TheUnmute.com

ਅਮਰੀਕਾ ‘ਚ ਡਾ. ਭੀਮ ਰਾਓ ਅੰਬੇਡਕਰ ਦੇ ਨਾਂ ‘ਤੇ ਬਣੀ ਸੜਕ ਦਾ ਉਦਘਾਟਨ ਕਰਨ ਪੁੱਜੇ ਵਿਧਾਇਕ ਕੁਲਵੰਤ ਸਿੰਘ

ਮੋਹਾਲੀ, 26 ਜੂਨ 2023: ਸ੍ਰੀ ਗੁਰੂ ਰਵਿਦਾਸ ਸਭਾ ਅਤੇ ਬੇਗਮਪੁਰਾ ਕਲਚਰਲ ਸੁਸਾਇਟੀ ਵੱਲੋਂ 60ਵੀਂ ਅਤੇ 62ਵੀਂ ਰੋਡ ਨਿਊਯਾਰਕ ਅਮਰੀਕਾ ਦੀ ਸੜਕ ਦਾ ਨਾਂ ਡਾਕਟਰ ਬੀ.ਆਰ. ਅੰਬੇਦਕਰ ਦੇ ਨਾਂ ਤੇ ਰੱਖਿਆ ਗਿਆ । ਜਿਸ ਦਾ ਉਦਘਾਟਨ ਹਲਕਾ ਮੋਹਾਲੀ ਤੋਂ ‘ਆਪ’ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ (MLA Kulwant Singh) ਵੱਲੋਂ ਕੀਤਾ ਗਿਆ । ਇਸ ਮੌਕੇ ਹਾਜ਼ਰ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵੱਲੋਂ ਲਗਾਤਾਰ ਪੂਰੇ ਪੰਜਾਬ ਭਰ ਦੇ ਵਿੱਚ ਵਿਕਾਸ ਕਾਰਜਾਂ ਦੀ ਲੜਾਈ ਵਿੱਢੀ ਹੋਈ ਹੈ ।

ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ੁਦ ਜਿੱਥੇ ਸਰਦਾਰ ਭਗਤ ਸਿੰਘ ਨੂੰ ਆਪਣਾ ਆਦਰਸ਼ ਮੰਨਦੇ ਹਨ, ਉਥੇ ਹੀ ਸੰਵਿਧਾਨ ਨਿਰਮਾਤਾ ਡਾਕਟਰ ਬੀ.ਆਰ. ਅੰਬੇਦਕਰ ਜੀ ਦੀਆਂ ਅਨੇਕਾਂ ਉਦਾਹਰਣਾ ਆਪਣੇ ਭਾਸ਼ਣਾਂ ਦੇ ਵਿੱਚ ਦਿੰਦੇ ਹਨ । ਕੁਲਵੰਤ ਸਿੰਘ ਨੇ ਕਿਹਾ ਕਿ ਮੌਜੂਦਾ ਦੌਰ ਵਿਚ ਵੀ ਸਾਨੂੰ ਡਾਕਟਰ ਬੀ.ਆਰ ਅੰਬੇਡਕਰ ਦੀਆਂ ਸਿੱਖਿਆਵਾਂ ਤੋਂ ਸਾਨੂੰ ਸੇਧ ਲੈਣ ਦੀ ਲੋੜ ਹੈ । ਜਿਸ ‘ਤੇ ਚੱਲਦੇ ਹੋਏ ਦੇਸ਼ ਦਾ ਸਹੀ ਅਰਥਾਂ ਵਿਚ ਵਿਕਾਸ ਹੋ ਸਕਦਾ ਹੈ । ਸਰਦਾਰ ਕੁਲਵੰਤ ਸਿੰਘ ਨੇ ਕਿਹਾ ਕਿ ਮੋਹਾਲੀ ਸ਼ਹਿਰ ਨਾ ਸਿਰਫ ਉਹਨਾਂ ਲਈ, ਉਹ ਪੂਰੇ ਪੰਜਾਬ ਭਰ ਦੇ ਲੋਕਾਂ ਦੇ ਲਈ ਸੁਪਨਿਆਂ ਦਾ ਸ਼ਹਿਰ ਹੈ, ਕਿਉਂਕਿ ਮੋਹਾਲੀ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੇ ਨਾਲ ਲੱਗਦਾ ਸ਼ਹਿਰ ਹੈ ਅਤੇ ਇਸ ਸ਼ਹਿਰ ਨੂੰ ਦੁਨੀਆ ਦੇ ਨਕਸ਼ੇ ਦੇ ਉਤੇ ਚਮਕਾਉਣ ਲਈ ਅਸੀਂ ਦਿਨ-ਰਾਤ ਮਿਹਨਤ ਕਰ ਰਹੇ ਹਾਂ ।

ਇਸ ਮੌਕੇ ਸਰਦਾਰ ਕੁਲਵੰਤ ਸਿੰਘ (MLA Kulwant Singh) ਦੀ ਪ੍ਰਸ਼ੰਸ਼ਾ ਕਰਦੇ ਹੋਏ ਸ੍ਰੀ ਗੁਰੂ ਰਵਿਦਾਸ ਸਭਾ ਦੇ ਪ੍ਰਧਾਨ ਅਸ਼ੋਕ ਮੱਲੀ ਅਤੇ ਮੈਂਬਰ ਜਸਵੰਤ ਸਿੰਘ ਬੰਗਾ ਨੇ ਕਿਹਾ ਕਿ ਸਰਦਾਰ ਕੁਲਵੰਤ ਸਿੰਘ ਨੇ ਜ਼ਮੀਨੀ ਪੱਧਰ ਤੋਂ ਉਠ ਕੇ ਪੂਰੇ ਪੰਜਾਬ ਭਰ ਦੇ ਵਿੱਚ ਲੋਕਾਂ ਦੀ ਸੇਵਾ ਕਰਦੇ ਹੋਏ ਇੱਕ ਵੱਡਾ ਮੁਕਾਮ ਹਾਸਲ ਕੀਤਾ ਹੈ । ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸੁਸਾਇਟੀ ਦੇ ਲਈ ਇਹ ਸਭ ਤੋਂ ਵੱਡੀ ਖੁਸ਼ੀ ਵਾਲੀ ਗੱਲ ਹੈ ਕਿ ਇਸ ਰੋਡ ਦਾ ਉਦਘਾਟਨ ਸਰਦਾਰ ਕੁਲਵੰਤ ਸਿੰਘ ਦੇ ਹੱਥੋਂ ਹੋਇਆ ਹੈ ।

ਉਹਨਾਂ ਕਿਹਾ ਕਿ ਉਹਨਾਂ ਨੂੰ ਪੂਰੀ ਉਮੀਦ ਹੈ ਕਿ ਸਰਦਾਰ ਕੁਲਵੰਤ ਸਿੰਘ ਵੱਲੋਂ ਆਉਣ ਵਾਲੇ ਸਮੇਂ ਵਿੱਚ ਵੀ ਘੱਟ-ਗਿਣਤੀ ਤੇ ਅਲਪ ਸੰਖਿਅਕ ਲੋਕਾਂ ਦੀ ਭਲਾਈ ਲਈ ਇਸ ਤਰ੍ਹਾਂ ਕੰਮ ਕੀਤਾ ਜਾਵੇਗਾ। ਇਸਦੇ ਨਾਲ ਹੀ ਅਸ਼ੋਕ ਮੱਲੀ ਵੱਲੋਂ ਵੀ ਆਮ ਆਦਮੀ ਪਾਰਟੀ ਦੇ ਕੰਮਾਂ ਦੀ ਪ੍ਰਸ਼ੰਸ਼ਾ ਕਰਦੇ ਹੋਏ ਪੰਜਾਬ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੇ ਜਲਦੀ ਪੂਰਾ ਹੋਣ ਦੀ ਆਸ ਪ੍ਰਗਟ ਕੀਤੀ । ਇਸ ਸਾਦੇ ਅਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸ੍ਰੀ ਗੁਰੂ ਸਿੰਘ ਸਭਾ ਦੇ ਪ੍ਰਬੰਧਕ ਅਤੇ ਬੇਗਮਪੁਰਾ ਕਲਚਰਲ ਸੁਸਾਇਟੀ ਦੇ ਪ੍ਰਬੰਧਕ ਉਚੇਚੇ ਤੌਰ ‘ਤੇ ਹਾਜ਼ਰ ਸਨ

Exit mobile version