July 5, 2024 12:06 am
MLA Kulwant Singh

MLA ਕੁਲਵੰਤ ਸਿੰਘ ਨੇ ਕਾਰਗਿਲ ਪਾਰਕ ਸੈਕਟਰ-71 ਵਿਖੇ 49.3 ਲੱਖ ਦੇ ਵਿਕਾਸ ਕਾਰਜਾਂ ਦੀ ਕੀਤੀ ਸ਼ੁਰੂਆਤ

ਮੋਹਾਲੀ 25 ਜਨਵਰੀ 2024: ਵਿਧਾਇਕ ਕੁਲਵੰਤ ਸਿੰਘ (MLA Kulwant Singh) ਨੇ ਅੱਜ ਸੈਕਟਰ 71 ਵਿਖੇ ਵਿਕਾਸ ਕਾਰਜਾਂ ਦੇ ਵਿੱਚ ਤੇਜੀ ਲਿਆਉਂਦੇ ਹੋਏ ਕਾਰਗਿਲ ਪਾਰਕ ਵਿਚਲੇ ਕੰਮਾਂ ਨੂੰ ਸ਼ੁਰੂ ਕਰਵਾਇਆ। ਆਮ ਆਦਮੀ ਪਾਰਟੀ ਦੇ ਯੂਥ ਨੇਤਾ ਅਤੇ ਕੌਂਸਲਰ ਸਰਬਜਿੰਗ ਸਿੰਘ ਸਮਾਣਾ ਤੇ ਵਾਰਡ ਵਿੱਚ ਸਥਿਤ ਕਾਰਗਿਲ ਪਾਰਕ ਵਿਖੇ 49.3 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੀ ਵਿਧਾਇਕ ਕੁਲਵੰਤ ਸਿੰਘ ਨੇ ਟੱਕ ਲਗਾ ਕੇ ਸ਼ੁਰੂਆਤ ਕਰਵਾਈ |

ਜ਼ਿਕਰਯੋਗ ਹੈ ਕਿ ਵਿਧਾਇਕ ਕੁਲਵੰਤ ਸਿੰਘ ਵੱਲੋਂ ਸ਼ੁਰੂਆਤ ਕੀਤੇ ਗਏ ਕੰਮਾਂ ਦੇ ਵਿੱਚ ਫੁੱਟਪਾਥ ਦੀ ਮੁਰੰਮਤ ਕਰਨਾ, ਕਾਰਗਿਲ ਪਾਰਕ ਵਿਚਲੇ ਕੱਚੇ ਟਰੈਕ ਨੂੰ ਪੱਕਾ ਕਰਨਾ, ਟਾਈਲਾਂ ਦੀ ਰਿਪੇਅਰ ਅਤੇ ਪਾਰਕ ਵਿੱਚ ਯੋਗਾ ਸ਼ੈਡ ਲਗਾਉਣਾ ਸ਼ਾਮਲ ਹੈ। ਇਸ ਮੌਕੇ ਕੁਲਵੰਤ ਸਿੰਘ ਨੇ ਪ੍ਰੈਸ ਕਾਨਫਰੰਸ ਦੇ ਦੌਰਾਨ ਗੱਲਬਾਤ ਕਰਦੇ ਹੋਏ ਕਿਹਾ ਕਿ ਕਾਰਗਿਲ ਪਾਰਕ ਵਿਚਲੇ ਬੰਦ ਪਏ ਫੁਆਰਿਆਂ ਦੀ ਮੁਰੰਮਤ ਕਰਕੇ, ਉਹਨਾਂ ਨੂੰ ਵੀ ਚਲਾਇਆ ਜਾਵੇਗਾ ਅਤੇ ਪਾਰਕ ਵਿੱਚ ਲੋੜੀਂਦਾ ਹੋਰ ਘਾਹ ਵੀ ਲਗਾਇਆ ਜਾਵੇਗਾ। ਉਹਨਾਂ ਕਿਹਾ ਕਿ ਪਾਰਕ ਵਿੱਚ ਹਰ ਲੋੜੀਂਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ।

ਉਹਨਾਂ (MLA Kulwant Singh) ਦੱਸਿਆ ਕਿ 14.88 ਲੱਖ ਰੁਪਏ ਦੀ ਲਾਗਤ ਨਾਲ ਖ਼ਰੀਦਿਆ ਫ਼ਰਨੀਚਰ ਇਸ ਪਾਰਕ ਵਿੱਚ ਸਥਿਤ ਲਾਇਬ੍ਰੇਰੀ ਦੇ ਹਵਾਲੇ ਕੀਤਾ ਗਿਆ। ਹਲਕਾ ਵਿਧਾਇਕ ਨੇ ਕਿਹਾ ਕਿ ਉਹ ਐਸ.ਏ.ਐਸ. ਨਗਰ ਸ਼ਹਿਰ ਦੇ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤ ਦੇਣ ਅਤੇ ਐਸ.ਏ.ਐਸ. ਨਗਰ ਨੂੰ ਹੋਰ ਸੁੰਦਰ ਬਣਾਉਣ ਲਈ ਹਰ ਉਪਰਾਲੇ ਕਰ ਰਹੇ ਹਨ।

MLA Kulwant Singh

ਜ਼ਿਕਰਯੋਗ ਹੈ ਕਿ ਅੱਜ ਵਿਧਾਇਕ ਮੋਹਾਲੀ ਨੇ ਵੱਖ- ਵੱਖ ਵਿਭਾਗਾਂ ਦੇ ਅਧਿਕਾਰੀਆਂ ਦੇ ਨਾਲ ਕਾਰਗਿਲ ਪਾਰਕ ਦਾ ਦੌਰਾ ਕੀਤਾ ਅਤੇ ਇਲਾਕੇ ਦੇ ਲੋਕਾਂ ਤੋਂ ਵੀ ਇਸ ਪਾਰਕ ਨਾਲ ਸੰਬੰਧਿਤ ਲੋੜੀਂਦੀਆਂ ਜਰੂਰਤਾਂ ਦੇ ਬਾਰੇ ਜਾਣਕਾਰੀ ਲਈ | ਕੁਲਵੰਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿਕਾਸ ਕਾਰਜਾਂ ਦੇ ਵਿੱਚ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦੇਵੇਗੀ ਅਤੇ ਸ਼ੁਰੂ ਕਰਵਾਏ ਗਏ ਕੰਮਾਂ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇਗਾ |

ਇਸ ਦੇ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਕਰ ਦਿੱਤੀਆਂ ਗਈਆਂ ਹਨ, ਪੱਤਰਕਾਰਾਂ ਵੱਲੋਂ ਪੁੱਛੇ ਗਏ ਇੱਕ ਸਵਾਲ ਨੇ ਜਵਾਬ ਵਿੱਚ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਇਹ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੁਆਰਾ ਬੜੇ ਹੀ ਚਾਵਾਂ ਅਤੇ ਸੁਪਨਿਆਂ ਨੂੰ ਲੈ ਕੇ ਚੁਣੀ ਗਈ ਸਰਕਾਰ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਰੋਜ਼ਮਰਾ ਦੇ ਕੰਮਾਂ ਵਿੱਚ ਆ ਰਹੀਆਂ ਮੁਸ਼ਕਿਲਾਂ ਦੇ ਸੰਜੀਦਗੀ ਨਾਲ ਹੱਲ ਕਰਨ ਦੇ ਲਈ ਬਚਨਵੱਧ ਹੈ |

ਪੰਜਾਬ ਦੇ ਵਿੱਚ ਸਿੱਖਿਆ ਅਤੇ ਸਿਹਤ ਦਾ ਪੱਧਰ ਉਤਾਂ ਚੁੱਕਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਅਤੇ ਅੱਜ ਸੈਕਟਰ 71 ਵਿਖੇ ਸਥਿਤ ਵਾਰਡ ਦੇ ਵਿੱਚ ਕਾਰਗਿਲ ਦੇ ਸ਼ਹੀਦਾਂ ਨੂੰ ਸਮਰਪਿਤ ਕਾਰਗਿਲ ਪਾਰਕ ਵਿਖੇ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਵਾਈ ਗਈ ਹੈ ਅਤੇ ਲੰਬੇ ਸਮੇਂ ਤੋਂ ਲੋਕਾਂ ਦੀ ਮੰਗ ਦੇ ਅਨੁਸਾਰ ਇਸ ਲਾਈਵ ਵਿੱਚ ਪਾਰਕ ਵਿੱਚ ਲਾਇਬਰੇਰੀ ਨੂੰ ਸ਼ੁਰੂ ਕੀਤਾ ਗਿਆ ਹੈ।

ਇਸ ਮੌਕੇ ਸੈਕਟਰ 71 ਦੇ ਨਿਵਾਸੀਆਂ ਨੇ ਕਿਹਾ ਕਿ ਇਸ ਲਾਈਬ੍ਰੇਰੀ ਦੇ ਸ਼ੁਰੂ ਹੋਣ ਨਾਲ ਨਾ ਸਿਰਫ ਬਜ਼ੁਰਗਾਂ ਨੂੰ ਬਲਕਿ ਨੌਜਵਾਨ ਪੀੜੀ ਨੂੰ ਵੀ ਵੱਡੀ ਰਾਹਤ ਅਤੇ ਸਹੂਲਤ ਮਿਲੇਗੀ, ਪਹਿਲਾਂ ਉਹਨਾਂ ਨੂੰ ਫੇਸ’-7 ਸਥਿਤ ਲਾਇਬਰੇਰੀ ਵਿਖੇ ਜਾਣਾ ਪੈਂਦਾ ਸੀ, ਉਹਨਾਂ ਸਪਸ਼ਟ ਕਿਹਾ ਕਿ ਇਸ ਵਾਰਡ ਦੇ ਕੌਂਸਲਰ ਅਤੇ ਯੂਥ ਨੇਤਾ- ਸਰਬਜੀਤ ਸਿੰਘ ਸਮਾਣਾ ਦਾ ਸਹਿਯੋਗ ਸ਼ੁਰੂ ਤੋਂ ਹੀ ਮਿਲਦਾ ਆ ਰਿਹਾ ਹੈ।

ਇਸ ਮੌਕੇ ਤੇ ਆਮ ਆਦਮੀ ਪਾਰਟੀ ਦੇ ਯੂਥ ਆਗੂ ਅਤੇ ਕੌਂਸਲਰ -ਸਰਬਜੀਤ ਸਿੰਘ ਸਮਾਣਾ, ਸ਼੍ਰੀਮਤੀ ਨਵਜੋਤ ਕੌਰ ਕਮਿਸ਼ਨਰ, ਗੁਰਮੀਤ ਕੌਰ- ਕੌਂਸਲਰ, ਹਰਬਿੰਦਰ ਸਿੰਘ ਸੈਣੀ, ਬਚਨ ਸਿੰਘ ਬੋਪਾਰਾਏ, ਚਮਕੌਰ ਸਿੰਘ, ਗੁਰਦਿਆਲ ਸਿੰਘ ਸੈਣੀ, ਜਸਪਾਲ ਸਿੰਘ ਮਟੌਰ, ਰਾਜੀਵ ਵਿਸ਼ਿਸ਼ਟ, ਡਾ.ਕੁਲਦੀਪ ਸਿੰਘ ਸੈਣੀ, ਹਰਮੇਸ਼ ਸਿੰਘ ਕੁੰਭੜਾ,ਆਰ.ਪੀ.ਸਰਮਾ, ਨਰੇਸ਼ ਬੱਤਾ ਚੀਫ ਇੰਜੀਨੀਅਰ, ਕਮਲਦੀਪ ਸਿੰਘ ਐਕਸੀਅਨ, ਮੋਹਨ ਲਾਲ ਐਕਸੀਅਨ, ਵੀ ਹਾਜ਼ਰ ਸਨ |