Site icon TheUnmute.com

ਵਿਧਾਇਕਾ ਡਾ: ਅਮਨਦੀਪ ਕੌਰ ਅਰੋੜਾ ਵਲੋਂ ਬਿਜਲੀ ਦਫ਼ਤਰ ਦਾ ਦੌਰਾ, ਬਿਜਲੀ ਪ੍ਰਬੰਧਾਂ ਦਾ ਲਿਆ ਜਾਇਜ਼ਾ

Amandeep Kaur Arora

ਮੋਗਾ 09 ਜੂਨ 2022: ਪੰਜਾਬ ਸਰਕਾਰ ਵਲੋਂ ਕਿਹਾ ਗਿਆ ਸੀ ਕਿ ਸੂਬੇ ‘ਚ ਝੋਨੇ ਦੀ ਬਿਜਾਈ ਲਈ ਬਿਜਲੀ ਸਮੱਸਿਆ ਨਹੀਂ ਆਵੇਗੀ ਅਤੇ ਇਸਦੇ ਬਿਜਲੀ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ | ਇਸਦੇ ਤਹਿਤ ਅੱਜ ਮੋਗਾ ਤੋਂ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ  (Amandeep Kaur Arora) ਨੇ ਬਿਜਲੀ ਘਰ ਦਾ ਦੌਰਾ ਕੀਤਾ | ਪਿਛਲੇ ਸੀਜ਼ਨ ‘ਚ ਕਿਸਾਨਾਂ ਨੂੰ ਬਿਜਲੀ ਦੀ ਕਿੱਲਤ ਆਈ ਸੀ, ਇਸ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਅਜਿਹੀ ਕੋਈ ਸਮੱਸਿਆ ਨਾ ਆਵੇ, ਜਿਸ ਕਾਰਨ ਬਿਜਲੀ ਘਰ ਦਾ ਦੌਰਾ ਕੀਤਾ |

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਨੇ ਦੱਸਿਆ ਕਿ ਝੋਨੇ ਦੀ ਬਿਜਾਈ 14 ਜੂਨ ਤੋਂ ਸ਼ੁਰੂ ਹੋ ਰਹੀ ਹੈ | ਜਿਸ ਕਾਰਨ ਉਨ੍ਹਾਂ ਨੂੰ ਪੂਰੇ 8 ਘੰਟੇ ਬਿਜਲੀ ਮਿਲ ਸਕੇ ਇਸ ਲਈ ਅਸੀਂ ਮੋਗਾ ਦੇ ਬਿਜਲੀ ਘਰਾਂ ਦਾ ਦੌਰਾ ਕੀਤਾ ਕਿਉਂਕਿ ਉੱਥੇ ਕਾਫੀ ਸਮੇ ਤੋਂ ਸੀਜ਼ਨ ‘ਚ ਬਿਜਲੀ ਦੀ ਕਿੱਲਤ ਕਾਰਨ ਕਿਸਾਨਾਂ ਵੱਲੋਂ ਸੜਕਾਂ ‘ਤੇ ਧਰਨੇ ਦੀ ਸਥਿਤੀ ਬਣੀ ਹੋਈ ਸੀ ਪਰ ਇਸ ਵਾਰ ਆਮ ਆਦਮੀ ਪਾਰਟੀ ਵੱਲੋਂ ਪਹਿਲਾਂ ਤੋਂ ਹੀ ਠੋਸ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਜਿਸ ਨੂੰ ਲੈ ਕੇ ਅੱਜ ਅਸੀਂ ਪਾਵਰ ਹਾਊਸ ਦਾ ਦੌਰਾ ਕੀਤਾ ਅਤੇ ਉਨ੍ਹਾਂ ਦੀਆਂ ਕਮੀਆਂ ਨੂੰ ਦੂਰ ਕਰਨ ਦੇ ਉਪਰਾਲੇ ਕੀਤੇ ਗਏ ਹਨ ਅਤੇ ਝੋਨੇ ਦੀ ਬਿਜਾਈ ਸਮੇਂ ਕਿਸਾਨਾਂ ਨੂੰ ਪੂਰੀ ਬਿਜਲੀ ਮਿਲੇਗੀ, ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਨਹੀਂ ਆਵੇਗੀ।

Exit mobile version