July 7, 2024 6:24 pm
Chief Khalsa Diwan

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਚੀਫ਼ ਖ਼ਾਲਸਾ ਦੀਵਾਨ ਦੇ 14ਵੇਂ ਪ੍ਰਧਾਨ ਬਣੇ

ਅੰਮ੍ਰਿਤਸਰ 09 ਮਈ 2022: ਅੰਮ੍ਰਿਤਸਰ ਹਲਕਾ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ (MLA Dr. Inderbir Singh Nijjar) ਅੱਜ ਸਿੱਖਾਂ ਦੀ ਮੋਹਰੀ ਵਿਦਿਅਕ ਸੰਸਥਾ ਚੀਫ ਖਾਲਸਾ ਦੀਵਾਨ (Chief Khalsa Diwan) ਦੇ ਨਵੇਂ ਪ੍ਰਧਾਨ ਬਣੇ ਉਨ੍ਹਾਂ ਦਾ ਮੁਕਾਬਲਾ ਚੀਫ ਖਾਲਸਾ ਦੀਵਾਨ ਦੇ ਮੈਂਬਰ ਸਰਬਜੀਤ ਸਿੰਘ ਨਾਲ ਸੀ । ਸਰਬਜੀਤ ਸਿੰਘ ਨੂੰ 85 ਅਤੇ ਡਾ ਇੰਦਰਬੀਰ ਸਿੰਘ ਨਿੱਝਰ ਨੂੰ 243 ਵੋਟਾਂ ਪਈਆਂ ਜ਼ਿਕਰਯੋਗ ਹੈ ਕਿ ਚੀਫ ਖਾਲਸਾ ਦੀਵਾਨ ਦੇ ਕੁੱਲ 517 ਮੈਂਬਰ ਹਨ, ਜਿਨ੍ਹਾਂ ਵਿਚੋਂ 329 ਮੈਂਬਰਾਂ ਵੱਲੋਂ ਆਪਣੀ ਵੋਟ ਦਾ ਇਸਤੇਮਾਲ ਕੀਤਾ ਗਿਆ ਜਿਨ੍ਹਾਂ ਵਿੱਚੋਂ ਇੱਕ ਵੋਟ ਖਾਰਜ ਹੋਈ ਅਤੇ 85 ਵੋਟਾਂ ਸਰਬਜੀਤ ਸਿੰਘ ਨੂੰ ਬਾਕੀ 243 ਵੋਟਾਂ ਡਾ ਇੰਦਰਬੀਰ ਸਿੰਘ ਨਿੱਝਰ ਨੂੰ ਪਈਆਂ।

ਜਿੱਤਣ ਤੋਂ ਬਾਅਦ ਜੈਕਾਰਿਆਂ ਦੀ ਗੂੰਜ ਵਿਚ ਡਾ. ਇੰਦਰਬੀਰ ਸਿੰਘ ਨਿੱਝਰ ਪੱਤਰਕਾਰਾਂ ਨਾਲ ਗੱਲਬਾਤ ਕਰਨ ਲਈ ਪਹੁੰਚੇ ਜਿਥੇ ਉਨ੍ਹਾਂ ਨੇ ਆਉਣ ਵਾਲੇ ਸਮੇਂ ਵਿੱਚ ਚੀਫ਼ ਖ਼ਾਲਸਾ ਦੀਵਾਨ ਦੇ ਵਿਚ ਨਵੀਂਆਂ ਵਿੱਦਿਅਕ ਪੁਲਾਂਘਾਂ ਪੁੱਟਣ ਦੀ ਗੱਲ ਕਹੀ ਡਾ ਇੰਦਰਬੀਰ ਸਿੰਘ ਨਿੱਝਰ ਨੇ ਇਸ ਮੌਕੇ ਧੜੇਬਾਜ਼ੀ ਤੇ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਚੀਫ ਖਾਲਸਾ ਦੀਵਾਨ ਦੇ ਵਿਚ ਪਿਛਲੇ ਸਮੇਂ ਦੇ ਵਿਚ ਧੜੇਬਾਜ਼ੀ ਨਾਲ ਬਹੁਤ ਨੁਕਸਾਨ ਹੋਇਆ ਹੈ ਇਸ ਕਰਕੇ ਇਸ ਵਾਰ ਚੀਫ਼ ਖ਼ਾਲਸਾ ਦੀਵਾਨ ਵਿੱਚ ਕੋਈ ਧੜੇਬਾਜ਼ੀ ਨਹੀਂ ਹੋਵੇਗੀ।

ਉਨ੍ਹਾਂ ਕਿਹਾ ਕਿ ਦੀਵਾਨ ਵਿਚ ਵੱਖ ਵੱਖ ਯੋਗਤਾਵਾਂ ਵਾਲੇ ਮੈਂਬਰ ਮੌਜੂਦ ਹਨ ਜਿਨ੍ਹਾਂ ਦੇ ਅਨੁਭਵ ਨੂੰ ਇਸਤੇਮਾਲ ਕਰਕੇ ਚੀਫ਼ ਖ਼ਾਲਸਾ ਦੀਵਾਨ (Chief Khalsa Diwan) ਅਤੇ ਵਿੱਦਿਆ ਦਾ ਲੈਵਲ ਉੱਤੇ ਚੁੱਕਿਆ ਜਾਵੇਗਾ ਬੱਚਿਆਂ ਦੀ ਸਕਿੱਲ ਡਿਵੈਲਪਮੈਂਟ ਦੀ ਗੱਲ ਕਰਦੇ ਹੋਏ ਡਾ ਨਿੱਝਰ ਨੇ ਕਿਹਾ ਕਿ ਬੱਚਿਆਂ ਨੂੰ ਆਤਮ ਨਿਰਭਰ ਬਣਾਉਣ ਵਾਸਤੇ ਉਨ੍ਹਾਂ ਵਾਸਤੇ ਸਕਿੱਲ ਡਿਵੈਲਪਮੈਂਟ ਪ੍ਰੋਗਰਾਮ ਅਤੇ ਸੈਂਟਰ ਸਥਾਪਤ ਕੀਤੇ ਜਾਣਗੇ ਆਮ ਆਦਮੀ ਪਾਰਟੀ ਦੇ ਵਿਧਾਇਕ ਹੋਣ ਦੇ ਨਾਤੇ ਸਰਕਾਰੀ ਤੌਰ ਤੇ ਚੀਫ਼ ਖ਼ਾਲਸਾ ਦੀਵਾਨ ਦਾ ਵਿੱਦਿਅਕ ਮਿਆਰ ਉੱਚਾ ਚੁੱਕਣ ਵਾਸਤੇ ਉਹ ਭਰਪੂਰ ਕੋਸ਼ਿਸ਼ ਕਰਨਗੇ ਟੀਚਰਾਂ ਦੀ ਪੁਰਾਣੀ ਗਰੈਚੁਟੀ ਦਾ ਮਸਲਾ ਵੀ ਜਲਦੀ ਹੀ ਹੱਲ ਕੀਤਾ ਜਾਵੇਗਾ |