ਰੂਪਨਗਰ, 28 ਅਪ੍ਰੈਲ 2023: ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ (MLA Dinesh Chadha) ਵੱਲੋਂ ਪਿਛਲੇ ਦਿਨੀਂ ਥਰਮਲ ਦੀ ਨਹਿਰ ਟੁੱਟਣ ‘ਚ ਪ੍ਰਭਾਵਿਤ ਖੇਤਰ ਦਾ ਦੌਰਾ ਕਰਦਿਆਂ ਅਣਗਹਿਲੀ ਵਰਤਣ ਵਾਲੇ ਅਧਿਕਾਰੀਆਂ ਵਿਰੁੱਧ ਕਾਰਵਾਈ ਕਰਨ ਦੀ ਹਦਾਇਤ ਕੀਤੀ ਗਈ ਹੈ । ਇਸ ਦੌਰਾਨ ਗੱਲਬਾਤ ਕਰਦਿਆਂ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਪਿੰਡ ਰਣਜੀਤਪੁਰਾ ਦੇ ਕੋਲ ਥਰਮਲ ਪਲਾਂਟ ਵਿੱਚੋਂ ਨਿਕਲਣ ਵਾਲੀ ਛੋਟੀ ਨਹਿਰ ਦੇ ਟੁੱਟਣ ਨਾਲ ਨਹਿਰ ਦੇ ਪਾਣੀ ਘਰਾਂ ਤੇ ਕਿਸਾਨਾਂ ਦੀਆਂ ਫਸਲਾਂ ਵਿੱਚ ਜਾ ਵੜਿਆ ਜਿਸ ਨਾਲ ਇਲਾਕ਼ੇ ਦੇ ਲੋਕਾਂ ਦਾ ਕਾਫ਼ੀ ਨੁਕਸਾਨ ਹੋਇਆ।
ਵਿਧਾਇਕ ਚੱਢਾ (MLA Dinesh Chadha) ਵੱਲੋਂ ਪੀ..ਐਸ.ਪੀ.ਸੀ.ਐੱਲ. ਦੇ ਚੇਅਰਮੈਨ ਕਮ ਐਮ.ਡੀ. ਇੰਜੀਨੀਅਰ ਬਲਦੇਵ ਸਿੰਘ ਸਰਾਂ ਨਾਲ ਫੋਨ ਤੇ ਰਾਬਤਾ ਕਾਇਮ ਕਰਦਿਆਂ ਇਸ ਹਾਦਸੇ ਲਈ ਜ਼ਿੰਮੇਵਾਰ ਅਣਗਿਹਲੀ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਕਾਰਵਾਈ ਕਰਨ ਲਈ ਕਿਹਾ ਗਿਆ। ਉਨ੍ਹਾਂ ਪ੍ਰਭਾਵਿਤ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿਵੇਂ ਹੀ ਉਨ੍ਹਾਂ ਦੇ ਇਹ ਮਾਮਲਾ ਧਿਆਨ ਵਿੱਚ ਆਇਆ ਸੀ ਉਨ੍ਹਾਂ ਤੁਰੰਤ ਫਸਲਾਂ ਦੀ ਗਿਰਦਾਵਰੀ ਕਰਵਾ ਕੇ ਹੋਏ ਨੁਕਸਾਨ ਦੀ ਭਰਪਾਈ ਕਰਨ ਦੇ ਹੁਕਮ ਦਿੱਤੇ ਗਏ ਸਨ। ਇਸ ਤੋਂ ਇਲਾਵਾ ਹੋਰ ਵੀ ਹੋਏ ਨੁਕਸਾਨ ਦਾ ਪੰਜਾਬ ਸਰਕਾਰ ਵੱਲੋਂ ਜਲਦ ਮੁਆਵਜ਼ਾ ਦਿੱਤਾ ਜਾਵੇਗਾ।