Site icon TheUnmute.com

ਵਿਧਾਇਕ ਕੁਲਵੰਤ ਸਿੰਘ ਵੱਲੋ ਮੋਹਾਲੀ ‘ਚ ‘ਸਵੱਛਤਾ ਹੀ ਸੇਵਾ’ ਮੁਹਿੰਮ ਦੀ ਸ਼ੁਰੂਆਤ

MLA Kulwant Singh

ਐੱਸ.ਏ.ਐੱਸ. ਨਗਰ, 19 ਸਤੰਬਰ, 2023: ਹਲਕਾ ਵਿਧਾਇਕ ਕੁਲਵੰਤ ਸਿੰਘ (MLA Kulwant Singh) ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਚਲਾਈ ਜਾਣ ਵਾਲੀ ਸਵੱਛਤਾ ਹੀ ਸੇਵਾ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਇਸ ਮੁਹਿੰਮ ਤਹਿਤ 2 ਅਕਤੂਬਰ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਦੇ ਅੰਤਰਗਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋ ਇਸ ਪੰਦਰਵਾੜੇ ਅਧੀਨ ਪਿੰਡਾਂ ਵਿੱਚ ਅਲੱਗ-ਅਲੱਗ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਉਹਨਾਂ ਨੇ ਵੱਖ-ਵੱਖ ਅਲੱਗ ਵਿਭਾਗਾਂ ਦੇ ਅਧਿਕਾਰੀਆ ਨੂੰ ਇਸ ਮੁਹਿੰਮ ਦਾ ਹਿੱਸਾ ਬਣਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਦਿਹਾਤੀ ਵਿਕਾਸ ਤੇ ਕਾਰਜਾਂ ਨਾਲ ਸਬੰਧਤ ਸਮੂਹ ਵਿਭਾਗਾਂ ਨੂੰ ਇਸ ਮੁਹਿੰਮ ਦਾ ਹਿੱਸਾ ਬਣਨਾ ਚਾਹੀਦਾ ਹੈ।

ਉਹਨਾਂ (MLA Kulwant Singh) ਨੇ ਕਿਹਾ ਕਿ ਜ਼ਿਲ੍ਹੇ ਵਿੱਚ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ‘ਚ ਸਬੰਧਤ ਪਿੰਡਾਂ ਦੇ ਵਸਨੀਕਾਂ ਨੂੰ ਜ਼ਰੂਰ ਹਿੱਸੇਦਾਰ ਬਣਾਇਆ ਜਾਵੇ ਤਾਂ ਜੋ ਪਿੰਡਾਂ ‘ਚ ਸਾਫ਼ ਸਫ਼ਾਈ ਅਤੇ ਜਲ ਨਿਕਾਸ ਨਾਲ ਸਬੰਧਤ ਮੁਸ਼ਕਿਲਾਂ ਦਾ ਹੱਲ ਹੋ ਸਕੇ। ਉਨ੍ਹਾਂ ਨੇ ਨੌਜਵਾਨਾਂ ਨੂੰ ਵੀ ਅਪੀਲ ਕੀਤੀ ਕਿ ਆਪਣੇ ਆਪਣੇ ਪਿੰਡ ਦੀ ਸਾਫ ਸਫਾਈ ‘ਚ ਸਹਿਯੋਗ ਦੇਣ ਅਤੇ ਅਤੇ ਸਕੂਲ, ਕਾਲਜਾਂ ਵਿੱਚ ਜਾਗਰੂਕਤਾ ਕੈਂਪਾਂ ਦਾ ਹਿੱਸਾ ਬਣਨ।

ਕਾਰਜਕਾਰੀ ਇੰਜੀਨੀਅਰ ਰਮਨਜੀਤ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਪਿੰਡਾਂ ਵਿੱਚ ਗਿੱਲੇ ਸੱਕੇ ਕੂੜੇ ਅਤੇ ਤਰਲ ਕੂੜੇ ਦੇ ਪ੍ਰੋਜੈਕਟਾਂ ਦਾ ਨਿਪਟਾਰਾ ਸੰਚਾਰੂ ਢੰਗ ਨਾਲ ਕਰਵਾਇਆ ਜਾਵੇਗਾ। ਇਸੇ ਤਰ੍ਹਾਂ ਜ਼ਿਆਦਾ ਤੋਂ ਜ਼ਿਆਦਾ ਪਿੰਡਾਂ ਨੂੰ ਇਸ ਮੁਹਿ। ਤਹਿਤ ਓ ਡੀ ਐਫ ਅਤੇ ਓ ਡੀ ਐਫ ਪਲੱਸ ਬਣਾਉਣ ਦਾ ਯਤਨ ਵੀ ਕੀਤਾ ਜਾਵੇਗਾ।

Exit mobile version