MLA ਕੁਲਦੀਪ ਸਿੰਘ ਧਾਲੀਵਾਲ ਤੇ ਡਿਪਟੀ ਕਮਿਸ਼ਨਰ ਪਿੰਡ ਘੋਨੇਵਾਲ ਪਹੁੰਚੇ, ਹੜ੍ਹ ਸਥਿਤੀ ਦਾ ਲਿਆ ਜਾਇਜ਼ਾ

27 ਸਰਕਾਰ 2025: ਅਜਨਾਲਾ (AJNALA) ਹਲਕੇ ਦੇ ਪਿੰਡ ਘੋਨੇਵਾਲ ਵਿੱਚ ਹੜ੍ਹ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ (kuldeep singh dhaliwal) ਅਤੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸਾਕਸ਼ੀ ਸਾਹਨੀ ਵਿਸ਼ੇਸ਼ ਤੌਰ ‘ਤੇ ਪਹੁੰਚੇ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਰੋਹਿਤ ਗੁਪਤਾ ਅਤੇ ਐਸਡੀਐਮ ਰਵਿੰਦਰ ਸਿੰਘ ਵੀ ਮੌਜੂਦ ਸਨ।

ਮੀਡਿਆ ਨਾਲ ਗੱਲਬਾਤ ਕਰਦਿਆਂ ਵਿਧਾਇਕ ਧਾਲੀਵਾਲ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਪੂਰੀ ਤਰ੍ਹਾਂ ਤੁਹਾਡੇ ਨਾਲ ਖੜੀ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਚਿੰਤਾ ਕਰਨ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਅਤੇ ਹੜ੍ਹ ਸਥਿਤੀ ‘ਤੇ ਨਿਗਰਾਨੀ ਜਾਰੀ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ ਅਤੇ ਲੋਕਾਂ ਨੂੰ ਸਿਰਫ਼ ਪ੍ਰਸ਼ਾਸਨ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਸਥਿਤੀ ਫਿਲਹਾਲ ਕਾਬੂ ਹੇਠ ਹੈ, ਅਤੇ ਐਸਡੀਐਮਜ਼ ਦੀ ਅਗਵਾਈ ਹੇਠ ਟੀਮਾਂ ਦਿਨ ਰਾਤ ਨਿਗਰਾਨੀ ਕਰ ਰਹੀਆਂ ਹਨ। ਡਿਪਟੀ ਕਮਿਸ਼ਨਰ ਨੇ ਇਹ ਵੀ ਅਪੀਲ ਕੀਤੀ ਕਿ ਲੋਕ ਅਫਵਾਹਾਂ ਉੱਤੇ ਯਕੀਨ ਨਾ ਕਰਨ ਅਤੇ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਲਈ ਹੜ੍ਹ ਕੰਟਰੋਲ ਰੂਮ ਨਾਲ ਸੰਪਰਕ ਕਰਨ।ਹੜ੍ਹ ਕੰਟਰੋਲ ਰੂਮ ਲਈ ਨੰਬਰ ਜਾਰੀ ਕੀਤੇ ਗਏ ਹਨ।

Read More: ਪੰਜਾਬ ਸਰਕਾਰ ਨੇ ਐਨ.ਆਰ.ਆਈਜ਼ ਲਈ ਵਟਸਐਪ ਨੰਬਰ ਕੀਤਾ ਲਾਂਚ: ਕੁਲਦੀਪ ਸਿੰਘ ਧਾਲੀਵਾਲ

Scroll to Top