ਮੋਹਾਲੀ 20 ਜੂਨ 2023: ਹਲਕਾ ਵਿਧਾਇਕ ਕੁਲਵੰਤ ਸਿੰਘ (MLA Kulwant Singh) ਵੱਲੋਂ ਪਿੰਡ ਕੰਬਾਲੀ ਵਿਖੇ ਬਲਕ ਮਟੀਰੀਅਲ ਮਾਰਕਿਟ ਵਿੱਚ ਸੜਕਾਂ ਤੇ ਪ੍ਰੀਮਿਕਸ ਕਾਰਪਟਿੰਗ ਦੇ ਕੰਮ ਦਾ ਉਦਘਾਟਨ ਕੀਤਾ ਗਿਆ ਹੈ । ਉਹਨਾਂ ਨੇ ਕਿਹਾ ਕਿ ਮੈਨੂੰ ਬੜੀ ਤਸੱਲੀ ਅਤੇ ਮਾਣ ਮਹਿਸੂਸ ਹੁੰਦਾ ਹੈ, ਜਦੋਂ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣਨ ਦਾ ਮੌਕਾ ਮਿਲਦਾ ਹੈ, ਜਿਨ੍ਹਾਂ ਨੂੰ ਵੱਧ ਤੋਂ ਵੱਧ ਮੋਕੇ ‘ਤੇ ਹੀ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ।
ਇਸ ਮੌਕੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਕਿਹਾ ਕਿ ਆਪ ਸਰਕਾਰ ਵੱਲੋਂ ਜੋ-ਜੋ ਵਾਅਦੇ ਅਤੇ ਗਰੰਟੀਆ ਦਿੱਤੀਆਂ ਗਈਆਂ ਸਨ, ਉਨ੍ਹਾਂ ਨੂੰ ਲਗਾਤਾਰ ਪੂਰੇ ਕਰਨ ਵੱਲ ਤੇਜ਼ੀ ਨਾਲ ਕਦਮ ਵਧਾਏ ਜਾ ਰਹੇ ਹਨ, ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪਿੰਡ ਕੰਬਾਲੀ ਅਤੇ ਫੇਜ਼-11 ਵਿੱਚ ਦੇ ਲੋਕਾਂ ਨੂੰ ਇਸ ਸੜਕ ਦੇ ਬਣਨ ਨਾਲ ਕਾਫੀ ਸਹੂਲਤ ਹੋਵੇਗੀ ਅਤੇ ਉਨਾਂ ਨੂੰ ਕਿਸੇ ਤਰਾਂ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ |
ਉਨ੍ਹਾਂ ਦੱਸਿਆ ਕਿ ਇਹ ਸੜਕ 1 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਜਾ ਰਹੀ ਹੈ, ਜਿਹੜੀ ਕਿ ਜਲਦ ਹੀ ਬਣ ਕੇ ਤਿਆਰ ਹੋ ਜਾਵੇਗੀ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਉਹ ਲੋਕ ਮਿਲਣੀ ਪ੍ਰੋਗਰਾਮ ਦੇ ਤਹਿਤ ਪਿੰਡਾਂ ਦੇ ਵਿੱਚ ਜਾਣਗੇ ਅਤੇ ਇੱਕ- ਇੱਕ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਬਾਰੇ ਰਿਪੋਰਟ ਤਿਆਰ ਕਰਕੇ ਉਨ੍ਹਾਂ ਨੂੰ ਹੱਲ ਕੀਤਾ ਜਾਵੇਗਾ |
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਦੇ ਵੱਲੋਂ ਨਵੇਂ ਸਰਕਾਰੀ ਕਾਲਜ ਵਿਚ ਸਹਾਇਕ ਪ੍ਰੋਫੈਸਰਾਂ 320 ਵਾਧੂ ਅਸਾਮੀਆਂ ਸਿਰਜਣ ਦੀ ਪ੍ਰਵਾਨਗੀ ਦਿੱਤੀ ਗਈ ਹੈ, ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਇਸ ਦੇ ਨਾਲ ਪੰਜਾਬ ਵਿਚ ਬੇਰੁਜ਼ਗਾਰੀ ਨੂੰ ਠੱਲ੍ਹ ਪਵੇਗੀ ਅਤੇ ਪੰਜਾਬ ਵਿੱਚ ਉੱਚ ਮਿਆਰੀ ਸਿੱਖਿਆ ਨੂੰ ਬਲ ਮਿਲੇਗਾ, ਵਿਧਾਇਕ ਕੁਲਵੰਤ ਸਿੰਘ ਨੇ ਸਪਸ਼ਟ ਕਿਹਾ ਕਿ ਇਸ ਫ਼ੈਸਲੇ ਦੇ ਨਾਲ ਪੰਜਾਬ ਭਰ ਵਿਚ ਨਵੇ ਖੁਲੇ ਕਾਲਜਾਂ ਦੇ ਵਿਚ ਲੋੜੀਂਦੇ ਲੋੜੀਂਦੇ ਪ੍ਰੋਫੈਸਰਾਂ ਅਤੇ ਸਟਾਫ ਦੀ ਤਾਇਨਾਤੀ ਯਕੀਨੀ ਬਣੇਗੀ |
ਕੁਲਵੰਤ ਸਿੰਘ ਨੇ ਕਿਹਾ ਕਿ ‘ਆਪ’ ਦੀ ਸਰਕਾਰ ਪੰਜਾਬ ਵਿੱਚ ਸਿਹਤ ਅਤੇ ਸਿੱਖਿਆ ਪ੍ਰਣਾਲੀ ਦੇ ਵਿੱਚ ਸੁਧਾਰ ਲਿਆਉਣ ਦੇ ਲਈ ਯਤਨਸ਼ੀਲ ਹੈ, ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਕੈਬਨਿਟ ਦੇ ਇਸ ਫ਼ੈਸਲੇ ਨਾਲ ਵਿਦਿਆਰਥੀ ਵਰਗ ਨੂੰ ਫਾਇਦਾ ਪਹੁੰਚੇਗਾ | ਸੜਕ ਦੇ ਉਦਘਾਟਨ ਪ੍ਰੋਗਰਾਮ ਦੌਰਾਨ ਨਗਰ ਨਿਗਮ ਦੇ ਕਮਿਸ਼ਨਰ ਨਵਜੋਤ ਕੌਰ, ਜੁਆਇੰਟ ਕਮਿਸ਼ਨਰ- ਕਿਰਨ ਸ਼ਰਮਾ, ਐਸ.ਈ. ਨਰੇਸ਼, ਕੁਮਾਰ ਬੱਤਾ, ਹਰਸ਼ ਕੰਬਾਲੀ ,ਹਰਮੇਸ਼ ਸਿੰਘ ਕੁੰਬੜਾ, ਡਾ. ਕੁਲਦੀਪ ਸਿੰਘ,ਸੁਖਮਿੰਦਰ ਸਿੰਘ ਬਰਨਾਲਾ ਅਤੇ ਡਾ. ਰਾਜਿੰਦਰ ਸਿੰਘ ਹਾਜ਼ਰ ਸਨ।