MLA Kulwant Singh

ਵਿਧਾਇਕ ਸ. ਕੁਲਵੰਤ ਸਿੰਘ ਨੇ ਲੋੜਵੰਦ ਪਰਿਵਾਰਾਂ ਨੂੰ ਪੱਕੇ ਮਕਾਨ ਬਣਾਉਣ ਲਈ ਵੰਡੇ ਚੈੱਕ

ਮੋਹਾਲੀ, 24 ਮਈ 2023: ਕੱਚੇ ਮਕਾਨਾਂ ਨੂੰ ਪੱਕੇ ਬਣਾਉਣ ਅਤੇ ਉਨ੍ਹਾਂ ਦੀ ਮੁਰੰਮਤ ਲਈ ਲੋੜਵੰਦ ਪਰਿਵਾਰਾਂ ਨੂੰ ਮੋਹਾਲੀ ਤੋਂ ਹਲਕਾ ਵਿਧਾਇਕ ਸ. ਕੁਲਵੰਤ ਸਿੰਘ (MLA Kulwant Singh) ਵਲੋਂ ਗ੍ਰਾਂਟ ਦੇ ਮਨਜ਼ੂਰੀ ਪੱਤਰ ਵੰਡੇ ਗਏ। ਇਸ ਮੌਕੇ ਵਿਧਾਇਕ ਸ. ਕੁਲਵੰਤ ਸਿੰਘ ਨੇ ਕਿਹਾ ਕਿ ਅੱਜ ਇਨ੍ਹਾਂ ਸਾਰੇ 42 ਲੋੜਵੰਦ ਪਰਿਵਾਰਾਂ ਨੂੰ 63 ਲੱਖ ਰੁਪਏ ਦਿੱਤੇ ਗਏ ਹਨ | ਹਰ ਇੱਕ ਪਰਿਵਾਰ ਨੂੰ ਪੱਕਾ ਮਕਾਨ ਬਣਾਉਣ ਅਤੇ ਮੁਰੰਮਤ ਲਈ ਡੇਢ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਗਈ ਹੈ | ਇਹ ਪੈਸਾ ਲੋਕਾਂ ਨੇ ਅਕਾਊਂਟ ਵਿਚ ਪਹੁੰਚ ਗਿਆ ਹੈ।

ਇਸ ਮੌਕੇ ਲਾਭਪਾਤਰੀ ਪਰਿਵਾਰਾਂ ਨੇ ਡੇਢ ਲੱਖ ਦੀ ਸਹਾਇਤਾ ਰਾਸ਼ੀ ਮਿਲਣ ‘ਤੇ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਵਿਧਾਇਕ ਸ. ਕੁਲਵੰਤ ਸਿੰਘ ਦਾ ਧੰਨਵਾਦ ਕੀਤਾ | ਲਾਭਪਾਤਰੀ ਪਰਿਵਾਰਾਂ ਨੇ ਕਿਹਾ ਕਿ ਹੁਣ ਤੱਕ ਉਨ੍ਹਾਂ ਨੂੰ ਲੀਡਰ ਵੋਟਾਂ ਲਈ ਹੀ ਇਸਤੇਮਾਲ ਕਰਦੇ ਰਹੇ, ਪਿਛਲੀ ਸਰਕਾਰਾਂ ਨੇ ਉਨ੍ਹਾਂ ਦੀ ਬਾਂਹ ਨਹੀਂ ਫੜੀ | ਪਰ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸਰਕਾਰ ਨੇ ਪੱਕਾ ਮਕਾਨ ਬਣਾਉਣ ਲਈ ਡੇਢ ਲੱਖ ਰੁਪਏ ਜਾਰੀ ਕੀਤੇ ਹਨ | ਸਾਰੇ ਲਾਭਪਾਤਰੀ ਪਰਿਵਾਰਾਂ ਨੇ ਇਸ ਸਹਾਇਤਾ ਲਈ ਮਾਨ ਸਰਕਾਰ ਦੀ ਸ਼ਲਾਘਾ ਕੀਤੀ |

MLA Kulwant Singh

ਇਸ ਦੌਰਾਨ ਵਿਧਾਇਕ ਸ. ਕੁਲਵੰਤ ਸਿੰਘ ਨੇ ਕਿਹਾ ਅੱਜ ਲੋੜਵੰਦ ਪਰਿਵਾਰਾਂ ਨੂੰ ਡੇਢ ਲੱਖ ਰੁਪਏ ਦੇ ਸੈਕਸ਼ਨ ਲੇਟਰ ਵੰਡੇ ਗਏ ਹਨ ਤਾਂ ਜੋ ਗਰੀਬ ਪਰਿਵਾਰ ਆਪਣੇ ਪੱਕੇ ਮਕਾਨ ਬਣਾਉਣ ਸਕਣ ਜਾਂ ਉਨ੍ਹਾਂ ਦੀ ਮੁਰੰਮਤ ਕਰਵਾ ਸਕਣ | ਉਨ੍ਹਾਂ ਹਲਕੇ ‘ਚ ਵਸਦੇ ਉਨ੍ਹਾਂ ਪਰਿਵਾਰਾਂ ਨੂੰ ਜਿਨ੍ਹਾਂ ਕੋਲ ਆਪਣੇ ਘਰ ਨਹੀਂ ਹਨ, ਉਨ੍ਹਾਂ ਨੂੰ ਪੰਜ-ਪੰਜ ਮਰਲੇ ਦੇ ਪਲਾਟ ਦੇਣ ਦਾ ਵੀ ਭਰੋਸਾ ਦਿੱਤਾ ਹੈ । ਉਨ੍ਹਾਂ ਕਿਹਾ ਕਿ ਜਦੋਂ ਚੋਣਾਂ ਵੇਲੇ ਮੈਂ ਡੋਰ-ਟੁ-ਡੋਰ ਚੋਣ ਪ੍ਰਚਾਰ ਕਰ ਰਿਹਾ ਸੀ ਤਾਂ ਕਈ ਪਿੰਡਾਂ ਵਿੱਚ ਲੋਕ ਕੱਚੇ ਮਕਾਨਾਂ ਵਿੱਚ ਰਹਿ ਰਹੇ ਸਨ, ਕੁਝ ਘਰ ਬਾਰਿਸ਼ ਦੇ ਵਿੱਚ ਤਰਪਾਲਾਂ ਪਾ ਕੇ ਰਹਿ ਰਹੇ ਸਨ, ਲੋਕਾਂ ਨੇ ਆਪਣੀ ਹਾਲਤ ਬਾਰੇ ਵੀ ਮੈਨੂੰ ਦੱਸਿਆ | ਉਸ ਵੇਲੇ ਹੀ ਮੈਂ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਪਿੰਡਾਂ ਵਿੱਚ ਕੁਝ ਲੋਕਾਂ ਦੇ ਘਰਾਂ ਦੀ ਹਾਲਤ ਬੇਹੱਦ ਖ਼ਰਾਬ ਹੈ, ਇਨ੍ਹਾਂ ਗਰੀਬਾਂ ਨੂੰ ਪੱਕੇ ਮਕਾਨ ਬਣਾ ਕੇ ਦਿੱਤੇ ਜਾਣ ਅਤੇ ਜੋ ਢਹਿ ਗਏ ਹਨ ਉਨ੍ਹਾਂ ਦੀ ਮੁਰੰਮਤ ਕਰਵਾਈ ਜਾਵੇ | ਅੱਜ ਇਸੇ ਤਹਿਤ 42 ਲੋੜਬੰਦ ਪਰਿਵਾਰਾਂ ਨੂੰ 63 ਲੱਖ ਰੁਪਏ ਦਿੱਤੇ ਗਏ ਹਨ ਤਾਂ ਜੋ ਪੱਕੇ ਮਕਾਨ ਬਣਾ ਸਕਣ ਜਾਂ ਮੁਰੰਮਤ ਕਰਵਾ ਸਕਣ |

ਵਿਧਾਇਕ ਸ. ਕੁਲਵੰਤ ਸਿੰਘ (MLA Kulwant Singh) ਨੇ ਕਿਹਾ ਚੋਣਾਂ ਦੌਰਾਨ ਹਲਕੇ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਗਰੀਬ ਘਰਾਂ ਨੂੰ ਪੱਕੇ ਮਕਾਨ ਬਣਾ ਕੇ ਦਿੱਤੇ ਜਾਣਗੇ | ਚੋਣਾਂ ਜਿੱਤਣ ਤੋਂ ਬਾਅਦ ਹੀ ਆਪਣੇ ਸਾਥੀਆਂ ਨਾਲ ਮਿਲ ਕੇ ਖੁਦ ਦੇ ਖਰਚੇ ‘ਤੇ 30 ਮਕਾਨ ਗਰੀਬ ਪਰਿਵਾਰਾਂ ਨੂੰ ਬਣਾ ਕੇ ਦਿੱਤੇ ਹਨ ਅਤੇ ਕੁਝ ਦਾ ਕੰਮ ਜਾਰੀ ਹੈ | ਵਿਧਾਇਕ ਨੇ ਕਿਹਾ ਕਿ ਮੋਹਾਲੀ ‘ਚ EWS ਲਾਭਪਾਤਰੀਆਂ ਲਈ ਲਈ ਪੰਜ ਹਜ਼ਾਰ ਮਕਾਨ ਜਲਦ ਹੀ ਬਣਾਕੇ ਦਿੱਤੇ ਜਾਣਗੇ ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਕੰਮ ਕਰ ਹੀ ਹੈ ਅਤੇ ਸੂਬੇ ਦੇ ਹਰ ਵਰਗ ਦੇ ਸਰਬਪੱਖੀ ਵਿਕਾਸ ਲਈ ਕੰਮ ਕੀਤੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ 30 ਹਜ਼ਾਰ ਨੌਜਵਾਨ ਮੁੰਡੇ-ਕੁੜੀਆਂ ਨੂੰ ਸਰਕਾਰੀ ਨੌਕਰੀਆਂ ਦੇ ਚੁੱਕੀ ਹੈ | ਇਸਦੇ ਨਾਲ ਹੀ 18 ਤੋਂ 20 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਪੱਕਾ ਕੀਤਾ ਗਿਆ ਹੈ | ਇਸਦੇ ਨਾਲ ਹੋਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਪ੍ਰਕਿਰਿਆ ਜਾਰੀ ਹੈ | ਸਰਕਾਰ ਵਲੋਂ ਲੋਕਾਂ ਨੂੰ ਮੁਫ਼ਤ ਬਿਜਲੀ, ਸਿੱਖਿਆ, ਉਦਯੋਗਾਂ ਆਦਿ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ |

ਵਿਧਾਇਕ ਸ. ਕੁਲਵੰਤ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਸਾਥ ਦੇਣ ਤਾਂ ਜੋ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਇਆ ਜਾ ਸਕੇ, ਕਿਉਂਕਿ ਸੂਬੇ ਦੇ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਇਹ ਸੰਭਵ ਨਹੀਂ ਹੈ | ਮਾਨ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਵੱਧ ਅਤੇ ਲੋਕ ਭਲਾਈ ਦੇ ਕੰਮ ਜਾਰੀ ਰਹਿਣਗੇ | ਇਸ ਦੌਰਾਨ ਐਸ.ਡੀ.ਐਮ ਮੋਹਾਲੀ ਸ੍ਰੀਮਤੀ ਸਰਬਜੀਤ ਕੌਰ ਤੋਂ ਇਲਾਵਾ ਹਲਕੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਲਾਭਪਾਤਰੀ ਹਾਜ਼ਰ ਸਨ

Scroll to Top