆਂ ਸਮੇਤ ਬੱਚਿਆਂ ਦੀ ਬੱਸ ਨੂੰ ਰਵਾਨਾ ਕਰਨ ਮੌਕੇ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਇਸ ਸਕੀਮ ਦੇ ਸ਼ੁਰੂ ਹੋਣ ਨਾਲ ਪੰਜਾਬ ਵਾਸੀਆਂ ਨੂੰ ਦੇਸ਼ ਭਰ ਵਿੱਚ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਸਤੇ ਸਫ਼ਰ ਦੀ ਸਹੂਲਤ ਮੁਫ਼ਤ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਯਾਤਰਾ ‘ਤੇ ਜਾਣ ਵਾਲੇ ਯਾਤਰੀਆਂ ਦਾ ਖਰਚਾ ਪੰਜਾਬ ਸਰਕਾਰ ਕਰੇਗੀ।

ਐਡਵੋਕੇਟ ਦਿਨੇਸ਼ ਚੱਢਾ (Dinesh Chadha) ਨੇ ਦੱਸਿਆ ਕਿ ਇਸ ਸਕੀਮ ਤਹਿਤ ਪਾਵਨ ਅਸਥਾਨ ਸ੍ਰੀ ਹਜ਼ੂਰ ਸਾਹਿਬ (ਨਾਂਦੇੜ), ਤਖਤ ਸ੍ਰੀ ਪਟਨਾ ਸਾਹਿਬ (ਬਿਹਾਰ), ਵਾਰਾਨਸੀ ਮੰਦਿਰ, ਅਯੁੱਧਿਆ ਅਤੇ ਵਰਿੰਦਾਵਨ ਧਾਮ (ਉੱਤਰ ਪ੍ਰਦੇਸ਼), ਸ੍ਰੀ ਅਜਮੇਰ ਸ਼ਰੀਫ਼ (ਰਾਜਸਥਾਨ) ਦੀ ਯਾਤਰਾ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਸਾਲਾਸਰ ਧਾਮ, ਸ੍ਰੀ ਖਾਟੂ ਸ਼ਿਆਮ, ਮਾਤਾ ਚਿੰਤਪੁਰਨੀ, ਮਾਤਾ ਵੈਸ਼ਨੂੰ ਦੇਵੀ, ਮਾਤਾ ਜਵਾਲਾ ਜੀ ਆਦਿ ਅਸਥਾਨਾਂ ਦੀ ਯਾਤਰਾ ਕਰਵਾਈ ਜਾਵੇਗੀ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਤੀਰਥ ਸਥਾਨਾਂ ਦੀ ਯਾਤਰਾਂ ਲਈ ਰੋਜ਼ਾਨਾ ਬੱਸਾਂ ਤੇ ਰੇਲ ਗੱਡੀਆਂ ਪੰਜਾਬ ਦੇ ਵੱਖ-ਵੱਖ ਹਲਕਿਆਂ ਤੋਂ ਜਾਣ ਦਾ ਪ੍ਰਬੰਧ ਕੀਤਾ ਗਿਆ ਹੈ।

ਇਸ ਮੌਕੇ ਯਾਤਰੀਆਂ ਨੂੰ ਸ਼ੁਭ ਕਾਮਨਾਵਾਂ ਦਿੰਦੇ ਉਨ੍ਹਾਂ ਕਿਹਾ ਕਿ ਇਸ ਤਰੀਥ ਯਾਤਰਾ ਉਤੇ ਜਾਣ ਲਈ ਦੋ ਤਰ੍ਹਾਂ ਦੇ ਸਾਧਨਾਂ ਦਾ ਪ੍ਰਬੰਧ ਸੂਬਾ ਸਰਕਾਰ ਵੱਲੋਂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਲੰਬੀ ਦੂਰੀ ਦੇ ਧਾਰਮਿਕ ਸਥਾਨਾਂ ਲਈ ਯਾਤਰਾ ਦਾ ਸਾਧਨ ਰੇਲ ਗੱਡੀ ਅਤੇ ਘੱਟ ਦੂਰੀ ਲਈ ਯਾਤਰਾ ਦਾ ਸਾਧਨ ਸੜਕ ਰਸਤੇ ਬੱਸਾਂ ਰਾਹੀਂ ਹੋਵੇਗਾ।

Exit mobile version