TheUnmute.com

ਵਿਧਾਇਕ ਕੁਲਵੰਤ ਸਿੰਘ ਨੇ ਵਿਸਾਖੀ ਤੇ ਖ਼ਾਲਸਾ ਸਾਜਨਾ ਦਿਵਸ ਦੀ ਸਮੂਹ ਸੰਗਤਾਂ ਨੂੰ ਦਿੱਤੀ ਵਧਾਈ

ਮੋਹਾਲੀ,14 ਅਪ੍ਰੈਲ 2023 : ਪੰਜਾਬ ਵਿੱਚ ਅੱਜ ਵਿਸਾਖੀ ਅਤੇ ਖ਼ਾਲਸਾ ਸਾਜਨਾ ਦਿਵਸ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸੇ ਮੌਕੇ ਹਲਕਾ ਮੋਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ (MLA Kulwant Singh) ਨੇ ਇਸ ਪਵਿੱਤਰ ਦਿਹਾੜੇ ’ਤੇ ਮੋਹਾਲੀ ਦੇ ਵੱਖ-ਵੱਖ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ ਅਤੇ ਸਮੂਹ ਸੰਗਤਾਂ ਨੂੰ ਵਿਸਾਖੀ ਦੀ ਵਧਾਈ ਦਿੱਤੀ |

ਇਸ ਦੌਰਾਨ ਵਿਸਾਖੀ ਦੇ ਇਸ ਪਵਿੱਤਰ ਤਿਉਹਾਰ ਮੌਕੇ ਸਮੂਹ ਗੁਰਦੁਆਰਾ ਸਾਹਿਬਾਨ ਵਿੱਚ ਧਾਰਮਿਕ ਸਮਾਗਮ ਕਰਵਾਏ ਗਏ ਅਤੇ ਅਖੰਡ ਪਾਠ ਦੇ ਭੋਗ ਪਾਏ ਗਏ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸਿੱਖਾਂ ਸੰਗਤਾਂ ਨੇ ਬੜੇ ਉਤਸ਼ਾਹ ਅਤੇ ਸ਼ਰਧਾ ਭਾਵਨਾ ਨਾਲ ਸ਼ਮੂਲੀਅਤ ਕੀਤੀ ਅਤੇ ਗੁਰਦੁਆਰਿਆਂ ਵਿੱਚ ਜਾ ਕੇ ਸ਼ਰਧਾ ਨਾਲ ਮੱਥਾ ਟੇਕਿਆ ਅਤੇ ਗੁਰਬਾਣੀ ਕੀਰਤਨ ਦਾ ਵੀ ਅਨੰਦ ਮਾਣਿਆ।

Mohali

ਇਸ ਮੌਕੇ ਵਿਧਾਇਕ ਨੇ ਕਿਹਾ ਕਿ ਪੰਜਾਬ ਦੇ ਨਾਲ-ਨਾਲ ਦੇਸ਼ ਭਰ ਵਿੱਚ ਵਿਸ਼ਾਖੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾਂਦਾ ਹੈ | ਖ਼ਾਲਸੇ ਦੀ ਧਰਤੀ ਸ੍ਰੀ ਅਨੰਦਪੁਰ ਸਾਹਿਬ ਇਲਾਕੇ ਵਿੱਚ ਵਿਸਾਖੀ ਦੀ ਵਿਸ਼ੇਸ਼ ਮਾਨਤਾ ਹੈ। ਅੱਜ ਦੇ ਦਿਨ ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਦੋ ਮਹੱਤਵਪੂਰਨ ਦਿਨ ਹਨ | ਅਸੀ ਇਸ ਦਿਨ ਕਣਕ ਦੀ ਫਸਲ ਪੱਕਣ ਅਤੇ ਧਾਰਮਿਕ ਅਰਦਾਸ ਕਰਕੇ ਰਵਾਇਤੀ ਤਰੀਕੇ ਨਾਲ ਖੁਸ਼ੀਆਂ ਮਨਾਉਂਦੇ ਹਨ।

ਉਨ੍ਹਾਂ ਨੇ ਕਿਹਾ ਕਿ ਵਿਸਾਖੀ ਦਾ ਤਿਉਹਾਰ ਵਿਸ਼ਵ ਭਰ ਵਿੱਚ ਵਸਦੇ ਪੰਜਾਬੀਆਂ ਲਈ ਵਿਸ਼ੇਸ਼ ਮਹੱਤਵ ਰੱਖਦਾ ਹੈ। ਕਿਸਾਨ ਇਸ ਦਿਨ ਤੋਂ ਹੀ ਖੇਤਾਂ ਵਿੱਚ ਪੱਕੀ ਕਣਕ ਦੀ ਵਾਢੀ ਸ਼ੁਰੂ ਕਰ ਦਿੰਦੇ ਹਨ ਅਤੇ ਪ੍ਰਮਾਤਮਾ ਦਾ ਧੰਨਵਾਦ ਕਰਦੇ ਹਾਂ ਅਤੇ ਮਿਹਨਤ, ਭਾਈਚਾਰੇ ਅਤੇ ਏਕਤਾ ਦੀਆਂ ਕਦਰਾਂ-ਕੀਮਤਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦੇ ਹਾਂ।

ਸ. ਕੁਲਵੰਤ ਸਿੰਘ (MLA Kulwant Singh) ਨੇ ਸਾਰਿਆਂ ਨੂੰ ਪੰਜਾਬੀ ਸੱਭਿਆਚਾਰ ਦੀ ਅਮੀਰੀ, ਇੱਥੋਂ ਦੇ ਲੋਕਾਂ ਦੇ ਖੁੱਲ੍ਹੇ ਅਤੇ ਹਸਮੁੱਖ ਸੁਭਾਅ ਅਤੇ ਸੂਬੇ ਦੀ ਵਿਭਿੰਨਤਾ ਦੀ ਕਦਰ ਕਰਨ ਦੀ ਅਪੀਲ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਦੇ ਉੱਜਵਲ ਅਤੇ ਖੁਸ਼ਹਾਲ ਭਵਿੱਖ ਲਈ ਕੰਮ ਕਰਦੇ ਹੋਏ ਸਾਰੇ ਇਸ ਤਿਉਹਾਰ ਨੂੰ ਖੁਸ਼ੀ ਅਤੇ ਸ਼ਾਂਤੀ ਨਾਲ ਮਨਾਉਣ।

ਸ. ਕੁਲਵੰਤ ਸਿੰਘ ਨੇ ਕਿਹਾ ਕਿ ਵਿਸਾਖੀ ਦਾ ਤਿਉਹਾਰ ਸਿੱਖ ਕੌਮ ਲਈ ਵਿਸ਼ੇਸ਼ ਮਹੱਤਵ ਰੱਖਦਾ ਹੈ ਕਿਉਂਕਿ ਇਸ ਦਿਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 ਵਿੱਚ ਖਾਲਸਾ ਪੰਥ ਦੀ ਸਾਜਨਾ ਕੀਤੀ ਸੀ। ਉਨ੍ਹਾਂ ਨੇ ਪੰਜਾਬ ਦੇ ਹਰ ਘਰ ਵਿੱਚ ਖੁਸ਼ੀ, ਖੁਸ਼ਹਾਲੀ, ਤੰਦਰੁਸਤੀ ਅਤੇ ਸ਼ਾਂਤੀ ਦੀ ਕਾਮਨਾ ਕੀਤੀ। ਉਨ੍ਹਾਂ ਨੇ ਸਾਰਿਆਂ ਨੂੰ ਸੂਬੇ ਦੀ ਤਰੱਕੀ ਅਤੇ ਵਿਕਾਸ ਲਈ ਮਿਲ ਕੇ ਕੰਮ ਕਰਦੇ ਰਹਿਣ ਦੀ ਅਪੀਲ ਕੀਤੀ। ਇਸ ਮੌਕੇ ਪ੍ਰੀਤਮ ਸਿੰਘ (ਪ੍ਰਧਾਨ ਗੁਰਦੁਆਰਾ ਸਾਹਿਬ ਫੇਜ-1), ਪਰਮ ਸਿੰਘ ਪ੍ਰਧਾਨ, ਗੁਰਮੀਤ ਕੌਰ ਐਮ.ਸੀ., ਹਰਬਿੰਦਰ ਸਿੰਘ, ਜਗਜੀਤ ਸਿੰਘ ਅਰੋੜਾ, ਜਰਨੈਲ ਸਿੰਘ, ਬਲਜਿੰਦਰ ਬੇਦੀ, ਜਸਪਾਲ ਸਿੰਘ, ਡਾ. ਬੇਦੀ, ਪੀ.ਐਸ. ਵਿਰਦੀ, ਡਾ. ਕੁਲਦੀਪ ਸਿੰਘ, ਆਰ.ਪੀ. ਸ਼ਰਮਾ, ਹਰਮੇਸ਼ ਸਿੰਘ ਕੁੰਬੜਾ, ਰਜੀਵ ਵਸ਼ਿਸ਼ਟ ਹਾਜ਼ਰ ਰਹੇ |

Exit mobile version