ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ), 04 ਜੁਲਾਈ 2025: ਹਲਕਾ ਮੋਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ ਨੇ ਅੱਜ ਨਗਰ ਨਿਗਮ, ਮੋਹਾਲੀ ਦੇ ਸਫਾਈ ਕਾਮਿਆਂ ਦੀ ਸਮੱਸਿਆਵਾਂ ਸੁਣੀਆਂ ਅਤੇ ਹੜਤਾਲ ਖਤਮ ਕਰਵਾਈ | ਇਸ ਮੌਕੇ ਸ. ਕੁਲਵੰਤ ਸਿੰਘ ਨੇ ਕਿਹਾ ਕਿ ਪਰਿਵਾਰਕ ਮੈਂਬਰਾਂ ‘ਚ ਵੀ ਮਤਭੇਦ ਹੋਣਾ ਸੁਭਾਵਿਕ ਹੈ ਅਤੇ ਮੋਹਾਲੀ ਕਾਰਪੋਰੇਸ਼ਨ ਮੇਰੇ ਪਰਿਵਾਰ ਵਾਂਗ ਹੈ, ਚਾਹੇ ਉਹ ਕਾਰਪੋਰੇਸ਼ਨ ਦਾ ਕਿਸੇ ਵੀ ਪੱਧਰ ਦਾ ਮੁਲਾਜ਼ਮ ਹੋਵੇ, ਮੈਂ ਹਮੇਸ਼ਾ ਹਰ ਇੱਕ ਮੁਲਾਜ਼ਮ ਦੀ ਮੁਸ਼ਕਿਲ ਹੱਲ ਕਰਨ ਨੂੰ ਪਹਿਲ ਦਿੱਤੀ ਹੈ।
ਵਿਧਾਇਕ ਕੁਲਵੰਤ ਸਿੰਘ ਦੇ ਪਹੁੰਚਣ ‘ਤੇ ਮੋਹਾਲੀ ਨਗਰ ਨਿਗਮ ਦੇ ਬਾਹਰ ਬੈਠੇ ਸਫਾਈ ਕਾਮਿਆਂ ਵੱਲੋਂ ਹੜਤਾਲ ਵਾਪਸ ਲੈ ਲਈ ਅਤੇ ਵਿਧਾਇਕ ਕੁਲਵੰਤ ਸਿੰਘ ਨੇ ਵੀ ਸਫਾਈ ਕਾਮਿਆਂ ਨੂੰ ਭਰੋਸਾ ਦਿਵਾਇਆ ਕਿ ਉਹ ਉਨ੍ਹਾਂ ਦੀ ਮੰਗ ਪੂਰੀ ਕਰਨਗੇ ਅਤੇ ਉਨ੍ਹਾਂ ਦੀ ਜੋ ਵੀ ਮੰਗ ਹੋਵੇਗੀ, ਉਹ ਉਨ੍ਹਾਂ ਦੇ ਪਹਿਲਾਂ ਹੀ ਧਿਆਨ ‘ਚ ਲਿਆ ਦੇਣ ਅਤੇ ਉਨ੍ਹਾਂ ਨੇ ਕਾਮਿਆਂ ਨਾਲ ਵਾਅਦਾ ਕੀਤਾ ਕਿ ਉਹ ਹੜਤਾਲ ਦੀ ਨੌਬਤ ਨਹੀਂ ਆਉਣ ਦੇਣਗੇ।
ਸ. ਕੁਲਵੰਤ ਸਿੰਘ ਨੇ ਕਿਹਾ ਕਿ ਮੋਹਾਲੀ ਵਾਸੀ ਇਹ ਗੱਲ ਚੰਗੀ ਤਰ੍ਹਾਂ ਜਾਣਦੇ ਹਨ ਕਿ ਉਹ 1995 ਤੋਂ ਲੋਕਾਂ ਦੇ ‘ਚ ਰਹਿ ਰਹੇ ਹਨ ਅਤੇ ਅੱਗੇ ਵੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮੇਂ ਸਿਰ ਹੱਲ ਕਰਵਾਉਣ ਦੇ ਲਈ ਹਮੇਸ਼ਾ ਵਚਨਵੱਧ ਰਹਿਣਗੇ ਅਤੇ ਜਿਸ ਤਰ੍ਹਾਂ ਪਰਿਵਾਰ ਦੇ ਛੋਟੇ ਬੱਚਿਆਂ ਦੀ ਇਹ ਜਿੱਦ ਹੁੰਦੀ ਹੈ ਕਿ ਉਹ ਆਪਣੀਆਂ ਮੰਗਾਂ ਮਨਵਾਉਣ ਦੇ ਲਈ ਅਜਿਹਾ ਕਰਦੇ ਹਨ, ਉਸੇ ਤਰ੍ਹਾਂ ਹੀ ਸਰਕਾਰਾਂ ਦੀ ਵੀ ਇਹ ਜ਼ਿੰਮੇਵਾਰੀ ਹੁੰਦੀ ਹੈ ਕਿ ਉਹ ਵਾਸੀਆਂ ਦੀ ਹਰ ਤਰ੍ਹਾਂ ਦੀ ਸਮੱਸਿਆ ਦਾ ਹੱਲ ਕਰਨ।
ਇਸ ਮੌਕੇ ਆਪਣੇ ਸੰਬੋਧਨ ‘ਚ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਕਿ ਉਨ੍ਹਾਂ ਵੱਲੋਂ ਪੰਜਾਬ ਵਿਧਾਨ ਸਭਾ ਦੇ ‘ਚ ਹਮੇਸ਼ਾਂ ਗਰੀਬ ਕਾਮਿਆਂ ਦੀ ਗੱਲ ਕੀਤੀ ਹੈ ਅਤੇ ਮਿਹਨਤਕਸ਼ ਲੋਕਾਂ ਦੀ ਆਵਾਜ਼ ਬੁਲੰਦ ਕੀਤੀ ਹੈ ਅਤੇ ਅੱਗੇ ਵੀ ਉਹ ਇਨ੍ਹਾਂ ਮਿਹਨਤਕਸ਼ਾਂ ਦੇ ਹੱਕ ‘ਚ ਗੱਲ ਕਰਦੇ ਰਹਿਣਗੇ।
ਸ. ਕੁਲਵੰਤ ਸਿੰਘ ਨੇ ਕਿਹਾ ਕਿ ਉਹ ਸਭਨਾਂ ਹੜਤਾਲੀ ਕਾਮਿਆਂ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਸਿਰਫ ਇੱਕ ਵਾਰ ਕਹਿਣ ਤੇ ਹੀ ਆਪਣੀ ਹੜਤਾਲ ਵਾਪਸ ਲੈ ਲਈ। ਇਸ ਮੌਕੇ ਕਮਿਸ਼ਨਰ ਮੋਹਾਲੀ ਕਾਰਪੋਰੇਸ਼ਨ ਪਰਮਿੰਦਰ ਪਾਲ ਸਿੰਘ, ਕੌਂਸਲਰ ਸਰਬਜੀਤ ਸਿੰਘ ਕੌਂਸਲਰ, ਬਿੰਦਰਾ, ਸਾਬਕਾ ਕੌਂਸਲਰ -ਗੁਰਮੁਖ ਸਿੰਘ ਸੋਹਲ, ਪਵਨ ਕੁਮਾਰ ਵੀ ਮੌਜੂਦ ਰਹੇ।
Read More: ਵਿਧਾਇਕ ਕੁਲਵੰਤ ਸਿੰਘ ਨੇ 20 ਲਾਭਪਾਤਰੀਆਂ ਨੂੰ 42 ਲੱਖ ਰੁਪਏ ਦੇ ਕਰਜ਼ਾ ਮੁਆਫ਼ੀ ਪ੍ਰਮਾਣ ਪੱਤਰ ਵੰਡੇ