ਮੋਹਾਲੀ ਖੇਡਾਂ ਵਤਨ ਪੰਜਾਬ ਦੀਆਂ, 21 ਸਤੰਬਰ 2204: ਮੋਹਾਲੀ ਦੇ ਸੈਕਟਰ-78, ਸਟੇਡੀਅਮ ਵਿਖੇ 21 ਤੋਂ 25 ਸਤੰਬਰ ਤੱਕ ਕਰਵਾਈਆਂ ਜਾ ਰਹੀਆਂ ਜ਼ਿਲ੍ਹਾ ਪੱਧਰੀ ਖੇਡਾਂ ਦਾ ਉਦਘਾਟਨ ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਕੀਤਾ, ਤੇ ਖਿਡਾਰੀਆਂ ਦਾ ਹੌਸਲਾ ਵਧਾਇਆ। ਇਸ ਮੌਕੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੀ ਵਿਸ਼ੇਸ਼ ਤੌਰ ‘ਤੇ ਮੌਜ਼ੂਦ ਰਹੇ।
ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦੇ ਨਾਲ-ਨਾਲ ਨੌਜਵਾਨ ਪੀੜ੍ਹੀ ਵਿੱਚ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਇਹ ਵਿਸ਼ੇਸ਼ ਉਪਰਾਲਾ ਹੈ। “ਖੇਡਾਂ ਵਤਨ ਪੰਜਾਬ ਦੀਆਂ” ਦੇ ਦੋ ਐਡੀਸ਼ਨ ਦੀ ਸਫਲਤਾ ਤੋਂ ਬਾਅਦ ਇਹ ਤੀਜਾ ਐਡੀਸ਼ਨ ਸ਼ੁਰੂ ਹੋਇਆ ਹੈ। ਓਥੇ ਹੀ ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਦਿਨ ਰਾਤ ਇੱਕ ਕਰ ਕੇ ਕੰਮ ਕੀਤਾ ਜਾ ਰਿਹਾ ਹੈ।
ਜ਼ਿਲ੍ਹਾ ਖੇਡ ਅਫ਼ਸਰ ਰੁਪੇਸ਼ ਕੁਮਾਰ ਬੇਗੜਾ ਅਨੁਸਾਰ ਇਨ੍ਹਾਂ ਖੇਡਾਂ ਵਿੱਚ 13000 ਦੇ ਲਗਭਗ ਖਿਡਾਰੀ/ਖਿਡਾਰਨਾਂ ਭਾਗ ਲੈਣਗੇ । ਉਨ੍ਹਾਂ ਦੱਸਿਆ ਕਿ ਇਹਨਾਂ ਖੇਡਾਂ ਵਿੱਚ ਜੇਤੂ ਰਹਿਣ ਵਾਲੇ ਖਿਡਾਰੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਨਾਲ ਨਵਾਜਿਆ ਜਾਵੇਗਾ ਅਤੇ ਜੇਤੂ ਖਿਡਾਰੀ ਖੇਡ ਵਿਭਾਗ ਪੰਜਾਬ ਦੀ ਪਾਲਿਸੀ ਅਨੁਸਾਰ ਗ੍ਰੇਡੇਸ਼ਨ ਵੀ ਕਰਵਾ ਸਕਦੇ ਹਨ ਅਤੇ ਜਿਸ ਅਨੁਸਾਰ ਉਹ ਇਸ ਸਰਟੀਫਿਕੇਟ ਦਾ ਲਾਭ ਉੱਚ ਵਿੱਦਿਆ ਲਈ ਦਾਖਲੇ ਵਿੱਚ ਅਤੇ ਨੌਕਰੀਆਂ ਵਿੱਚ ਲੈ ਸਕਦੇ ਹਨ।