Site icon TheUnmute.com

MLA ਕੁਲਵੰਤ ਸਿੰਘ ਵੱਲੋਂ ਅਧਿਕਾਰੀਆਂ ਨੂੰ ਮੋਹਾਲੀ ਸ਼ਹਿਰ ‘ਚੋਂ ਕੂੜਾ ਚੁੱਕਣ ਦੇ ਮਸਲੇ ਦਾ ਛੇਤੀ ਹੱਲ ਕੱਢਣ ਦੇ ਹੁਕਮ

MLA Kulwant Singh

ਮੋਹਾਲੀ, 27 ਜੂਨ 2024: ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ (MLA Kulwant Singh) ਨੇ ਮੋਹਾਲੀ ਸ਼ਹਿਰ ‘ਚ ਠੋਸ ਰਹਿੰਦ-ਖੂੰਹਦ ਪ੍ਰਬੰਧਨ ਨੂੰ ਲੈ ਕੇ ਨੋਟਿਸ ਲਿਆ ਹੈ | ਇਸ ਸੰਬੰਧੀ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨਾਲ ਮੋਹਾਲੀ ਨਗਰ ਨਿਗਮ ਅਤੇ ਗਮਾਡਾ ਦੇ ਅਧਿਕਾਰੀਆਂ ਦੀ ਸਾਂਝੀ ਬੈਠਕ ਕਰਕੇ ਦੋਵਾਂ ਵਿਭਾਗਾਂ ਨੂੰ ਕੁੜੇ ਦੇ ਨਿਪਟਾਰੇ ਮੁੱਦੇ ਨੂੰ ਛੇਤੀ ਹੱਲ ਕਰਨ ਲਈ ਕਿਹਾ ਹੈ ਤਾਂ ਜੋ ਸ਼ਹਿਰ ਵਾਸੀਆਂ ਨੂੰ ਮੁਸ਼ਕਿਲਾਂ ਨਾ ਆਉਣ | ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਦੋਵੇਂ ਵਿਭਾਗਾਂ ਦਾ ਪਹਿਲਾ ਫਰਜ਼ ਬਣਦਾ ਹੈ ਕਿ ਉਹ ਆਪਣੇ-ਆਪਣੇ ਇਲਾਕਿਆਂ ‘ਚ ਠੋਸ ਰਹਿੰਦ-ਖੂੰਹਦ ਦੇ ਸਹੀ ਪ੍ਰਬੰਧਨ ਨੂੰ ਯਕੀਨੀ ਬਣਾਉਣ।

ਵਿਧਾਇਕ (MLA Kulwant Singh) ਨੇ ਕਿਹਾ ਕਿ ਦੋਵਾਂ ਵਿਭਾਗਾਂ ਦੇ ਖੇਤਰਾਂ ‘ਚ ਪੈਂਦੇ ਰਿਸੋਰਸ ਮੈਨੇਜਮੈਂਟ ਸੈਂਟਰ ਨੂੰ ਦੋਵੇਂ ਸ਼ਹਿਰੀ ਸੰਸਥਾਵਾਂ ਸੰਭਾਲਣ ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ | ਇਸ ਬੈਠਕ ਦੌਰਾਨ ਉਨ੍ਹਾਂ ਨਾਲ ਡੀਸੀ ਆਸ਼ਿਕਾ ਜੈਨ, ਵਧੀਕ ਡਿਪਟੀ ਕਮਿਸ਼ਨਰ (ਜ) ਵਿਰਾਜ ਸ਼ਿਆਮਕਰਨ ਤਿੜਕੇ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ ਅਤੇ ਐਸਡੀਐਮ ਮੋਹਾਲੀ ਦੀਪਾਂਕਰ ਗਰਗ, ਨਗਰ ਨਿਗਮ ਕਮਿਸ਼ਨਰ ਨਵਜੋਤ ਕੌਰ ਤੇ ਵਧੀਕ ਮੁੱਖ ਪ੍ਰਸ਼ਾਸਕ ਗਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ ਅਮਰਿੰਦਰ ਸਿੰਘ ਟਿਵਾਣਾ ਮੌਜੂਦ ਸਨ |

Exit mobile version