MLA Kulwant Singh

ਵਿਧਾਇਕ ਕੁਲਵੰਤ ਸਿੰਘ ਵੱਲੋਂ ਮੋਹਾਲੀ ਦੇ ਸਕੂਲਾਂ ‘ਚ ਅਤਿ-ਆਧੁਨਿਕ ਕਲਾਸ ਰੂਮ ਦਾ ਉਦਘਾਟਨ

ਐਸ.ਏ.ਐਸ ਨਗਰ, (ਮੋਹਾਲੀ) 07 ਅਪ੍ਰੈਲ 2025: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਸਿੱਖਿਆ ਮੰਤਰੀ, ਪੰਜਾਬ ਸ. ਹਰਜੋਤ ਸਿੰਘ ਬੈਂਸ ਦੇ ਸਹਿਯੋਗ ਨਾਲ ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਸਿੱਖਿਆ ਕ੍ਰਾਂਤੀ ਲਿਆਉਣ ਲਈ ਕਰੋੜਾਂ ਦੇ ਫੰਡ ਜਾਰੀ ਹੋਏ ਹਨ | ਇਨ੍ਹਾਂ ਸਰਕਾਰੀ ਫੰਡਾਂ ਨਾਲ ਜਿੱਥੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ, ਉੱਥੇ ਸਕੂਲ ‘ਚ ਬਣੇ ਸਮਾਰਟ ਕਲਾਸ ਰੂਮ ਸਕੂਲਾਂ ਨੂੰ ਚਾਰ ਚੰਨ ਲਗਾ ਰਹੇ ਹਨ |

ਇਸੇ ਲੜੀ ਤਹਿਤ ਹਲਕਾ ਐਸ.ਏ.ਐਸ ਨਗਰ (ਮੋਹਾਲੀ) ਦੇ ਵਿਧਾਇਕ ਸ. ਕੁਲਵੰਤ ਸਿੰਘ (MLA Kulwant Singh) ਨੇ ਅੱਜ ‘ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ’ ਤਹਿਤ ਵਿੱਢੀ ਮੁਹਿੰਮ ਦੇ ਹਿੱਸੇ ਵੱਜੋਂ ਐਸ.ਏ.ਐਸ ਨਗਰ ਦੇ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ, ਫੇਜ਼-7 ਅਤੇ ਸਰਕਾਰੀ ਪ੍ਰਾਇਮਰੀ ਸਕੂਲ, ਫੇਜ਼-2, ਐਸ.ਏ.ਐਸ ਨਗਰ (ਮੋਹਾਲੀ) ਵਿਖੇ ਆਧੁਨਿਕ ਕਲਾਸ ਰੂਮ ਦਾ ਉਦਘਾਟਨ ਕਰਕੇ ਵਿਦਿਆਰਥੀਆਂ ਨੂੰ ਸਮਰਪਿਤ ਕੀਤਾ | ਇਸ ਨਾਲ ਵਿਦਿਆਰਥੀ ਵਧੀਆ ਢੰਗ ਨਾਲ ਸਿੱਖਿਆ ਹਾਸਲ ਕਰ ਸਕਣਗੇ।

ਇਸ ਮੌਕੇ ਵਿਧਾਇਕ ਸ. ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਪੰਜਾਬ ਸਰਕਾਰ ਸੂਬੇ ‘ਚ ਸਿੱਖਿਆ ਅਤੇ ਸਿਹਤ ਕ੍ਰਾਂਤੀ ਲਈ ਜ਼ੋਰਾਂ-ਸ਼ੋਰਾਂ ਨਾਲ ਕੰਮ ਕਰ ਰਹੀ ਹੈ | ਸਾਡੇ ਹੋਣਹਾਰ ਵਿਦਿਆਰਥੀਆਂ ਲਈ ਸਰਕਾਰੀ ਸਕੂਲਾਂ ਵਿਚ ਵਧੀਆ ਸਹੂਲਤਾਂ ਦੇਣਾ ਸਾਡੀ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ |

ਸ. ਕੁਲਵੰਤ ਸਿੰਘ (MLA Kulwant Singh) ਨੇ ਕਿਹਾ ਕਿ ਅੱਜ ਪੰਜਾਬ ਭਰ ‘ਚ ਵਿੱਢੀ ਸਿੱਖਿਆ ਕ੍ਰਾਂਤੀ ਤਹਿਤ ਮੋਹਾਲੀ ਦੇ 90 ਸਕੂਲਾਂ ‘ਚ ਮੁਰੰਮਤ, ਨਵੀਨੀਕਰਨ, ਨਵੇਂ ਨਿਰਮਾਣ ਕਾਰਜਾਂ ਦਾ ਉਦਘਾਟਨ ਕਰਨਾ ਹੈ | ਉਨ੍ਹਾ ਕਿਹਾ ਕਿ ਅੱਜ ਦਾ ਯੁੱਗ ਤਕਨਾਲੋਜੀ ਦਾ ਯੁੱਗ ਹੈ ਅਤੇ ਸਮੇਂ ਦਾ ਹਾਣੀ ਬਣਨਾ ਬੇਹੱਦ ਜਰੂਰੀ ਹੈ | ਸਕੂਲਾਂ ਵਿਚ ਅਤਿ ਆਧੁਨਿਕ ਕਲਾਸ ਰੂਮ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਮਜਬੂਤ ਕਰਨਗੇ | ਸਕੂਲ ਦੇ ਅਧਿਆਪਕ ਹੀ ਬੱਚਿਆਂ ਪੜ੍ਹਾ ਕੇ ਦੇਸ਼ ਦਾ ਭਵਿੱਖ ਤਿਆਰ ਕਰਦੇ ਹਨ |

MLA Kulwant Singh

ਆਮ ਆਦਮੀ ਪਾਰਟੀ ਦੀ ਸਰਕਾਰ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਰਹੀ ਅਤੇ ਲੋਕ ਵੀ ਹੁਣ ਆਪਣੇ ਬੱਚਿਆਂ ਦਾ ਦਾਖਲਾ ਕਰਵਾਉਣ ਲਈ ਸਰਕਾਰੀ ਸਕੂਲਾਂ ਦਾ ਰੁਖ਼ ਕਰ ਰਹੇ ਹਨ |
ਉਨ੍ਹਾਂ ਸਮੂਹ ਮਾਤਾ-ਪਿਤਾ ਅਤੇ ਸਮਾਜਿਕ ਭਾਈਚਾਰੇ ਨੂੰ ਅਪੀਲ ਕੀਤੀ ਕਿ ਸਰਕਾਰੀ ਸਹੂਲਤਾਂ ਦਾ ਲਾਭ ਪ੍ਰਾਪਤ ਕਰਨ ਲਈ ਆਪਣੇ ਬੱਚੇ ਸਰਕਾਰੀ ਸਕੂਲਾਂ ‘ਚ ਦਾਖਲ ਕਰਵਾਓ।

ਸ. ਕੁਲਵੰਤ ਸਿੰਘ ਨੇ ਕਿਹਾ ਮੌਜੂਦਾ ਪੰਜਾਬ ਸਰਕਾਰ ਸਿੱਖਿਆ ਖੇਤਰ ਦੇ ਨਾਲ-ਨਾਲ ਸਿਹਤ ਖੇਤਰ ‘ਚ ਲੋਕਾਂ ਨੂੰ ਵਧੀਆ ਅਤੇ ਮੁਫ਼ਤ ਸਹੂਲਤਾਂ ਲਈ ਮਹੱਲਾ ਕਲੀਨਿਕ ਖੋਲ੍ਹੇ ਹਨ | ਜਿਨ੍ਹਾਂ ਦਾ ਹਰ ਵਰਗ ਦੇ ਲੋਕਾਂ ਨੂੰ ਲਾਭ ਮਿਲ ਰਿਹਾ ਹੈ | ਇਸਦੇ ਨਾਲ ਹੀ ਮੋਹਾਲੀ ‘ਚ 50 ਏਕੜ ‘ਚ ਬਣਨ ਵਾਲਾ ਮੈਡੀਕਲ ਕਾਲਜ ਲੋਕਾਂ ਲਈ ਵਰਦਾਨ ਸਿੱਧ ਹੋਵੇਗਾ | ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਸਿੱਖਿਆ ਅਤੇ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਇਸ ਤੇ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ।

Read More: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਤਿੰਨ ਸਾਲਾਂ ਦੌਰਾਨ ਸਿੱਖਿਆ ਖੇਤਰ ਦੀਆਂ ਪ੍ਰਾਪਤੀਆਂ ‘ਤੇ ਪਾਇਆ ਚਾਨਣਾ

Scroll to Top