ਡੇਰਾਬੱਸੀ/ ਐੱਸ.ਏ.ਐੱਸ ਨਗਰ, 04 ਸਤੰਬਰ, 2023: ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਬਲਾਕ ਡੇਰਾ ਬੱਸੀ ਦੇ ਸਰਕਾਰੀ ਕਾਲਜ (Government College Derabassi) ਵਿਖੇ ਅੱਜ ਖੇਡ ਵਤਨ ਪੰਜਾਬ ਦੀਆਂ ਦਾ ਰਸਮੀ ਉਦਘਾਟਨ ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵਲੋਂ ਕੀਤਾ ਗਿਆ। ਉਨ੍ਹਾਂ ਇਸ ਮੌਕੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਪੰਜਾਬ ਵਿੱਚ ਖੇਡਾਂ ਅਤੇ ਖਿਡਾਰੀਆਂ ਦੇ ਵਿਕਾਸ ਲਈ ਪੁਰਜ਼ੋਰ ਯਤਨ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਲਗਾਤਾਰ ਦੂਸਰੇ ਸਾਲ ਖੇਡਾਂ ਦਾ ਆਯੋਜਨ ਇਸ ਗੱਲ ਦਾ ਪ੍ਰਤੀਕ ਹੈ ਕਿ ਪੰਜਾਬ ਸਰਕਾਰ ਸੂਬੇ ਨੂੰ ਖੇਡਾਂ ਦੇ ਖੇਤਰ ਵਿੱਚ ਦੇਸ਼ ਭਰ ਵਿੱਚ ਨੰਬਰ ਇੱਕ ਤੇ ਲਿਆਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਦੇ ਉਤਸ਼ਾਹ ਨੂੰ ਵਧਾਉਣ ਲਈ ਸਰਕਾਰੀ ਨੌਕਰੀਆਂ ਵਿੱਚ ਰਾਖਵਾਂਕਰਨ ਦੇ ਨਾਲ ਨਾਲ ਨਗਦ ਇਨਾਮਾਂ ਦੀ ਰਾਸ਼ੀ ਚ ਵਧਾ ਕੀਤਾ ਗਿਆ ਹੈ।
ਇਸ ਮੌਕੇ ਉਹਨਾਂ ਨਾਲ ਮੌਜੂਦ ਡੇਰਾਬੱਸੀ (Government College Derabassi) ਦੇ ਐਸ ਡੀ ਐਮ ਹਿਮਾਂਸ਼ੂ ਗੁਪਤਾ ਨੇ ਕਿਹਾ ਕਿ ਬਲਾਕ ਪੱਧਰੀ ਮੁਕਾਬਲੇ ਅੱਜ ਬੜੀ ਧੂਮਧਾਮ ਨਾਲ ਸ਼ੁਰੂ ਕੀਤੇ ਗਏ ਹਨ ਅਤੇ ਛੇ ਸਤੰਬਰ ਤੱਕ ਬਲਾਕ ਪੱਧਰੀ ਮੁਕਾਬਲੇ ਜਾਰੀ ਰਹਿਣਗੇ। ਜ਼ਿਲ੍ਹਾ ਖੇਡ ਅਫ਼ਸਰ ਗੁਰਦੀਪ ਕੌਰ ਨੇ ਅੱਜ ਦੇ ਖੇਡ ਮੁਕਾਬਲਿਆਂ ਦੇ ਨਤੀਜਿਆਂ ਦੇ ਵੇਰਵੇ ਦਿੰਦਿਆ ਦੱਸਿਆ ਕਿ ਵਾਲੀਬਾਲ ਅੰਡਰ 17 ਸਾਲ ਲੜਕੇ ਵਿੱਚ ਪੰਡਵਾਲਾ ਨੇ ਡੇਰਾ ਬੱਸੀ, ਭਬਾਤ -2 ਨੇ ਲਾਲੜੂ ਪਿੰਡ, ਸਰਕਾਰੀ ਹਾਈ ਸਕੂਲ ਹੁਲਕਾ ਨੇ ਸਰਕਾਰੀ ਹਾਈ ਸਕੂਲ ਛੱਤ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਗੌਲੀ ਨੇ ਬਾਕਰਪੁਰ ਨੂੰ ਹਰਾਇਆ।
ਰੱਸਾਕਸ਼ੀ ਅੰਡਰ 17 ਸਾਲ ਲੜਕੇ ਵਿੱਚ ਸਰਕਾਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੀੜਾ ਨੇ ਪਹਿਲਾ ਸਥਾਨ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੂਥਗੜ੍ਹ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰਾਂ ਰੱਸਾਕਸ਼ੀ ਲੜਕੀਆਂ ਦੇ ਅੰਡਰ 14 ਉਮਰ ਵਰਗ ਮੁਕਾਬਲਿਆਂ ਵਿੱਚ ਹੋਲੀ ਮੈਰੀ ਸਕੂਲ ਨੇ ਪਹਿਲਾ, ਸਰਕਾਰੀ ਹਾਈ ਸਕੂਲ ਰਾਜੋ ਮਾਜਰਾ ਨੇ ਦੂਜਾ ਸਥਾਨ ਹਾਸਲ ਕੀਤਾ। ਫੁੱਟਬਾਲ ਅੰਡਰ 14 ਉਮਰ ਵਰਗ ਵਿੱਚ ਸਵਿਫਟਰ ਸਪੋਰਟਿੰਗ ਨੇ ਸਰਕਾਰੀ ਸਕੂਲ ਟੰਗੋਰੀ ਨੂੰ 5-1 ਨਾਲ ਹਰਾਇਆ।