ਵਿਧਾਇਕ ਕੁਲਵੰਤ ਸਿੰਘ

ਵਿਧਾਇਕ ਕੁਲਵੰਤ ਸਿੰਘ ਨੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਨੂੰ ਵੰਡੀਆਂ ਸਿਲਾਈ ਮਸ਼ੀਨਾਂ

ਚੰਡੀਗੜ੍ਹ, 06 ਮਾਰਚ 2025: ਹਲਕਾ ਐਸ.ਏ.ਐਸ ਨਗਰ (ਮੋਹਾਲੀ) ਦੇ ਵਿਧਾਇਕ ਸ. ਕੁਲਵੰਤ ਸਿੰਘ ਨੇ ਅੱਜ ਸਵੈ-ਰੋਜ਼ਗਾਰ ਸਕੀਮ ਤਹਿਤ ਅਨੁਸੂਚਿਤ ਜਾਤੀ ਦੀਆਂ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ, ਤਾਂ ਜੋ ਘਰ ਬੈਠੀਆਂ ਲੜਕੀਆਂ ਅਤੇ ਔਰਤਾਂ ਵੀ ਕਮਾਈ ਕਰ ਸਕਣ |

ਇਸ ਦੌਰਾਨ ਵਿਧਾਇਕ ਸ. ਕੁਲਵੰਤ ਸਿੰਘ ਨੇ ਕਿਹਾ ਕਿ ਸਿਲਾਈ ਮਸ਼ੀਨਾਂ ਦੀ ਮੱਦਦ ਨਾਲ ਲੜਕੀਆਂ ਅਤੇ ਔਰਤਾਂ ਆਪਣਾ ਕੰਮ ਸ਼ੁਰੂ ਕਰ ਸਕਣਗੀਆਂ ਅਤੇ ਆਰਥਿਕ ਪੱਖ ਤੋਂ ਮਜ਼ਬੂਤ ਹੋਣਗੀਆ | ਹਲਕਾ ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਖ਼ਾਸ ਕਰਕੇ ਆਰਥਿਕ ਤੌਰ ‘ਤੇ ਪੱਛੜੇ ਵਰਗਾਂ ਨੂੰ ਰੁਜ਼ਗਾਰ ਪ੍ਰਦਾਨ ਕਰ ਰਹੀ ਹੈ | ਇਸਦੇ ਨਾਲ ਹੀ ਪੰਜਾਬ ਸਰਕਾਰ ਨੌਜਵਾਨਾਂ ਨੂੰ ਵੱਧ-ਵੱਧ ਰੁਜ਼ਗਾਰ ਦੇਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ |

ਵਿਧਾਇਕ ਕੁਲਵੰਤ ਸਿੰਘ

ਇਸ ਤੋਂ ਇਲਾਵਾ ਹਲਕਾ ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਾਰਦਰਸ਼ੀ ਢੰਗ ਨਾਲ ਪੰਜਾਬ ਦੇ 51 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ | ਪੰਜਾਬ ਸਰਕਾਰ ਨੌਜਵਾਨਾਂ ਨੂੰ ਮੈਰਿਟ ਦੇ ਅਧਾਰ ‘ਤੇ ਪਾਰਦਰਸ਼ੀ ਤਰੀਕੇ ਨਾਲ ਨੌਕਰੀਆਂ ਦੇ ਰਹੀ ਹੈ | ਆਉਣ ਵਾਲੇ ਸਮੇਂ ‘ਚ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਹੋਰ ਨੌਜਵਾਨਾਂ ਮੁੰਡਿਆਂ-ਕੁੜੀਆਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ।

ਸ. ਕੁਲਵੰਤ ਸਿੰਘ ਨੇ ਕਿਹਾ ਕਿ ਔਰਤਾਂ ਦੇ ਸਸ਼ਕਤੀਕਰਨ ਲਈ ਇਨ੍ਹਾਂ ਕੋਲ ਸਵੈ-ਰੁਜ਼ਗਾਰ ਦਾ ਹੋਣਾ ਬੇਹੱਦ ਜਰੂਰੀ ਹੈ ਤਾਂ ਜੋ ਉਹ ਆਰਥਿਕ ਤੌਰ ‘ਤੇ ਆਤਮ ਨਿਰਭਰ ਬਣ ਸਕਣ। ਇਸ ਮੌਕੇ ‘ਤੇ ਆਸ਼ੀਸ਼ ਕਥੂਰੀਆ, ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ, ਅਤਿੰਦਰਪਾਲ ਸਿੰਘ, ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ, ਆਰ.ਪੀ. ਸ਼ਰਮਾ, ਹਰਮੇਸ਼ ਸਿੰਘ ਕੁੰਭੜਾ, ਅਕਵਿੰਦਰ ਸਿੰਘ ਗੌਸਲ, ਤਰਲੋਚਨ ਸਿੰਘ ਮਟੌਰ, ਮਨਦੀਪ ਸਿੰਘ ਮਟੌਰ ਅਤੇ ਸਿਲਾਈ ਮਸ਼ੀਨਾ ਪ੍ਰਾਪਤ ਕਰਨ ਵਾਲੀਆਂ ਲੜਕੀਆਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ।

Read More: ਲਾਇਨਜ਼ ਕਲੱਬ ਪੰਚਕੂਲਾ ਪ੍ਰੀਮਿਅਰ ਨੇ ਟ੍ਰੇਨਿੰਗ ਪੂਰੀ ਕਰਨ ਵਾਲੀਆਂ ਬੀਬੀਆਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ

Scroll to Top