ਐਸ.ਏ.ਐਸ ਨਗਰ (ਮੋਹਾਲੀ) 04 ਜੁਲਾਈ 2025: ਹਲਕਾ ਮੋਹਾਲੀ ਤੋਂ ‘ਆਪ’ ਵਿਧਾਇਕ ਸ. ਕੁਲਵੰਤ ਸਿੰਘ (MLA Kulwant Singh) ਨੇ ਅੱਜ ਸੈਕਟਰ-79 ਆਪਣੇ ਦਫ਼ਤਰ ਵਿਖੇ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਤੇ ਵਿੱਤ ਕਾਰਪੋਰੇਸ਼ਨ ਮੋਹਾਲੀ ਵੱਲੋਂ ਕਰਜ਼ਾ ਮੁਆਫ਼ੀ ਸੰਬੰਧੀ ਸਮਾਗਮ ਦੌਰਾਨ ਹਲਕਾ ਮੋਹਾਲੀ ਦੇ ਕੁੱਲ 20 ਲਾਭਪਾਤਰੀਆਂ ਨੂੰ 42 ਲੱਖ ਰੁਪਏ ਦੇ ਕਰਜ਼ਾ ਮੁਆਫ਼ੀ ਪ੍ਰਮਾਣ ਪੱਤਰ ਵੰਡੇ ਹਨ।
ਇਨ੍ਹਾਂ ਕਰਜ਼ਾ ਮੁਆਫ਼ੀ ਦੇ ਲਾਭਪਾਤਰੀਆਂ ‘ਚ ਗੁਰਸੇਵਕ ਸਿੰਘ, ਗੁਰਸੇਵਕ ਸਿੰਘ, ਲਖਵੀਰ ਸਿੰਘ, ਬਾਦਲ ਸਿੰਘ, ਗੁਰਪ੍ਰੀਤ ਸਿੰਘ, ਜਗਪਾਲ ਸਿੰਘ, ਸੁਖਵਿੰਦਰ ਸਿੰਘ, ਗੁਰਜੀਤ ਸਿੰਘ ,ਰਘਵੀਰ ਸਿੰਘ, ਪ੍ਰੇਮ ਸਿੰਘ (ਪਿੰਡ ਸਨੇਟਾ), ਅਜੈ ਸਿੰਘ, ਜਗਤਾਰ ਸਿੰਘ, ਰਵਿੰਦਰ ਕੌਰ ,ਗੁਰਪ੍ਰੀਤ ਸਿੰਘ, ਸੰਪੂਰਨ ਸਿੰਘ ,ਸੁਰਜੀਤ ਕੌਰ ,ਕਰਨੈਲ ਸਿੰਘ, ਸੁਰਜੀਤ ਸਿੰਘ, ਤੇਜਿੰਦਰ ਸਿੰਘ ,ਰਵਿੰਦਰ ਸਿੰਘ, ਗੁਰਵਿੰਦਰ ਸਿੰਘ ਸ਼ਾਮਲ ਸਨ।
ਇਸ ਦੌਰਾਨ ਵਿਧਾਇਕ ਸ. ਕੁਲਵੰਤ ਸਿੰਘ (MLA Kulwant Singh) ਨੇ ਕਿਹਾ ਕਿ ਅੱਜ ਵਿਧਾਨ ਸਭਾ ਹਲਕਾ ਮੋਹਾਲੀ ਨਾਲ ਸੰਬੰਧਿਤ ਕੁੱਲ 20 ਲਾਭਪਾਤਰੀਆਂ ਨੂੰ 42 ਲੱਖ ਰੁਪਏ ਦੇ ਕਰਜ਼ਾ ਮੁਆਫ਼ੀ ਪ੍ਰਮਾਣ ਪੱਤਰ ਵੰਡੇ ਗਏ ਹਨ, ਜਦਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਮੋਹਾਲੀ ਜ਼ਿਲ੍ਹੇ ਦੇ ਲਾਭਪਾਤਰੀਆਂ ਨੂੰ 1.5 ਕਰੋੜ ਰੁਪਏ ਦੇ ਕਰੀਬ, ਜਦਕਿ ਪੰਜਾਬ ਦੇ ਲਾਭਪਾਤਰੀਆਂ ਨੂੰ 63 ਕਰੋੜ ਰੁਪਏ ਦੇ ਕਰਜ਼ਾ ਮੁਆਫ਼ੀ ਪ੍ਰਮਾਣ ਪੱਤਰ ਦਿੱਤੇ ਦਿੱਤੇ ਗਏ ਹਨ।
ਸ. ਕੁਲਵੰਤ ਸਿੰਘ ਨੇ ਕਿਹਾ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਵਾਅਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਲੋਕਾਂ ਨਾਲ ਕੀਤੇ ਗਏ ਸਨ ਅਤੇ ਜੋ ਗਰੰਟੀਆਂ ਲੋਕਾਂ ਨੂੰ ਦਿੱਤੀਆਂ ਸਨ, ਉਨ੍ਹਾਂ ਨੂੰ ਲਗਭਗ ਪੂਰੇ ਕੀਤਾ ਜਾ ਚੁੱਕਾ ਹੈ ਅਤੇ ਹੁਣ ਪੰਜਾਬ ਦੇ ਲੋਕਾਂ ਦੀਆਂ ਚਿਰਕੋਣੀਆਂ ਮੰਗਾਂ ਦਾ ਪੱਕੇ ਤੌਰ ‘ਤੇ ਹੱਲ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਨੂੰ ਪੰਜਾਬ ਰੰਗਲਾ ਲਈ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਵਿਕਾਸ ਮੁਖੀ ਸਕੀਮਾਂ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਜਾ ਰਿਹਾ ਹੈ।
Read More: MLA ਕੁਲਵੰਤ ਸਿੰਘ ਵੱਲੋਂ ਪਿੰਡ ਕੈਲੋਂ ਸਮੇਤ 3 ਪਿੰਡਾਂ ਦੇ ਸਕੂਲਾਂ ‘ਚ 33.90 ਲੱਖ ਰੁਪਏ ਦੇ ਵਿਕਾਸ ਕਾਰਜ ਸਮਰਪਿਤ