TheUnmute.com

ਦੋ ਰੋਜ਼ਾ ਕਬੱਡੀ ਟੂਰਨਾਮੈਂਟ ‘ਚ MLA ਕੁਲਵੰਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

ਮੋਹਾਲੀ, 18 ਜਨਵਰੀ 2024: ਪੰਜਾਬ ਦੀ ਮਾਂ ਖੇਡ ਕਬੱਡੀ (Kabaddi) ਨੂੰ ਪ੍ਰਫੁੱਲਤ ਕਰਨ ਲਈ ਸ਼ਹੀਦ ਭਗਤ ਸਪੋਰਟਸ ਐਂਡ ਵੈਲਫ਼ੇਅਰ ਕਲੱਬ ਵੱਲੋਂ ਮੌਲੀ ਬੈਦਵਾਣ ਵਿਖੇ ਦੋ ਰੋਜ਼ਾ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ | ਇਸ ਦੋ ਰੋਜ਼ਾ ਕਬੱਡੀ ਟੂਰਨਾਮੈਂਟ ਵਿੱਚ ਮੌਲੀ ਬੈਦਵਾਣ ਨੇ ਮਨਾਣਾ ਨੂੰ ਹਰਾ ਕੇ ਕਬੱਡੀ ਕੱਪ ਜਿੱਤ ਲਿਆ ਅਤੇ ਜੇਤੂ ਟੀਮ ਨੂੰ ਇੱਕ ਲੱਖ ਦੀ ਇਨਾਮੀ ਰਾਸ਼ੀ ਦਿੱਤੀ ਗਈ ਹੈ | ਇਸਦੇ ਨਾਲ ਹੀ ਦੋ ਰੋਜ਼ਾ ਟੂਰਨਾਮੈਂਟ ਵਿੱਚ ਉਪ ਜੇਤੂ ਟੀਮ ਨੂੰ 71 ਹਜ਼ਾਰ ਰੁਪਏ ਦਾ ਨਕਦ ਇਨਾਮ ਦਿੱਤਾ ਗਿਆ।

 

ਕਬੱਡੀ ਟੂਰਨਾਮੈਂਟ ਵਿੱਚ ਨਾਮਵਰ ਟੀਮਾਂ ਦੇ ਖਿਡਾਰੀਆ ਨੇ ਭਾਗ ਲਿਆ। ਉਥੇ ਵੱਡੀ ਗਿਣਤੀ ਵਿੱਚ ਕਬੱਡੀ ਪ੍ਰੇਮੀਆਂ ਨੇ ਵੀ ਇਸ ਖੇਡ ਦਾ ਆਨੰਦ ਮਾਣਿਆ। ਇਸ ਦੌਰਾਨ ਹਲਕਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਕਬੱਡੀ ਟੂਰਨਾਮੈਂਟ ‘ਚ ਮੁੱਖ ਮਹਿਮਾਨ ਪਹੁੰਚੇ |

May be an image of 7 people and crowd

ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਕਬੱਡੀ (Kabaddi) ਟੂਰਨਾਮੈਂਟ ਕਰਵਾਉਣ ਲਈ ਕਲੱਬ ਦੇ ਅਹੁਦੇਦਾਰਾਂ ਦੇ ਯਤਨਾਂ ਦੀ ਭਰਵੀਂ ਤਾਰੀਫ਼ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖਿਡਾਰੀਆਂ ਨੂੰ ਆਰਥਿਕ ਪੱਖੋਂ ਮਜ਼ਬੂਤ ​​ਕਰਨ ਦੇ ਨਾਲ-ਨਾਲ ਸਰਕਾਰੀ ਨੌਕਰੀਆਂ ਨਾਲ ਨਵਾਜਿਆ ਜਾ ਰਿਹਾ ਹੈ। ਇਸ ਲਈ ਪੰਜਾਬ ਦੀ ਮਾਂ ਖੇਡ ਕਬੱਡੀ ਨੂੰ ਪ੍ਰਫੁੱਲਤ ਕਰਨ ਲਈ ਇਸ ਤਰ੍ਹਾਂ ਦੇ ਟੂਰਨਾਮੈਂਟ ਕਰਵਾਉਣੇ ਚਾਹੀਦੇ ਹਨ।

ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ‘ਚ ਖੇਡਾਂ ਨੂੰ ਪ੍ਰਫੁਲਿਤ ਕਰਨ ਦੇ ਯਤਨਾਂ ‘ਚ ਤੇਜ਼ੀ ਆਈ ਹੈ | ਸਭ ਦੇ ਸਹਿਯੋਗ ਨਾਲ ਪੰਜਾਬ ‘ਚ ਖੇਡ ਸੱਭਿਆਚਾਰ ਮੁੜ ਸੁਰਜੀਤ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਖੇਡਾਂ ਲਈ ਜੋ ਵੀ ਆਰਥਿਕ ਸਹਾਇਤਾ ਦੀ ਲੋੜ ਹੋਵੇਗੀ ਉਹ ਛੇਤੀ ਹੀ ਭੇਜ ਦਿੱਤੀ ਜਾਵੇਗੀ | ਇਸ ਦੌਰਾਨ ਉਨ੍ਹਾਂ ਨੇ ਕਬੱਡੀ ਖਿਡਾਰੀਆਂ ਦਿਨ ਹੌਂਸਲਾ ਅਫ਼ਜਾਈ ਕੀਤੀ ਅਤੇ ਸਨਮਾਨ ਚਿੰਨ੍ਹ ਵੀ ਭੇਂਟ ਕੀਤੇ |

Exit mobile version