June 30, 2024 9:35 pm
Gajjan majra

MLA ਜਸਵੰਤ ਸਿੰਘ ਗੱਜਣਮਾਜਰਾ ਨੂੰ ਈਡੀ ਅਦਾਲਤ ਨੇ 12 ਦਸੰਬਰ ਤੱਕ ਨਿਆਂਇਕ ਹਿਰਾਸਤ ‘ਚ ਭੇਜਿਆ

ਚੰਡੀਗੜ੍ਹ, 30 ਨਵੰਬਰ 2023: ਆਮ ਆਦਮੀ ਪਾਰਟੀ ਦੇ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ (Jaswant Singh Gajjan majra)  ਨੂੰ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਮੋਹਾਲੀ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇੱਥੋਂ ਦੀ ਵਿਸ਼ੇਸ਼ ਈਡੀ ਅਦਾਲਤ ਨੇ ਗੱਜਣਮਾਜਰਾ ਨੂੰ ਜੇਲ੍ਹ ਭੇਜ ਦਿੱਤਾ ਹੈ। ਜਸਵੰਤ ਸਿੰਘ ਗੱਜਣਮਾਜਰਾ 12 ਦਸੰਬਰ ਤੱਕ ਨਿਆਂਇਕ ਹਿਰਾਸਤ ਵਿੱਚ ਰਹਿਣਗੇ । ਉਨ੍ਹਾਂ ਨੂੰ 12 ਦਸੰਬਰ ਨੂੰ ਮੁੜ ਮੋਹਾਲੀ ਦੀ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

‘ਆਪ’ ਵਿਧਾਇਕ ਗੱਜਣਮਾਜਰਾ (Jaswant Singh Gajjan majra) ਦੀ ਗ੍ਰਿਫ਼ਤਾਰੀ ਤੋਂ ਬਾਅਦ ਤੋਂ ਹੀ ਉਨ੍ਹਾਂ ਦੀ ਸਿਹਤ ਲਗਾਤਾਰ ਵਿਗੜ ਰਹੀ ਸੀ। ਇਸ ਤੋਂ ਬਾਅਦ ਅਦਾਲਤ ਦੇ ਹੁਕਮਾਂ ‘ਤੇ ਉਸ ਨੂੰ ਚੰਡੀਗੜ੍ਹ ਦੇ ਪੀ.ਜੀ.ਆਈ. ਵਿਸ਼ੇਸ਼ ਈਡੀ ਅਦਾਲਤ ਨੇ ਹਸਪਤਾਲ ਤੋਂ ਛੁੱਟੀ ਮਿਲਦੇ ਹੀ ਉਨ੍ਹਾਂ ਨੂੰ ਚਾਰ ਦਿਨ ਦੇ ਰਿਮਾਂਡ ‘ਤੇ ਭੇਜਣ ਦਾ ਹੁਕਮ ਦਿੱਤਾ ਸੀ। ਇਸ ਤੋਂ ਬਾਅਦ ਮੁੜ ਅਦਾਲਤ ਨੇ ਉਨ੍ਹਾਂ ਦਾ 3 ਦਿਨ ਦਾ ਰਿਮਾਂਡ ਦਿੱਤਾ, ਜੋ ਕੱਲ੍ਹ ਖਤਮ ਹੋ ਗਿਆ। ਇਸ ਤੋਂ ਬਾਅਦ ਅੱਜ ਉਸ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਵਿਧਾਇਕ ਦੀ ਗ੍ਰਿਫਤਾਰੀ 40 ਕਰੋੜ ਰੁਪਏ ਦੇ ਪੁਰਾਣੇ ਲੈਣ-ਦੇਣ ਨਾਲ ਜੁੜੀ ਹੋਈ ਹੈ।