ਸਾਹਿਬਜ਼ਾਦਾ ਅਜੀਤ ਸਿੰਘ ਨਗਰ 02 ਜਨਵਰੀ, 2025: ਮੋਹਾਲੀ ਤੋਂ ਹਲਕਾ ਵਿਧਾਇਕ ਕੁਲਵੰਤ ਸਿੰਘ (MLA Kulwant Singh) ਨੇ ਅੱਜ ਪਿੰਡ ਬਠਲਾਣਾ ਤੋਂ ਪਿੰਡ ਗੁਡਾਣਾ ਤੱਕ ਲਿੰਕ ਸੜਕ ਨੂੰ 10 ਫੁੱਟ ਤੋਂ ਵਧਾ ਕੇ 18 ਫੁੱਟ ਤੱਕ ਚੌੜਾ ਕਰਨ ਦੀ ਸ਼ੁਰੂਆਤ ਕਾਰਵਾਈ | ਵਿਧਾਇਕ ਵੱਲੋਂ ਪਿੰਡ ਵਾਸੀਆਂ ਦੀਆਂ ਲੰਮੇ ਸਮੇਂ ਤੋਂ ਹੋ ਰਹੀ ਮੰਗ ਨੂੰ ਪੂਰਾ ਕੀਤਾ ਹੈ |
ਇਸ ਦੌਰਾਨ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਇਸ ਸੜਕ ਦੀ ਲੰਬਾਈ 2.5 ਕਿਲੋਮੀਟਰ ਹੈ। ਇਸ ਸੜਕ ਦਾ ਕੰਮ ਲੋਕ ਨਿਰਮਾਣ ਵਿਭਾਗ ਦੁਆਰਾ ਲਗਭੱਗ ਚਾਰ ਮਹੀਨਿਆਂ ਦੇ ਅੰਦਰ-ਅੰਦਰ ਮੁਕੰਮਲ ਕਰ ਲਿਆ ਜਾਵੇਗਾ | ਇਸ ਕਾਰਜ ‘ਤੇ 60 ਲੱਖ ਰੁਪਏ ਖਰਚੇ ਜਾਣਗੇ | ਸੜਕ ਦੇ ਕੰਮ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ |
ਉਨ੍ਹਾਂ ਕਿਹਾ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਪਿੰਡ ਵਾਸੀਆਂ ਨੂੰ ਨਵੇਂ ਸਾਲ ਮੌਕੇ ਇਹ ਤੋਹਫਾ ਦਿੱਤਾ ਹੈ। ਪੰਜਾਬ ਭਰ ‘ਚ ਪਿੰਡਾਂ ਦੇ ‘ਚ ਬਿਨਾਂ ਕਿਸੇ ਪੱਖਪਾਤ ਅਤੇ ਬਿਨਾਂ ਕਿਸੇ ਲੜਾਈ ਝਗੜੇ ਦੇ ਵਿਕਾਸ ਮੁਖੀ ਕੰਮਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ| ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ‘ਚ ਸਰਬਪੱਖੀ ਵਿਕਾਸ ਦੇ ਨਾਲ-ਨਾਲ ਭਾਈਚਾਰਕ ਸਾਂਝ ਨੂੰ ਕਾਇਮ ਰੱਖਣਾ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਹੈ ਤਾਂ ਜੋ ਪੰਜਾਬ ਨੂੰ ਵਿਕਾਸ ਦੀਆਂ ਬੁਲੰਦੀਆਂ ‘ਤੇ ਪਹੁੰਚਾਇਆ ਜਾ ਸਕੇ |
ਵਿਧਾਇਕ (MLA Kulwant Singh) ਨੇ ਪਿੰਡਾਂ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ ਖੇਤਰ ‘ਚ ਤਰੱਕੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵੱਲ ਵੀ ਵਧੇਰੇ ਧਿਆਨ ਦਿੰਦਿਆਂ ਪਿੰਡਾਂ ਦੇ ਸਕੂਲਾਂ ਦੀਆਂ ਇਮਾਰਤਾਂ ਦੀ ਹਾਲਤ ‘ਚ ਸੁਧਾਰ ਕਰਨ ਦੇ ਨਾਲ-ਨਾਲ ਨਵੀਆਂ ਇਮਾਰਤਾਂ ਵੀ ਬਣਾਈਆਂ ਜਾ ਰਹੀਆਂ ਹਨ ਅਤੇ ਨਵੇਂ ਅਧਿਆਪਕਾਂ ਦੀ ਭਰਤੀ ਕੀਤੀ ਜਾ ਰਹੀ ਹੈ, ਤਾਂ ਜੋ ਲੋਕ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ‘ਚ ਪੜਾਉਣ ਲਈ ਪਹਿਲ ਦੇਣ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਿਹਤ ਖੇਤਰ ਨੂੰ ਹੋਰ ਮਜਬੂਤ ਕਰਨ ਲਈ ਆਮ ਆਦਮੀ ਕਲੀਨਿਕ ਖੋਲ੍ਹੇ ਹਨ ਅਤੇ ਲੋਕ ਇੰਨ੍ਹਾਂ ਕਲੀਨਿਕਾਂ ‘ਚ ਇਲਾਜ਼ ਕਰਵਾ ਕੇ ਸੇਵਾ ਦਾ ਲਾਭ ਲੈ ਰਹੇ ਹਨ। ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਨੂੰ ਛੇਤੀ ਹੀ ਪੂਰਾ ਕੀਤਾ ਜਾਵੇਗਾ | ਇਸਦੇ ਨਾਲ ਹੀ ਪਿੰਡ ਸਨੇਟਾ ਦੇ ਪ੍ਰਾਇਮਰੀ ਹੈਲਥ ਸੈਂਟਰ ਨੂੰ ਛੇਤੀ ਸ਼ੁਰੂ ਕਰਨ ਦਾ ਭਰੋਸਾ ਦਿਵਾਇਆ ਹੈ ।
ਇਸ ਤੋਂ ਇਲਾਵਾ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪਿੰਡਾਂ ‘ਚ ਵਿਕਾਸ ਦੇ ਨਾਲ-ਨਾਲ ਸ਼ਹਿਰਾਂ ‘ਚ ਵੀ ਵਿਕਾਸ ਦਾ ਕੰਮ ਕੀਤਾ ਜਾ ਰਿਹਾ ਹੈ, ਜਿਸ ਅਧੀਨ ਨਵੀਆਂ ਸੜਕਾਂ, ਨਵੇਂ ਚੌਂਕ ਅਤੇ ਕੈਮਰੇ ਲਗਾਏ ਜਾ ਰਹੇ ਹਨ। ਇਸ ਦੌਰਾਨ ਵਿਧਾਇਕ ਕੁਲਵੰਤ ਸਿੰਘ ਨਾਲ ਸ਼ਿਵਪ੍ਰੀਤ ਸਿੰਘ, ਕਾਰਜਕਾਰੀ ਇੰਜੀਨੀਅਰ ਪੀ.ਡਬਲਿਊ.ਡੀ., ਜੇ.ਈ ਹਰਪ੍ਰੀਤ ਸਿੰਘ, ਕੌਂਸਲਰ ਜਸਪਾਲ ਸਿੰਘ ਮਟੌਰ, ਸਾਬਾ ਸਰਪੰਚ ਕਰਮਜੀਤ ਸਿੰਘ, ਹਰਨੇਕ ਸਿੰਘ, ਸਰਪੰਚ ਹਰਪਾਲ ਸਿੰਘ, ਅਵਤਾਰ ਸਿੰਘ ਮੌਲੀ, ਸਾਬਕਾ ਬਲਾਕ ਸੰਮਤੀ ਮੈਂਬਰ ਅਤੇ ਵਜ਼ੀਰ ਸਿੰਘ ਵੀ ਹਾਜ਼ਰ ਸਨ।
Read More: Mohali: ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਬੱਲੋਮਾਜਰਾ ਦੀ ਫਿਰਨੀ ਪੱਕੀ ਕਰਨ ਦੇ ਕੰਮ ਦੀ ਕਰਵਾਈ ਸ਼ੁਰੂਆਤ