ਮੋਹਾਲੀ, 26 ਅਕਤੂਬਰ 2023: ਅੱਜ ਐੱਸ.ਏ.ਐੱਸ ਨਗਰ (ਮੋਹਾਲੀ) ਵਿਖੇ ਟਰੇਡਰਜ਼ ਮਾਰਕੀਟ ਐਸੋਸੀਏਸ਼ਨ (ਰਜਿ.) ਅਤੇ ਬੇਉਪਾਰ ਮੰਡਲ ਐਸ.ਏ.ਐਸ ਨਗਰ 3B2 ਅਤੇ ਲਾਇਨਜ਼ ਕਲੱਬ ਪੰਚਕੁਲਾ ਪ੍ਰੀਮੀਅਰ ਦੁਆਰਾ ਮਨੁੱਖਤਾ ਦੀ ਸੇਵਾ ਲਈ ਖ਼ੂਨਦਾਨ ਕੈਂਪ ਲਗਾਇਆ ਗਿਆ | ਹਲਕਾ ਮੋਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ ((MLA Kulwant Singh) ਨੇ ਇਸ ਖ਼ੂਨਦਾਨ ਕੈਂਪ ਵਿੱਚ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ ਅਤੇ ਖ਼ੂਨਦਾਨੀਆਂ ਦੀ ਹੌਂਸਲਾ ਅਫ਼ਜਾਈ ਕੀਤੀ।
ਇਸ ਮੌਕੇ ਸ. ਕੁਲਵੰਤ ਸਿੰਘ ਨੇ ਟਰੇਡਰਜ਼ ਮਾਰਕੀਟ ਐਸੋਸੀਏਸ਼ਨ ਅਤੇ ਬੇਉਪਾਰ ਮੰਡਲ ਅਤੇ ਲਾਇਨਜ਼ ਕਲੱਬ ਪੰਚਕੁਲਾ ਪ੍ਰੀਮੀਅਰ ਦੁਆਰਾ ਲਗਾਏ ਗਏ ਇਸ ਕੈਂਪ ਦੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਖ਼ੂਨਦਾਨ ਤੋਂ ਵੱਡਾ ਕੋਈ ਦਾਨ ਨਹੀਂ, ਕਿਉਂਕਿ ਖੂਨ ਦੀ ਇੱਕ ਬੁੰਦ ਨਾਲ ਮੌਤ ਦੇ ਮੂੰਹ ਵਿੱਚ ਜਾ ਰਹੇ ਕਿਸੇ ਵਿਅਕਤੀ ਦੀ ਜਾਨ ਬਚਾਈ ਜਾ ਸਕਦੀ ਹੈ | ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਭ ਨੂੰ ਖ਼ੂਨਦਾਨ ਕਰਨਾ ਚਾਹੀਦਾ ਹੈ | ਸ. ਕੁਲਵੰਤ ਸਿੰਘ ਨੇ ਸਾਰੇ ਖ਼ੂਨਦਾਨੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਵੀ ਕੀਤਾ |
ਇਸ ਦੌਰਾਨ ਪੱਤਰਕਾਰਾਂ ਨਾਲ ਗੱਲ ਕਰਦਿਆਂ ਵਿਧਾਇਕ ਕੁਲਵੰਤ ਸਿੰਘ (MLA Kulwant Singh) ਨੇ ਕਿਹਾ ਪੰਜਾਬ ਦੇ ਮੁੱਦਿਆਂ ਦਾ ਹੱਲ ਸਿਆਸਤ ਤੋਂ ਉਪਰ ਉਠਕੇ ਹੋਣਾ ਚਾਹੀਦਾ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇੱਕ ਨਵੰਬਰ ਨੂੰ ਰੱਖੀ ਖੁੱਲ੍ਹੀ ਬਹਿਸ ‘ਚ ਸਾਰੀਆਂ ਪਾਰਟੀਆਂ ਨੂੰ ਸ਼ਾਮਲ ਹੋਣਾ ਚਾਹੀਦਾ ਤਾਂ ਜੋ ਗੰਭੀਰ ਮੁੱਦਿਆਂ ਦਾ ਹੱਲ ਕੱਢਿਆ ਜਾ ਸਕੇ | ਉਨ੍ਹਾਂ ਕਿਹਾ ਕਿ ਖੁੱਲ੍ਹੀ ਬਹਿਸ ‘ਚ ਇਲਜ਼ਾਮਬਾਜ਼ੀ ਦੀ ਜਗ੍ਹਾ ਮੁੱਦਿਆਂ ‘ਤੇ ਚਰਚਾ ਹੋਣੀ ਚਾਹੀਦੀ ਹੈ, ਕਿਉਂਕਿ ਐੱਸ.ਵਾਈ.ਐੱਲ ਦਾ ਹੱਲ ਮਿਲ ਬੈਠ ਕੇ ਨਿਕਲ ਸਕਦਾ ਹੈ | ਉਨ੍ਹਾਂ ਕਿਹਾ ਕਿ ਜੋ ਪਹਿਲਾਂ ਗਲਤੀਆਂ ਹੋਈਆ ਹਨ, ਉਨ੍ਹਾਂ ਤੋਂ ਸਬਕ ਲੈਣਾ ਚਾਹੀਦਾ। ਸ. ਕੁਲਵੰਤ ਸਿੰਘ ਨੇ ਸਾਫ਼ ਕੀਤਾ ਕਿ ਪੰਜਾਬ ਕੋਲ ਪਾਣੀ ਦੀ ਇੱਕ ਵੀ ਬੂੰਦ ਫਾਲਤੂ ਨਾ ਪਹਿਲਾ ਸੀ ਅਤੇ ਨਾ ਹੀ ਹੁਣ ਹੈ। ਇਸ ਤੋਂ ਵੀ ਵੱਡੀ ਗੱਲ ਕਿ ਪੰਜਾਬ ਦੇ ਪਾਣੀਆਂ ਉੱਤੇ ਸਿਰਫ਼ ਪੰਜਾਬ ਦਾ ਹੱਕ ਹੈ।
ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨਾਲ ਸ. ਜਸਪਾਲ ਸਿੰਘ ਦਿਓਲ, ਸਟੇਟ ਅਵਾਰਡੀ ਅਤੇ ਸਾਬਕਾ ਕੌਂਸਲਰ ਫੂਲ ਰਾਜ ਸਿੰਘ, ਸ. ਤਰਨਜੀਤ ਸਿੰਘ, ਹੈਪੀ (ਪੀ.ਏ.), ਅਕਬਿੰਦਰ ਸਿੰਘ ਗੋਸਲ, ਰਜੀਵ ਵਸ਼ਿਸ਼ਟ, ਆਰ.ਪੀ. ਸ਼ਰਮਾ, ਕੁਲਦੀਪ ਸਿੰਘ ਸਮਾਣਾ, ਹਰਪਾਲ ਸਿੰਘ ਚੰਨਾ, ਹਰਸੰਗਤ ਸਿੰਘ ਆਦਿ ਹਾਜ਼ਰ ਰਹੇ |