MLA Kulwant Singh

ਵਿਧਾਇਕ ਕੁਲਵੰਤ ਸਿੰਘ ਵੱਲੋਂ ‘ਆਪ’ ਵਿਧਾਇਕ ਗੁਰਪ੍ਰੀਤ ਗੋਗੀ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਐਸ.ਏ.ਐਸ ਨਗਰ 11 ਜਨਵਰੀ 2025: ਲੁਧਿਆਣਾ ਪੱਛਮੀ ਤੋਂ ‘ਆਪ’ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੇ ਅਕਾਲ ਚਲਾਣੇ ‘ਤੇ ਹਲਕਾ ਮੋਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਵਿਧਾਇਕ ਕੁਲਵੰਤ ਸਿੰਘ ਨੇ ਗੁਰਪ੍ਰੀਤ ਬੱਸੀ ਗੋਗੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ |

ਇਸ ਦੌਰਾਨ ਸ. ਕੁਲਵੰਤ ਸਿੰਘ ਨੇ ਕਿਹਾ ਕਿ ਸਾਡੀ ਪਾਰਟੀ ਦੇ ਵਿਧਾਇਕ ਅਤੇ ਸਾਡੇ ਸਾਥੀ ਗੁਰਪ੍ਰੀਤ ਗੋਗੀ ਦਾ ਅਕਾਲ ਚਲਾਣਾ ਬੇਹੱਦ ਦੁਖਦਾਈ ਅਤੇ ਹਿਰਦੇ ਨੂੰ ਝੰਜੋੜ ਦੇਣ ਵਾਲਾ ਹੈ | ਗੁਰਪ੍ਰੀਤ ਗੋਗੀ ਹਮੇਸ਼ਾ ਹੀ ਲੋਕ ਭਲਾਈ ਦੇ ਕੰਮਾਂ ਲਈ ਤਤਪਰ ਰਹਿੰਦੇ ਸਨ | ਗੁਰਪ੍ਰੀਤ ਗੋਗੀ ਬਹੁਤ ਵਧੀਆ ਅਤੇ ਨੇਕ ਇਨਸਾਨ ਸਨ | ਉਨ੍ਹਾਂ ਦਾ ਦਿਹਾਂਤ ਪਰਿਵਾਰ ਅਤੇ ਆਮ ਆਦਮੀ ਪਾਰਟੀ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ |

ਵਿਧਾਇਕ ਸ. ਕੁਲਵੰਤ ਸਿੰਘ ਨੇ ਦੁੱਖ ਦੀ ਇਸ ਘੜੀ ‘ਚ ਦੁਖੀ ਪਰਿਵਾਰ, ਸਾਕ-ਸਨੇਹੀਆਂ ਤੇ ਦੋਸਤਾਂ ਨਾਲ ਦੁੱਖ ਸਾਂਝਾ ਕਰਦਿਆਂ ਅਰਦਾਸ ਕੀਤੀ ਕਿ ਵਾਹਿਗੁਰੂ ਉਨ੍ਹਾਂ ਦੀ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਇਸ ਅਸਿਹ ਦੁੱਖ ਨੂੰ ਸਹਿਣ ਦਾ ਬਲ ਬਖਸ਼ਣ |

Read More: MLA ਗੁਰਪ੍ਰੀਤ ਗੋਗੀ ਦੇ ਦਿਹਾਂਤ ‘ਤੇ CM ਭਗਵੰਤ ਮਾਨ ਤੇ ਕੇਜਰੀਵਾਲ ਸਮੇਤ ਕਈਂ ਆਗੂਆਂ ਨੇ ਦੁੱਖ ਪ੍ਰਗਟਾਇਆ

Scroll to Top