Site icon TheUnmute.com

ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੂੰ ਸਿਹਤ ਵਿਗੜਨ ‘ਤੇ ਚੰਡੀਗੜ੍ਹ ਪੀ.ਜੀ.ਆਈ. ‘ਚ ਦਾਖਲ ਕਰਵਾਇਆ

Gajjan majra

ਚੰਡੀਗੜ੍ਹ, 07 ਨਵੰਬਰ 2023: ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ‘ਆਪ’ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ (Jaswant Singh Gajjanmajra) ਦੀ ਸਿਹਤ ਵਿਗੜਨ ‘ਤੇ ਚੰਡੀਗੜ੍ਹ ਪੀ.ਜੀ.ਆਈ. ‘ਚ ਦਾਖਲ ਕਰਵਾਇਆ ਗਿਆ ਹੈ | ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਦਿਲ ਦੀ ਧੜਕਣ ਵਧਣ ‘ਤੇ ਉਸ ਨੂੰ ਮੋਹਾਲੀ ਦੇ ਜਨਰਲ ਹਸਪਤਾਲ ਲਿਜਾਇਆ ਗਿਆ। ਪਰ ਦੇਰ ਰਾਤ ਉਨ੍ਹਾਂ ਨੂੰ ਪੀਜੀਆਈ ਦੀ ਐਮਰਜੈਂਸੀ ਵਿੱਚ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਹੁਣ ਉਸ ਨੂੰ ਪੀਜੀਆਈ ਦੇ ਐਡਵਾਂਸਡ ਕਾਰਡੀਆਕ ਸੈਂਟਰ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜਿੱਥੇ ਹੁਣ ਉਸਦੀ ਹਾਲਤ ਸਥਿਰ ਹੈ।

ਇਨਫੋਰਸਮੈਂਟ ਡਾਇਰੈਕਟੋਰੇਟ ਈਡੀ ਦੇ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਵਿਧਾਇਕ ਗੱਜਣਮਾਜਰਾ ਤੋਂ ਈਡੀ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁੱਛਗਿੱਛ ਦੌਰਾਨ ਉਸ ਦੇ ਦਿਲ ਦੀ ਧੜਕਣ ਅਚਾਨਕ ਵਧ ਗਈ ਅਤੇ ਉਹ ਘਬਰਾਹਟ ਮਹਿਸੂਸ ਕਰਨ ਲੱਗੇ । ਪੁੱਛ-ਪੜਤਾਲ ਰੋਕ ਦਿੱਤੀ ਗਈ ਅਤੇ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ।

ਦੱਸਿਆ ਜਾ ਰਿਹਾ ਹੈ ਕਿ ਵਿਧਾਇਕ (Jaswant Singh Gajjanmajra) ਦੀ ਗ੍ਰਿਫਤਾਰੀ 40 ਕਰੋੜ ਰੁਪਏ ਦੇ ਪੁਰਾਣੇ ਲੈਣ-ਦੇਣ ਨਾਲ ਜੁੜੀ ਹੋਈ ਹੈ। ਇਸ ਮਾਮਲੇ ਵਿੱਚ ਈਡੀ ਨੇ ਪਿਛਲੇ ਸਾਲ ਉਨ੍ਹਾਂ ਦੇ ਘਰ, ਦਫ਼ਤਰ ਅਤੇ ਹੋਰ ਜਾਇਦਾਦਾਂ ਦੀ ਜਾਂਚ ਕੀਤੀ ਸੀ। ਹਾਲਾਂਕਿ ਉਸ ਸਮੇਂ ਵਿਧਾਇਕ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਸੀ। ਪਹਿਲਾਂ ਸੂਚਨਾ ਸੀ ਕਿ ਵਿਧਾਇਕ ਨੂੰ ਜਾਂਚ ਵਿੱਚ ਸ਼ਾਮਲ ਕੀਤਾ ਜਾਵੇਗਾ। ਪਰ ਸੋਮਵਾਰ ਨੂੰ ਈਡੀ ਨੇ ਵਿਧਾਇਕ ਨੂੰ ਗ੍ਰਿਫ਼ਤਾਰ ਕਰ ਲਿਆ।

Exit mobile version