ਮੋਹਾਲੀ 07 ਸਤੰਬਰ 2023: ਹਲਕਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਅੱਜ ਮੋਹਾਲੀ ਸ਼ਹਿਰ ਦੇ ਵੱਖ-ਵੱਖ ਮੰਦਿਰਾਂ ਦੇ ਵਿੱਚ ਨਤਮਸਤਕ ਹੋਏ, ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਜਨਮ ਦਿਨ ਨੂੰ ਸਮਰਪਿਤ ਵੱਖ-ਵੱਖ ਧਾਰਮਿਕ ਸਥਾਨਾਂ ਦੇ ਵਿੱਚ ਹੋਏ ਸਮਾਗਮਾਂ ਦੇ ਵਿੱਚ ਹਾਜ਼ਰੀ ਭਰਦਿਆਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਅੱਜ ਉਹ ਸ਼੍ਰੀ ਕ੍ਰਿਸ਼ਨ ਮਹਾਰਾਜ ਜੀ ਦੇ ਜਨਮ ਦਿਨ ਨੂੰ ਲੈ ਕੇ ਮੋਹਾਲੀ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ‘ਤੇ ਹੋਏ ਸਮਾਗਮ ਵਿੱਚ ਸ਼ਿਰਕਤ ਕਰਕੇ ਆਏ ਹਨ ਅਤੇ ਸਭ ਜਗ੍ਹਾ ‘ਤੇ ਸ਼੍ਰੀ ਕ੍ਰਿਸ਼ਨ ਮਹਾਰਾਜ ਜੀ ਦਾ ਜਨਮ ਦਿਨ (Janmashtami) ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ।
ਭਜਨ ਮੰਡਲੀਆਂ ਵੱਲੋਂ ਸ੍ਰੀ ਕ੍ਰਿਸ਼ਨ ਮਹਾਰਾਜ ਜੀ ਦੇ ਨਾਲ ਸੰਬੰਧਿਤ ਭਜਨ ਸੁਣਾ ਕੇ ਹਾਜ਼ਰੀਨ ਸ਼ਰਧਾਲੂਆਂ ਨੂੰ ਨਿਹਾਲ ਕੀਤਾ ਜਾ ਰਿਹਾ ਹੈ। ਹਨੂੰਮਾਨ ਮੰਦਰ ਫੇਜ਼ ਥ੍ਰੀ ਬੀਟੂ, ਬਾਬਾ ਬਾਲ ਭਾਰਤੀ ਮਟੌਰ, ਸੱਤਿਆ ਨਾਰਾਇਣ ਮੰਦਿਰ, ਸ੍ਰੀ ਠਾਕੁਰ ਦੁਆਰਾ ਮੰਦਰ ਸੁਹਾਣਾ, ਅਤੇ ਅਤੇ ਫੇਸ- 6 ਸਥਿਤ ਮੰਦਿਰ ਵਿਖੇ ਨਤਮਸਤਕ ਹੋਏ, | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਨੁਮਾਇੰਦੇ ਹਰ ਵੇਲੇ ਲੋਕਾਂ ਦੀ ਕਚਹਿਰੀ ਵਿੱਚ ਹਾਜ਼ਰ ਰਹਿੰਦੇ ਹਨ।
ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆ ਰਹੀਆ ਦਰਪੇਸ਼ ਮੁਸ਼ਕਲਾਂ ਦੇ ਬਾਰੇ ਵਿੱਚ ਜਾਣਕਾਰੀ ਰਿਪੋਰਟ ਤਿਆਰ ਕਰਦੇ ਹਨ ਅਤੇ ਉਹਨਾਂ ਸਮੱਸਿਆਵਾਂ ਦਾ ਦਾ ਸਥਾਈ ਹੱਲ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਮੋਹਾਲੀ ਦੇ ਵਿੱਚ ਲਗਾਤਾਰ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ ਅਤੇ ਹੁਣ ਪਿੰਡ ਬਲੌਂਗੀ ਵਿਖੇ ਵੀ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਹੋ ਚੁੱਕੀ ਹੈ। ਹੁਣ ਮਰੀਜ਼ਾਂ ਨੂੰ ਆਪਣੀ ਬੀਮਾਰੀ ਦੇ ਇਲਾਜ ਦੂਰ ਨਹੀਂ ਜਾਣਾ ਪਵੇਗਾ। ਇੱਥੇ ਇਲਾਜ ਵੀ ਬਿਲਕੁਲ ਮੁਫ਼ਤ ਦਵਾਈਆਂ ਅਤੇ ਮੁਫ਼ਤ ਟੈਸਟ ਕੀਤੇ ਜਾਂਦੇ ਹਨ |
ਇਸ ਮੌਕੇ ਅਵਤਾਰ ਸਿੰਘ ਮੌਲੀ, ਆਰ.ਪੀ ਸ਼ਰਮਾ. ਕੁਲਦੀਪ ਸਿੰਘ ਸਮਾਣਾ, ਇਕਵਿੰਦਰ ਸਿੰਘ ਗੋਸਲ, ਬਾਵਾ ਮੌਲੀ, ਗੁਰਜੰਟ ਸਿੰਘ ਭਾਗੋਮਾਜਰਾ, ਰਾਜੀਵ ਵਸਿਸ਼ਟ, ਹਰਮੇਸ਼ ਸਿੰਘ ਕੁੰਬੜਾ, ਨੰਬਰਦਾਰ ਹਰਸੰਗਤ ਸਿੰਘ ਸੁਹਾਣਾ, ਬਲਜੀਤ ਸਿੰਘ, ਤਰਨਜੀਤ ਸਿੰਘ ਹਾਜ਼ਰ ਸਨ |