ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ

ਵਿਧਾਇਕ ਕੁਲਵੰਤ ਸਿੰਘ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 27ਵੀਂ ਤੇ 28ਵੀਂ ਬੱਸ ਰਵਾਨਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ), 27 ਅਪ੍ਰੈਲ 2026: ਮੋਹਾਲੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਸੰਗਤਾਂ ਨਾਲ ਭਰੀਆਂ 27ਵੀਂ ਅਤੇ 28ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਹ ਬੱਸਾਂ ਗੁਰਦੁਆਰਾ ਸਿੰਘ ਸਭਾ ਸੈਕਟਰ-71 ਅਤੇ ਪਿੰਡ ਕੁੰਭੜਾ ਤੋਂ ਹਲਕਾ ਕੋਆਰਡੀਨੇਟਰ ਫੂਲਰਾਜ ਸਿੰਘ (ਸਟੇਟ ਐਵਾਰਡੀ) ਦੀ ਮੌਜੂਦਗੀ ‘ਚ ਰਵਾਨਾ ਹੋਈਆਂ।

ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਸੰਗਤਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਤੀਰਥ ਯਾਤਰਾ ਸ਼ਰਧਾ ਅਤੇ ਆਤਮਿਕ ਸ਼ਾਂਤੀ ਦੇ ਨਾਲ-ਨਾਲ ਆਪਸੀ ਭਾਈਚਾਰੇ ਨੂੰ ਮਜ਼ਬੂਤ ਕਰਨ ਦਾ ਵੀ ਇਕ ਮਹੱਤਵਪੂਰਨ ਮਾਧਿਅਮ ਹੈ। ਵਿਧਾਇਕ ਨੇ ਸ਼ਰਧਾਲੂਆਂ ਦੀ ਸੁਖਮਈ ਯਾਤਰਾ ਲਈ ਅਰਦਾਸ ਕਰਦਿਆਂ ਕਿਹਾ ਕਿ ਪਰਮਾਤਮਾ ਉਨ੍ਹਾਂ ਦੀ ਹਰ ਮਨੋਕਾਮਨਾ ਪੂਰੀ ਕਰੇ ਅਤੇ ਉਹਨਾਂ ਨੂੰ ਹਮੇਸ਼ਾ ਚੜ੍ਹਦੀਕਲਾ ‘ਚ ਰੱਖੇ।

ਕੁਲਵੰਤ ਸਿੰਘ ਨੇ ਕਿਹਾ ਕਿ ਤਿੰਨ ਦਿਨ ਅਤੇ ਦੋ ਰਾਤਾਂ ਦੀ ਇਸ ਯਾਤਰਾ ਦੌਰਾਨ ਸੰਗਤਾਂ ਇੱਕ ਦੂਜੇ ਨਾਲ ਸਮਾਂ ਬਤੀਤ ਕਰਦੇ ਹੋਏ ਪਰਿਵਾਰਕ ਰਿਸ਼ਤਿਆਂ ਵਾਂਗ ਜੋੜੇ ਜਾਂਦੇ ਹਨ, ਜਿਸ ਨਾਲ ਸਮਾਜ ‘ਚ ਪਿਆਰ ਅਤੇ ਸਾਂਝ ਨੂੰ ਵਧਾਵਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਦੌਰ ‘ਚ ਅਜਿਹੀ ਭਾਈਚਾਰਕ ਸਾਂਝ ਦੀ ਬਹੁਤ ਜ਼ਰੂਰਤ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਵੀ ਇਸੇ ਦਿਸ਼ਾ ‘ਚ ਹੈ।

ਇਸ ਯਾਤਰਾ ਦੌਰਾਨ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ ਮੰਦਰ, ਰਾਮ ਤੀਰਥ ਵਾਲਮੀਕੀ ਮੰਦਰ, ਜਲਿਆਂਵਾਲਾ ਬਾਗ ਅਤੇ ਵਾਹਗਾ ਬਾਰਡਰ ਦੇ ਦਰਸ਼ਨ ਕਰਨਗੇ। ਇਹ ਯਾਤਰਾ ਅਤੇ ਰਹਿਣ-ਸਹਿਣ ਦੀ ਸਾਰੀ ਵਿਵਸਥਾ ਪੰਜਾਬ ਸਰਕਾਰ ਵੱਲੋਂ ਕੀਤੀ ਜਾ ਰਹੀ ਹੈ ਅਤੇ ਸ਼ਰਧਾਲੂਆਂ ਤੋਂ ਕੋਈ ਵੀ ਖਰਚਾ ਨਹੀਂ ਲਿਆ ਜਾ ਰਿਹਾ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਇਸ ਯੋਜਨਾ ਲਈ ਲੋਕਾਂ ਵਿੱਚ ਵੱਡਾ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ, ਜਿਸ ਨਾਲ ਸਰਕਾਰ ਨੂੰ ਸੰਤੋਖ ਅਤੇ ਪ੍ਰੇਰਨਾ ਮਿਲਦੀ ਹੈ।

ਇਸ ਦੌਰਾਨ ਫੂਲਰਾਜ ਸਿੰਘ, ਰਮਨਪ੍ਰੀਤ ਕੌਰ, ਹਰਮੇਸ਼ ਸਿੰਘ (ਬਲਾਕ ਪ੍ਰਧਾਨ ਕੁੰਭੜਾ), ਕੈਪਟਨ ਗੁਲਜਾਰ ਸਿੰਘ, ਅਮਰੀਕ ਸਿੰਘ, ਪਾਲ ਸਿੰਘ, ਰਤਨ ਸਿੰਘ, ਗੁਰਦਿਆਲ ਸਿੰਘ ਸੈਣੀ, ਨੇਤਰ ਸਿੰਘ, ਕਿਰਪਾਲ ਸਿੰਘ ਮਾਵੀ, ਬਲਜਿੰਦਰ ਕੌਰ, ਜਸਵੀਰ ਕੌਰ, ਤਰੁਣਜੀਤ ਕੌਰ, ਸੁਰਜੀਤ ਕੌਰ, ਬਚਨ ਸਿੰਘ ਬੋਪਾਰਾਏ, ਚਮਕੌਰ ਸਿੰਘ, ਹਰਬੰਸ ਸਿੰਘ, ਸੁਰਿੰਦਰ ਸਿੰਘ, ਤਰਲੋਚਨ ਸਿੰਘ, ਫੌਜਾ ਸਿੰਘ, ਸ਼ਮਸ਼ੇਰ ਸਿੰਘ ਕੰਗ, ਸੁੱਚਾ ਸਿੰਘ ਸਮੇਤ ਵੱਡੀ ਗਿਣਤੀ ‘ਚ ਇਲਾਕੇ ਦੇ ਮੁਹਤਰਮ ਵਿਅਕਤੀ ਵੀ ਮੌਜੂਦ ਰਹੇ।

Read More: ਵਿਧਾਇਕ ਕੁਲਵੰਤ ਸਿੰਘ ਤੇ ਚੇਅਰਪਰਸਨ ਪ੍ਰਭਜੋਤ ਕੌਰ ਨੇ ਮੋਹਾਲੀ ਦੇ ਪੰਚਾਂ-ਸਰਪੰਚਾਂ ਨੂੰ ਵਿਕਾਸ ਕਾਰਜਾਂ ਲਈ 1 ਕਰੋੜ ਰੁਪਏ ਦੇ ਚੈੱਕ ਵੰਡੇ

ਵਿਦੇਸ਼

Scroll to Top