ਮੋਹਾਲੀ 25 ਮਈ 2023: ਹਲਕਾ ਮੋਹਾਲੀ ਤੋਂ ‘ਆਪ’ ਵਿਧਾਇਕ ਸ. ਕੁਲਵੰਤ ਸਿੰਘ (MLA Kulwant Singh) ਨੇ ਨੇਬਰਹੁੱਡ ਪਾਰਕ ਫੇਜ-11 ਦਾ ਦੌਰਾ ਕੀਤਾ | ਇਸ ਦੌਰਾਨ ਸ. ਕੁਲਵੰਤ ਸਿੰਘ ਨੇ ਸਥਾਨਕ ਲੋਕਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ਅਤੇ ਹੱਲ ਕੀਤਾ ਅਤੇ ਬਾਕੀ ਸਮੱਸਿਆਵਾਂ ਦਾ ਜਲਦੀ ਹੱਲ ਕੱਢਣ ਦਾ ਭਰੋਸਾ ਦਿੱਤਾ |
ਇਸ ਮੌਕੇ ਪਾਰਕ ਵਿੱਚ ਮੌਜੂਦ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ. ਕੁਲਵੰਤ ਸਿੰਘ ਨੇ ਕਿਹਾ ਕਿ ਉਹ ਆਪਣੇ ਹਲਕੇ ਦੇ ਲੋਕਾਂ ਦੀ ਸੇਵਾ ਲਈ ਹਰ ਸਮੇਂ ਉਨ੍ਹਾਂ ਨਾਲ ਖੜ੍ਹੇ ਹੈ ਅਤੇ ਖੜ੍ਹੇ ਰਹਿਣਗੇ । ਉਨ੍ਹਾਂ ਕਿਹਾ ਕਿ ਹਲਕੇ ਦਾ ਸਰਵਪੱਖੀ ਵਿਕਾਸ ਕਰਵਾਉਣਾ ਸਾਡਾ ਮੁੱਖ ਟੀਚਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨਾਲ ਕੀਤੇ ਇਕ-ਇਕ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ।
ਵਿਧਾਇਕ ਸ. ਕੁਲਵੰਤ ਸਿੰਘ ਨੇ ਕਿਹਾ ਕਿ ਲੋਕਾਂ ਦੇ ਵਿੱਚ ਜਾ ਕੇ ਹੀ ਉਨ੍ਹਾਂ ਦੀਆਂ ਦਰਪੇਸ਼ ਸਮੱਸਿਆਵਾਂ ਬਾਰੇ ਜਾਣਿਆ ਜਾ ਸਕਦਾ ਹੈ, ਜਿਸਦੇ ਲਈ ਉਹ ਨੇਬਰਹੁੱਡ ਪਾਰਕ ਫੇਜ-11 ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਆਏ ਹਨ | ਉਨ੍ਹਾਂ ਕਿਹਾ ਇਸ ਨਾਲ ਸੂਬੇ ਦੇ ਲੋਕਾਂ ਅਤੇ ਸਰਕਾਰ ਵਿੱਚ ਤਾਲਮੇਲ ਬਣਿਆ ਰਹਿੰਦਾ ਅਤੇ ਲੋਕਾਂ ਨਾਲ ਮਿਲ ਕੇ ਕੰਮ ਕਰੀਏ ਤਾਂ ਸੂਬੇ ਦਾ ਵਿਕਾਸ ਤੇਜੀ ਨਾਲ ਕੀਤਾ ਜਾ ਸਕਦਾ ਹੈ | ਉਨ੍ਹਾਂ ਕਿਹਾ ਆਮ ਆਦਮੀ ਪਾਰਟੀ ਨੇ ਕੰਮ ਦੇ ਅਧਾਰ ‘ਤੇ ਵੋਟਾਂ ਮੰਗੀਆਂ ਸਨ, ਸੂਬੇ ਦੇ ਲੋਕਾਂ ਨੇ ਵੀ ਪੂਰਾ ਸਾਥ ਦਿੱਤਾ | ਮਾਨ ਸਰਕਾਰ ਸੂਬੇ ਦੇ ਲੋਕਾਂ ਦਾ ਵਿਸ਼ਵਾਸ ਬਣਾ ਕੇ ਰੱਖੇਗੀ |
ਵਿਧਾਇਕ ਸ. ਕੁਲਵੰਤ ਸਿੰਘ (MLA Kulwant Singh) ਨੇ ਕਿਹਾ ਕਿ ਇਹ ਹਲਕੇ ਦਾ ਸਭ ਤੋਂ ਵੱਧ ਆਬਾਦੀ ਵਾਲਾ ਇਲਾਕਾ ਹੈ, ਪਾਰਕ ਦੀਆਂ ਕੁਝ ਸਮੱਸਿਆਵਾਂ ਦਾ ਮੌਕੇ ‘ਤੇ ਹੱਲ ਕੀਤਾ ਗਿਆ ਹੈ ਅਤੇ ਬਾਕੀਆਂ ਸਮੱਸਿਆਵਾਂ ਜਲਦ ਹੱਲ ਕਰ ਦਿੱਤੀਆਂ ਜਾਣਗੀਆਂ | ਇਸਦੇ ਨਾਲ ਹੀ ਵਿਧਾਇਕ ਨੇ ਬਾਰਿਸ਼ ਦੇ ਪਾਣੀ ਦੀ ਨਿਕਾਸੀ, ਰੇੜੀਆਂ ਕਾਰਨ ਟ੍ਰੈਫਿਕ, ਸੈਰ ਕਰਨ ਵਾਲਿਆਂ ਅਤੇ ਵੱਖ- ਵੱਖ ਸੈਕਟਰਾਂ ਦੇ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਤੋਂ ਸੁਝਾਅ ਵੀ ਲਏ | ਇਸ ਦੌਰਾਨ ਪੁਲਿਸ ਪ੍ਰਸ਼ਾਸਨ ਅਤੇ ਨਗਰ ਨਿਗਮ ਮੋਹਾਲੀ ਦੇ ਅਧਿਕਾਰੀਆਂ ਨੂੰ ਵੀ ਸੱਦਿਆ ਗਿਆ ਤਾਂ ਜੋ ਇਨ੍ਹਾਂ ਸਮੱਸਿਆਵਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਜਾ ਸਕੇ | ਇਸਦੇ ਨਾਲ ਹੀ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਨੂੰ ਜਲਦ ਤੋਂ ਜਲਦ ਹੱਲ ਕਰਨ ਦੀਆਂ ਹਦਾਇਤਾਂ ਦਿੱਤੀਆਂ |
ਵਿਧਾਇਕ ਸ. ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡਾਂ ਅਤੇ ਹਲਕਿਆਂ ਦਾ ਵਿਕਾਸ ਪੱਖੋਂ ਕਾਇਆ-ਕਲਪ ਕਰਨ ਦੇ ਮਕਸਦ ਤਹਿਤ ਵੱਡੇ ਪੱਧਰ ‘ਤੇ ਗ੍ਰਾਂਟਾ ਜਾਰੀ ਕੀਤੀਆਂ ਗਈਆਂ ਹਨ | ਇਸ ਦੌਰਾਨ ਪਾਰਕ ਵਿੱਚ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਵਿਧਾਇਕ ਸ. ਕੁਲਵੰਤ ਸਿੰਘ ਨੂੰ ਆਪਣੀ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ ਅਤੇ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ ਹੈ | ਉਨ੍ਹਾਂ ਕਿਹਾ ਵੋਟਾਂ ਵੇਲੇ ਪਹਿਲਾਂ ਵਿਧਾਇਕ ਸਿਰਫ ਵੋਟ ਮੰਗਣ ਆਉਂਦੇ ਸਨ, ਉਸਤੋਂ ਬਾਅਦ ਉਨ੍ਹਾਂ ਦੀ ਸਾਰ ਨਹੀਂ ਲਈ ਜਾਂਦੀ ਸੀ | ਸਥਾਨਕ ਲੋਕਾਂ ਨੇ ਵਿਧਾਇਕ ਸ. ਕੁਲਵੰਤ ਸਿੰਘ ਵਲੋਂ ਹਲਕੇ ਦੇ ਵਿਕਾਸ ਲਈ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ |
ਇਸ ਦੌਰਾਨ ਕੈਪਟਨ ਕਰਨੈਲ ਸਿੰਘ, ਗੱਜਣ ਸਿੰਘ, ਸੁਖਮਿੰਦਰ ਸਿੰਘ ਬਰਨਾਲਾ, ਆਰ.ਐੱਸ ਢਿੱਲੋਂ, ਗੁਰਦੇਵ ਸਿੰਘ, ਕੁਲਦੀਪ ਸਿੰਘ, ਹਰਮੇਸ਼ ਸਿੰਘ, ਡਾ. ਰਾਜਿੰਦਰ ਸਿੰਘ, ਅੰਜਲੀ ਸਿੰਘ, ਹਰਿੰਦਰ ਕੌਰ, ਤਰੂਨਪ੍ਰੀਤ ਸਿੰਘ, ਆਰ.ਪੀ.ਸ਼ਰਮਾ, ਜਸਪਾਲ ਸਿੰਘ, ਹਰਪਾਲ ਸਿੰਘ ਚੰਨਾ, ਅਕਬਿੰਦਰ ਸਿੰਘ ਗੋਸਲ ਅਤੇ ਅਮਰਜੀਤ ਸਿੰਘ ਹਾਜ਼ਰ ਰਹੇ |