July 2, 2024 6:56 pm
Verka

ਵਿਧਾਇਕ ਕੁਲਵੰਤ ਸਿੰਘ ਨੇ ਵੇਰਕਾ ਮਿਲਕ ਪਲਾਂਟ ਵਿਖੇ ਦਿੱਤੀ ਰਾਹਤ ਸਮੱਗਰੀ ਦੇ ਦੂਜੇ ਟਰੱਕ ਨੂੰ ਹਰੀ ਝੰਡੀ

ਮੋਹਾਲੀ, 14 ਜੁਲਾਈ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ- ਨਿਰਦੇਸ਼ਾ ਹੇਠ ਹੜ੍ਹ ਪੀੜਤਾਂ ਦੀ ਸਹਾਇਤਾ ਦੇ ਲਈ ਵੇਰਕਾ (Verka) ਪੰਜਾਬ ਦੇ ਵੱਲੋਂ ਰਾਹਤ ਸਮੱਗਰੀ ਦੇ ਟਰੱਕ ਭੇਜੇ ਜਾ ਰਹੇ ਹਨ। ਅੱਜ ਵੇਰਕਾ ਮਿਲਕ ਪਲਾਂਟ ਮੋਹਾਲੀ ਵਿਖੇ ਹੜ ਪੀੜਤਾਂ ਦੀ ਸਹਾਇਤਾ ਦੇ ਲਈ ਰਾਹਤ ਸਮੱਗਰੀ ਦੇ ਭਰੇ ਟਰੱਕ ਨੂੰ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਹੋਰਾਂ ਨੇ ਹਰੀ ਝੰਡੀ ਦੇ ਕੇ ਰਵਾਨਾਂ ਕੀਤਾ।

ਇਸ ਮੌਕੇ ਕੁਲਵੰਤ ਸਿੰਘ ਦੇ ਨਾਲ ਮਿਲਕੈਡ ਪੰਜਾਬ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਵੀ ਹਾਜਰ ਰਹੇ। ਇਸ ਮੌਕੇ ਪੱਤਰਕਾਰਾਂ ਵੱਲੋਂ ਪੁੱਛੇ ਗਏ ਇਕ ਸਵਾਲ ਦੇ ਜਵਾਬ ਦੇ ਵਿੱਚ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਕੁਦਰਤੀ ਆਫਤ ਦੇ ਚੱਲਦੇ ਹੋਏ ਪੰਜਾਬ ਦੇ ਲੋਕੀ ਪਰੇਸ਼ਾਨ ਜ਼ਰੂਰ ਹੋਏ ਹਨ, ਪਰੰਤੂ ਇਸ ਘੜੀ ਦੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਸਮੇਤ ਸਾਰੇ ਮੰਤਰੀ ਅਤੇ ਵਿਧਾਇਕ ਲੋਕਾਂ ਦੇ ਵਿੱਚ ਹਨ ਅਤੇ ਹੜ੍ਹ ਪੀੜਤਾਂ ਨੂੰ ਲੋੜੀਂਦੀ ਰਾਹਤ ਸਮੱਗਰੀ ਦਿੱਤੀ ਜਾ ਰਹੀ ਹੈ ਅਤੇ ਹੋਰ ਹੋਏ ਨੁਕਸਾਨ ਦੀ ਪੂਰਤੀ ਸਬੰਧੀ ਵੀ ਸੂਚੀ ਤਿਆਰ ਕੀਤੀ ਜਾ ਰਹੀ ਹੈ।

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਉਹ ਖੁਦ ਮੋਹਾਲੀ ਸ਼ਹਿਰ ਅਤੇ ਨਾਲ ਲੱਗਦੇ ਪਿੰਡਾਂ ਦੇ ਵਿੱਚ ਹੋਏ ਨੁਕਸਾਨ ਸਬੰਧੀ ਜਾਣਕਾਰੀ ਇਕੱਤਰ ਕਰ ਰਹੇ ਹਨ। ਵਿਧਾਇਕ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਹੜ੍ਹ ਪੀੜਤਾਂ ਦੀ ਸੰਭਵ ਸਹਾਇਤਾ ਦੇ ਲਈ ਮੁੱਖ ਮੰਤਰੀ ਪੰਜਾਬ ਪਹਿਲਾ ਹੀ ਇਹ ਕਹਿ ਚੁੱਕੇ ਹਨ ਕਿ ਪੰਜਾਬੀਆਂ ਦੇ ਹੋਏ ਇੱਕ-ਇੱਕ ਪੈਸੇ ਦੇ ਨੁਕਸਾਨ ਦੀ ਪੂਰਤੀ ਪੰਜਾਬ ਸਰਕਾਰ ਵੱਲੋਂ ਹਰ ਹੀਲੇ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਹੋਰਾਂ ਦੇ ਦਿਸ਼ਾ ਨਿਰਦੇਸ਼ਾਂ ਹੇਠ ਹੜ੍ਹ ਪੀੜਤਾਂ ਦੀ ਸਹਾਇਤਾ ਵੱਲੋਂ ਰਾਸ਼ਨ ਰਾਹਤ ਸਮੱਗਰੀ ਦਾ ਟਰੱਕ ਭੇਜਿਆ ਜਾ ਰਿਹਾ ਹੈ। ਇਸ ਤੋਂ ਬਾਅਦ ਵਿੱਚ ਹੋਰ ਵੀ ਜਿਸ ਪਾਸੇ ਰਾਹਤ ਸਮੱਗਰੀ, ਮੈਡੀਕਲ ਸੇਵਾਵਾਂ ਜਾਂ ਫਿਰ ਕਿਸੇ ਹੋਰ ਚੀਜ਼ ਦੀ ਜ਼ਰੂਰਤ ਹੋਵੇਗੀ, ਉਹ ਤੁਰੰਤ ਮੁਹੱਈਆ ਕਰਵਾਈ ਜਾਵੇਗੀ।

Flood

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮਿਲਕਫੈਡ ਪੰਜਾਬ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਦੀ ਪੂਰੀ ਟੀਮ ਵੱਲੋਂ ਪੰਜਾਬ ਭਰ ਦੇ ਵਿੱਚ ਰਾਹਤ ਸਮੱਗਰੀ ਦੇ ਟਰੱਕ ਭੇਜੀ ਜਾ ਰਹੇ ਹਨ। ਪਹਿਲਾਂ ਇੱਕ ਟਰੱਕ ਭੇਜਿਆ ਜਾ ਚੁੱਕਿਆ ਹੈ ਅਤੇ ਅੱਜ ਦੂਜੇ ਟਰੱਕ ਨੂੰ ਇੱਥੋਂ ਰਵਾਨਾ ਕੀਤਾ ਗਿਆ। ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਪੰਜਾਬੀ ਪਹਿਲਾਂ ਹੀ ਇਸ ਗੱਲ ਲਈ ਜਾਣੇ ਜਾਂਦੇ ਹਨ ਕਿ ਪੰਜਾਬੀ ਹਰ ਦੁੱਖ ਦੀ ਘੜੀ ਵਿੱਚ ਸਭ ਤੋਂ ਪਹਿਲਾਂ ਸ਼ਰੀਕ ਹੁੰਦੇ ਹਨ ਅਤੇ ਹੁਣ ਇਸ ਕੁਦਰਤੀ ਆਫਤਾਂ ਦੇ ਨਾਲ ਨਜਿੱਠਣ ਦੇ ਲਈ ਪੰਜਾਬ ਦੇ ਮੁੱਖ ਮੰਤਰੀ, ਵਿਧਾਇਕ, ਸਾਰੇ ਚੇਅਰਮੈਨ ਅਤੇ ਸਮੁੱਚੇ ਵਰਕਰ ਸਵੇਰ ਵੇਲੇ ਤੋਂ ਦੇਰ ਰਾਤ ਤੱਕ ਲੋਕਾਂ ਦੀਆਂ ਮੁਸ਼ਕਲਾਂ ਹੱਲ ਕਰਨ ਦੇ ਲਈ ਹੜ੍ਹ ਪੀੜਤਾਂ ਦੇ ਨਾਲ ਖੜ੍ਹੇ ਹਨ |

ਨਰਿੰਦਰ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਅੱਜ ਪੰਜਾਬ ਦੇ ਸਮੁੱਚੇ ਮੀਡੀਆ ਜਗਤ ਨੇ ਇਸ ਆਫਤ ਦੀ ਘੜੀ ਦੇ ਵਿੱਚ ਕਈ ਅਜਿਹੀਆਂ ਥਾਵਾਂ ਉਜਾਗਰ ਕੀਤੀਆਂ ਅਤੇ ਜਿੱਥੇ ਪਹੁੰਚਿਆ ਜਾਣਾ ਮੁਸ਼ਕਿਲ ਜਾਪਦਾ ਸੀ, ਪਰੰਤੂ ਮੀਡਿਆ ਦੀ ਮੱਦਦ ਦੇ ਨਾਲ ਹੜ੍ਹ ਪੀੜਤਾਂ ਨੂੰ ਸਹੀ ਮਾਇਨਿਆਂ ਦੇ ਵਿੱਚ ਰਾਹਤ ਸਮੱਗਰੀ ਅਤੇ ਹੋਰ ਲੋੜੀਂਦਾ ਸਮਾਨ ਪੰਜਾਬ ਸਰਕਾਰ ਦੀਆਂ ਹਦਾਇਤਾਂ ‘ਤੇ ਪਹੁੰਚਾਇਆ ਗਿਆ ਹੈ। ਇਸ ਮੌਕੇ ਤੇ ਵਿਧਾਇਕ ਕੁਲਵੰਤ ਸਿੰਘ, ਚੇਅਰਮੈਨ- ਨਰਿੰਦਰ ਸਿੰਘ ਸ਼ੇਰਗਿੱਲ ਦੇ ਨਾਲ ਵੇਰਕਾ (Verka) ਮਿਲਕ ਪਲਾਂਟ ਮੋਹਾਲੀ ਦੇ ਜਨਰਲ ਮੈਨੇਜ਼ਰ -ਰਾਜ ਕੁਮਾਰ, ਮੈਡਮ- ਰਾਜ ਲਾਲੀ ਗਿੱਲ, ਕੁਲਦੀਪ ਸਿੰਘ ਸਮਾਣਾ, ਕੌਸਲਰ ਗੁਰਮੀਤ ਕੌਰ, ਸਾਬਕਾ ਕੌਸਲਰ ਰਾਜਿੰਦਰ ਪ੍ਰਸ਼ਾਦ ਸ਼ਰਮਾ , ਜਸਪਾਲ ਮਟੋਰ, ਨੰਬਰਦਾਰ ਹਰਸੰਗਤ ਸਿੰਘ ਸੁਹਾਣਾ, ਹਰਵਿੰਦਰ ਸਿੰਘ ਸੈਣੀ, ਆਕਵਿੰਦਰ ਸਿੰਘ ਗੋਸਲ, ਤਰਨਜੀਤ ਸਿੰਘ, ਹਾਜ਼ਰ ਸਨ |