MLA Kulwant Singh

ਵਿਧਾਇਕ ਕੁਲਵੰਤ ਸਿੰਘ ਵੱਲੋਂ ਸੋਹਾਣਾ ਦੇ ਸਰਕਾਰੀ ਸਕੂਲਾਂ ‘ਚ ਕਲਾਸਰੂਮ ਤੇ ਹੋਰ ਸਹੂਲਤਾਂ ਦਾ ਉਦਘਾਟਨ

ਐਸ.ਏ.ਐਸ ਨਗਰ (ਮੋਹਾਲੀ), 09 ਅਪ੍ਰੈਲ 2025: ਹਲਕਾ ਐਸ.ਏ.ਐਸ ਨਗਰ (ਮੋਹਾਲੀ) ਦੇ ‘ਆਪ’ ਵਿਧਾਇਕ ਸ. ਕੁਲਵੰਤ ਸਿੰਘ (MLA Kulwant Singh) ਨੇ ਅੱਜ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਕੰਨਿਆ ਸਮਾਰਟ ਸੀਨੀਅਰ ਸੈਕੰਡਰੀ ਸਕੂਲ, ਪਿੰਡ ਸੋਹਾਣਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ, ਪਿੰਡ ਸੋਹਾਣਾ ਵਿਖੇ ਪੰਜਾਬ ਸਰਕਾਰ ਵੱਲੋਂ 21.80 ਲੱਖ ਰੁਪਏ ਦੀ ਲਾਗਤ ਨਾਲ ਮੁਹੱਈਆ ਕਰਵਾਈਆਂ ਵੱਖ-ਵੱਖ ਸਹੂਲਤਾਂ ਜਿਵੇਂ ਕਿ ਕਲਾਸਰੂਮ, ਖ਼ੇਡ ਮੈਦਾਨ, ਟੁਆਇਲਟਸ ਆਦਿ ਦਾ ਉਦਘਾਟਨ ਕੀਤਾ |

ਇਸ ਮੌਕੇ ਸ. ਕੁਲਵੰਤ ਸਿੰਘ (MLA Kulwant Singh) ਸਕੂਲਾਂ ‘ਚ ਹੋਏ ਵੱਖ-ਵੱਖ ਪ੍ਰੋਗਰਾਮਾਂ ਦੌਰਾਨ ਕਿਹਾ ਕਿ ਪੰਜਾਬ ਦੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਵਿਖੇ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਸਰਕਾਰੀ ਕੰਨਿਆ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਸੋਹਾਣਾ ਵਿਖੇ 9.55 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਆਧੁਨਿਕ ਸਮਾਰਟ ਕਲਾਸਰੂਮ ਅਤੇ 1.5 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਬੈਡਮਿੰਟਨ ਕੋਰਟ ਅਤੇ ਲਗਭੱਗ 1.20 ਲੱਖ ਰੁਪਏ ਦੀ ਲਾਗਤ ਨਾਲ ਬਣੇ ਟੁਆਇਲਟ ਬਲਾਕ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਸੋਹਾਣਾ ਵਿਖੇ 9.55 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਸਮਾਰਟ ਕਲਾਸਰੂਮ ਦਾ ਉਦਘਾਟਨ ਕਰਕੇ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ ਸਪੁਰਦ ਕੀਤਾ।

ਵਿਧਾਇਕ ਸ. ਕੁਲਵੰਤ ਸਿੰਘ ਨੇ ਕਿਹਾ ਕਿ ਕਿਸੇ ਵੀ ਦੇਸ਼ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਉਸ ਦੇਸ਼ ਦੇ ਨਿਵਾਸੀਆਂ ਦਾ ਸਿਹਤਮੰਦ ਅਤੇ ਸਿੱਖਿਅਕ ਹੋਣਾ ਜਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ‘ਚ ਸਿਹਤ ਸੇਵਾਵਾਂ ਅਤੇ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਯਤਨ ਜਾਰੀ ਹਨ।

ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ‘ਚ ਹੁਣ ਤੱਕ 881 ਦੇ ਕਰੀਬ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਚੁੱਕੇ ਹਨ, ਇਸ ਨਾਲ ਹਰ 3-4 ਕਿੱਲੋਮੀਟਰ ਦੇ ਘੇਰੇ ‘ਚ ਇੱਕ ਆਮ ਆਦਮੀ ਕਲੀਨਿਕ ਦੀਆਂ ਸੇਵਾਵਾਂ ਉਪਲਬੱਧ ਹਨ। ਸਿੱਖਿਆ ਦੇ ਖ਼ੇਤਰ ‘ਚ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਹੋਰ ਮਜਬੂਤ ਕਰਨ ਤੇ ਪੰਜਾਬ ਦੇ ਬੱਚਿਆਂ ਦਾ ਭਵਿੱਖ ਸੁਰੱਖਿਅਤ ਅਤੇ ਵਧੀਆ ਬਣਾਉਣ ਲਈ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਦਾ ਆਗਾਜ਼ ਕੀਤਾ ਗਿਆ ਹੈ।

ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਪ੍ਰਾਈਵੇਟ ਸਕੂਲਾਂ ਵਾਂਗ ਵਿਦਿਆਰਥੀਆਂ ਨੂੰ ਆਧੁਨਿਕ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ, ਇਹ ਗੱਲ ਪੰਜਾਬ ਦੇ ਹਰ ਬੱਚੇ-ਬੱਚੇ ਅਤੇ ਉਨ੍ਹਾਂ ਦੇ ਮਾਪਿਆਂ ਤੱਕ ਪਹੁੰਚ ਰਹੀ ਹੈ | ਇਸਦੇ ਨਾਲ ਹੀ ਸੂਬਾ ਸਰਕਾਰ ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਬੱਚਿਆਂ ਦੇ ਦਾਖ਼ਲੇ ਵੱਧ ਤੋਂ ਵੱਧ ਕਰਵਾਉਣ ਲਈ ਉਤਸ਼ਾਹਿਤ ਕਰ ਰਹੀ ਹੈ। ਪੰਜਾਬ ਦੇ ਸਰਕਾਰੀ ਸਕੂਲ ਹੁਣ ਕਿਸੇ ਪ੍ਰਾਈਵੇਟ ਸਕੂਲ ਨਾਲੋਂ ਘੱਟ ਨਹੀਂ ਹਨ।

Read More: ਵਿਧਾਇਕ ਕੁਲਵੰਤ ਸਿੰਘ ਵੱਲੋਂ ਮੋਹਾਲੀ ਦੇ ਸਕੂਲਾਂ ‘ਚ ਅਤਿ-ਆਧੁਨਿਕ ਕਲਾਸ ਰੂਮ ਦਾ ਉਦਘਾਟਨ

Scroll to Top