ਸਾਹਿਬਜ਼ਾਦਾ ਅਜੀਤ ਸਿੰਘ ਨਗਰ,(ਮੋਹਾਲੀ) 11 ਅਪ੍ਰੈਲ 2025: ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਵਿਧਾਇਕ ਸ. ਕੁਲਵੰਤ ਸਿੰਘ (MLA Kulwant Singh) ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਮਿਡਲ ਸਕੂਲ ਰਾਏਪੁਰ ਕਲਾਂ ਵਿਖੇ 2 ਲੱਖ ਰੁਪਏ ਦੀ ਲਾਗਤ ਨਾਲ ਬਣੀ ਚਾਰਦੀਵਾਰੀ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਰਾਏਪੁਰ ਕਲਾਂ ਵਿਖੇ 7.51 ਲੱਖ ਰੁਪਏ ਦੀ ਲਾਗਤ ਨਾਲ ਬਣੇ ਕਲਾਸ ਰੂਮ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ।
ਇਸਦੇ ਨਾਲ ਹੀ ਵਿਧਾਇਕ ਸ. ਕੁਲਵੰਤ ਸਿੰਘ ਨੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਪਿੰਡ ਮੋਟੇਮਾਜਰਾ ਵਿਖੇ ਇੱਕ ਲੱਖ ਰੁਪਏ ਦੀ ਲਾਗਤ ਉਸਾਰੀ ਚਾਰਦੀਵਾਰੀ ਅਤੇ 7.51 ਲੱਖ ਰੁਪਏ ਦੀ ਲਾਗਤ ਨਾਲ ਉਸਾਰਿਆ ਨਵਾਂ ਸਮਾਰਟ ਕਲਾਸ ਰੂਮ ਵਿਦਿਆਰਥੀਆਂ ਨੂੰ ਅਰਪਣ ਕੀਤਾ |
ਇਸ ਖ਼ਾਸ ਮੌਕੇ ਵਿਧਾਇਕ ਸ. ਕੁਲਵੰਤ ਸਿੰਘ ਨੇ ਸਾਡੇ ਦੇਸ਼ ਦਾ ਭਵਿੱਖ ਅਤੇ ਹੋਣਹਾਰ ਵਿਦਿਆਰਥੀਆਂ ਲਈ ਸਰਕਾਰੀ ਸਕੂਲਾਂ ‘ਚ ਵਧੀਆ ਸਹੂਲਤਾਂ ਦੇਣਾ ਸਾਡੀ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ | ਸ. ਕੁਲਵੰਤ ਸਿੰਘ ਨੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਉਣ ਵਾਲੇ ਕੁਝ ਸਮੇਂ ‘ਚ ਹੀ ਪੰਜਾਬ ਸੂਬਾ ਸਿੱਖਿਆ ਅਤੇ ਸਿਹਤ ਦੇ ਖੇਤਰ ’ਚ ਦੇਸ਼ ਦਾ ਮੋਹਰੀ ਸੂਬਾ ਬਣੇਗਾ। ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਪੰਜਾਬ ‘ਚ ਸਿੱਖਿਆ ਕ੍ਰਾਂਤੀ ਨਵੇਂ ਕੀਰਤੀਮਾਨ ਸਥਾਪਿਤ ਕਰ ਰਹੀ ਹੈ।
ਸ. ਕੁਲਵੰਤ ਸਿੰਘ (MLA Kulwant Singh) ਨੇ ਕਿਹਾ ਕਿ ਕਦੇ ਸਮਾਂ ਹੁੰਦਾ ਸੀ ਕਿ ਸਰਕਾਰੀ ਸਕੂਲਾਂ ਦੀਆਂ ਪੁਰਾਣੀਆਂ ਇਮਾਰਤਾਂ ’ਚ ਜ਼ਮੀਨ ’ਤੇ ਬੈਠ ਕੇ ਗਰੀਬ ਘਰਾਂ ਦੇ ਵਿਦਿਆਰਥੀ ਪੜ੍ਹਾਈ ਕਰਦੇ ਸਨ, ਪਰ ਜਦੋਂ ਤੋਂ ਪੰਜਾਬ ’ਚ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਆਈ ਹੈ, ਸਕੂਲਾਂ ਦੀ ਨੁਹਾਰ ਹੀ ਬਦਲ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਸਕੂਲ ਦੀ ਇਮਾਰਤ ਚੰਗੀ ਹੋਵੇਗੀ, ਬੈਠਣ ਲਈ ਡੈਸਕ ਹੋਣਗੇ, ਲੈਬਾਰਟਰੀਆਂ ਹੋਣਗੀਆਂ ਅਤੇ ਖੇਡ ਦੇ ਮੈਦਾਨ ਹੋਣਗੇ ਤਾਂ ਹੀ ਵਿਦਿਆਰਥੀਆਂ ਦਾ ਸਰਬਪੱਖੀ ਵਿਕਾਸ ਹੋਵੇਗਾ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ 2000 ਕਰੋੜ ਰੁਪਏ ਦੀ ਲਾਗਤ ਨਾਲ 12 ਹਜ਼ਾਰ ਸਕੂਲਾਂ ਦੀ ਨੁਹਾਰ ਬਦਲੀ ਹੈ ਜੋ ਕਿ ਵਿਦਿਆਰਥੀਆਂ ਦੀ ਪੜ੍ਹਾਈ ’ਚ ਲਾਹੇਵੰਦ ਸਾਬਿਤ ਹੋਵੇਗੀ | ਪੰਜਾਬ ‘ਚ ਸਿਹਤ ਅਤੇ ਸਿੱਖਿਆ ਦੇ ਖੇਤਰ ‘ਚ ਸ਼ੁਰੂ ਕੀਤੀ ਮੁਹਿੰਮ ਨੂੰ ਹਰ ਹੀਲੇ ਸਫ਼ਲਤਾ ਪੂਰਵਕ ਅਗਾਂਹ ਵਧਾਇਆ ਜਾ ਰਿਹਾ ਹੈ, ਜਿਸ ਦੇ ਤਹਿਤ ਪੰਜਾਬ ਦੇ ‘ਚ ਬੇਰੁਜ਼ਗਾਰਾਂ ਨੂੰ ਦਿੱਤੀਆਂ 54 ਹਜ਼ਾਰ ਪੱਕੀਆਂ ਨੌਕਰੀਆਂ ‘ਚੋਂ 20 ਹਜ਼ਾਰ ਤੋਂ ਵੱਧ ਨੌਕਰੀਆਂ ਸਿੱਖਿਆ ਦੇ ਖੇਤਰ ‘ਚ ਦਿੱਤੀਆਂ ਹਨ।
ਵਿਧਾਇਕ ਸ. ਕੁਲਵੰਤ ਸਿੰਘ ਨੇ ਕਿਹਾ ਕਿ ਅੱਜ ਸਕੂਲ ਦੇ ਵਿਦਿਆਰਥੀਆਂ, ਅਧਿਆਪਕ ਸਾਹਿਬਾਨ, ਮੁੱਖ ਅਧਿਆਪਕਾਂ ਅਤੇ ਪਿੰਡ ਦੇ ਮੋਹਤਬਰ ਵਿਅਕਤੀਆਂ ਦੇ ਚਿਹਰਿਆਂ ਦੀ ਖੁਸ਼ੀ ਅਤੇ ਤਸੱਲੀ ਤੋਂ ਇਹ ਸਾਫ਼ ਝਲਕ ਰਿਹਾ ਹੈ ਕਿ ਮਾਨ ਸਰਕਾਰ ਸਿੱਖਿਆ ਕ੍ਰਾਂਤੀ ‘ਤੇ ਸਫਲਤਾ ਪੂਰਵਕ ਕੰਮ ਕਰ ਰਹੀ ਹੈ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਮੁੜ ਤਰੱਕੀ ਦੀਆਂ ਲੀਹਾਂ ਤੇ ਚੜ੍ਹ ਚੁੱਕਿਆ ਹੈ। ਸਿਹਤ ਅਤੇ ਸਿੱਖਿਆ ਦੇ ਖੇਤਰ ‘ਚ ਹੀ ਕਿਸੇ ਹੋਰ ਸੂਬੇ ਤੋਂ ਘੱਟ ਨਹੀਂ ਬਲਕਿ ਆਉਣ ਵਾਲੇ ਕੁੱਝ ਸਮੇਂ ‘ਚ ਹੀ ਪੰਜਾਬ ਸੂਬਾ ਸਿਹਤ ਅਤੇ ਸਿੱਖਿਆ ਦੇ ਮਾਮਲੇ ‘ਚ ਦੇਸ ਦਾ ਮੋਹਰੀ ਸੂਬਾ ਹੋਵੇਗਾ।
ਇਸ ਉਦਘਾਟਨ ਦੌਰਾਨ ਵਿਧਾਇਕ ਕੁਲਵੰਤ ਸਿੰਘ (MLA Kulwant Singh) ਨਾਲ ਐਸ.ਡੀ.ਐਮ. ਮੋਹਾਲੀ ਦਮਨਦੀਪ ਕੌਰ, ਡੀ.ਈ.ਓ. ਪ੍ਰਾਇਮਰੀ ਦਰਸ਼ਨਜੀਤ ਸਿੰਘ, ਡੀ.ਈ.ਓ ਸੈਕੰਡਰੀ ਡਾਕਟਰ ਗਿੰਨੀ ਦੁੱਗਲ, ਹੈਡ ਟੀਚਰ ਅੰਜਨਾ, ਹਰਪਾਲ ਸਿੰਘ ਚੰਨਾ ਸਾਬਕਾ ਕੌਂਸਲਰ, ਹਰਮੀਤ ਸਿੰਘ, ਹਰਪਾਲ ਸਿੰਘ ਗਰੇਵਾਲ, ਲਖਵੀਰ ਸਿੰਘ ਸਰਪੰਚ, ਹਰਗੋਬਿੰਦ ਸਿੰਘ, ਰਣਜੀਤ ਸਿੰਘ ਭਾਗੋਮਾਜਰਾ, ਗੁਰਨਾਮ ਸਿੰਘ ਮੋਟੇ ਮਾਜਰਾ, ਬਲਵਿੰਦਰ ਸਿੰਘ, ਗੁਰਵੰਤ ਸਿੰਘ ਬਿੱਲਾ, ਅਵਤਾਰ ਸਿੰਘ ਮੌਲੀ, ਜਥੇਦਾਰ ਬਲਵੀਰ ਸਿੰਘ ਸਰਪੰਚ ਬੈਰਮਪੁਰ, ਕਰਮਜੀਤ ਕੌਰ- ਸਰਪੰਚ ਮੋਟੇ ਮਾਜਰਾ, ਗੁਰਸੇਵਕ ਸਿੰਘ ਸਰਪੰਚ ਮੌਲੀ, ਕੁਲਦੀਪ ਸਿੰਘ ਸਮਾਣਾ ਡਾਕਟਰ ਕੁਲਦੀਪ ਸਿੰਘ, ਗੁਰਪ੍ਰੀਤ ਸਿੰਘ ਕੁਰੜਾ, ਬਲਵੀਰ ਸਿੰਘ, ਹਰਵਿੰਦਰ ਸਿੰਘ ਸੈਣੀ, ਹਰਮੇਸ਼ ਸਿੰਘ ਕੁੰਬੜਾ, ਕਰਮਜੀਤ ਗਿਰ,ਹਰਜਿੰਦਰ ਸਿੰਘ ਪਰਮਿੰਦਰ ਸਿੰਘ, ਭੁਪਿੰਦਰ ਸਿੰਘ ਮੌਲੀ, ਬਲਵਿੰਦਰ ਸਿੰਘ, ਬਲਜੀਤ ਸਿੰਘ ਹੈਪੀ, ਗੁਰਪਾਲ ਸਿੰਘ, ਨਵਰਿੰਦਰ ਸਿੰਘ ਧਾਲੀਵਾਲ ਅਤੇ ਹਰਨੂਰ ਸਿੰਘ ਹਾਜ਼ਰ ਰਹੇ।
Read More: ਵਿਧਾਇਕ ਕੁਲਵੰਤ ਸਿੰਘ ਵੱਲੋਂ ਸੋਹਾਣਾ ਦੇ ਸਰਕਾਰੀ ਸਕੂਲਾਂ ‘ਚ ਕਲਾਸਰੂਮ ਤੇ ਹੋਰ ਸਹੂਲਤਾਂ ਦਾ ਉਦਘਾਟਨ