ਵਿਧਾਇਕ ਕੁਲਵੰਤ ਸਿੰਘ

ਵਿਧਾਇਕ ਕੁਲਵੰਤ ਸਿੰਘ ਨੇ Autism ਸੈਂਟਰ ਨੂੰ ਦਿੱਤੀ 1 ਕਰੋੜ ਰੁਪਏ ਦੀ ਵਿੱਤੀ ਸਹਾਇਤਾ

ਮੋਹਾਲੀ, 12 ਸਤੰਬਰ 2026: ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਦੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਆਟਿਜ਼ਮ ਸੈਂਟਰ (Autism Centre) ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੋਲੋਂ ਹੋਰ ਲੋੜੀਂਦੀ ਸਹਾਇਤਾ ਲਿਆਂਦੀ ਜਾਵੇਗੀ ਅਤੇ ਸੈਂਟਰ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

ਵਿਧਾਇਕ ਕੁਲਵੰਤ ਸਿੰਘ ਬੀਤੇ ਦਿਨ ਸੈਕਟਰ-79 ਸਥਿਤ ਆਟਿਜ਼ਮ ਸੈਂਟਰ ਵਿਖੇ ਡਾਕਟਰਾਂ ਦੀ ਟੀਮ ਨਾਲ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਹ ਸੈਂਟਰ ਦੇਸ਼ ‘ਚ ਆਪਣੀ ਕਿਸਮ ਦਾ ਵਿਲੱਖਣ ਉਪਰਾਲਾ ਹੈ, ਜਿੱਥੇ ਆਟਿਜ਼ਮ ਪ੍ਰਭਾਵਿਤ ਬੱਚਿਆਂ ਨੂੰ ਲੋੜੀਂਦੀਆਂ ਇਲਾਜ ਅਤੇ ਥੈਰੇਪੀ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

Kulwant Singh

ਉਨ੍ਹਾਂ ਦੱਸਿਆ ਕਿ ਸੈਂਟਰ ‘ਚ ਲੜਕਿਆਂ ਲਈ 6 ਅਤੇ ਲੜਕੀਆਂ ਲਈ 6 ਕਮਰੇ ਤਿਆਰ ਕੀਤੇ ਹਨ। ਇਸ ਤੋਂ ਇਲਾਵਾ ਆਉਣ ਵਾਲੇ ਸਮੇਂ ‘ਚ ਬੱਚਿਆਂ ਦੇ ਮਾਪਿਆਂ ਲਈ ਵੀ ਇੱਥੇ ਰਹਿਣ ਦੀ ਸੁਵਿਧਾ ਮੁਹੱਈਆ ਕਰਵਾਉਣ ਦੀ ਯੋਜਨਾ ਬਣਾਈ ਜਾ ਰਹੀ ਹੈ।

ਕੁਲਵੰਤ ਸਿੰਘ ਨੇ ਕਿਹਾ ਕਿ ਡਾਕਟਰੀ ਪੇਸ਼ਾ ਸੇਵਾ ਦਾ ਪੇਸ਼ਾ ਹੈ ਅਤੇ ਡਾਕਟਰ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ ਦੇਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਇਸ ਸੈਂਟਰ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਡਾ. ਪਰਮਿੰਦਰ ਸਿੰਘ, ਡਾਕਟਰ ਨਿਧੀ ਮਲਹੋਤਰਾ, ਡਾ. ਛਾਇਆ ਪ੍ਰਸ਼ਾਦ, ਡਾ. ਹਰਵਿੰਦਰ ਪਾਲ ਸਿੰਘ ਚੀਮਾ ਅਤੇ ਹੋਰ ਮੈਡੀਕਲ ਸਟਾਫ਼ ਵੱਲੋਂ ਨਿੱਜੀ ਦਿਲਚਸਪੀ ਨਾਲ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ।

ਉਨ੍ਹਾਂ ਡਾਕਟਰਾਂ ਅਤੇ ਸਮਾਜ ਸੇਵੀ ਸੰਸਥਾਵਾਂ ਦੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਰਿਆਂ ਵੱਲੋਂ ਮਿਲ ਕੇ ਇਸ ਸੈਂਟਰ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਇੱਕ ਮਿਸ਼ਨ ਵਜੋਂ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਸੈਂਟਰ ਵੱਲੋਂ ਹੁਣ ਤੱਕ 240 ਬੱਚਿਆਂ ਨੂੰ ਇਲਾਜ ਅਤੇ ਥੈਰੇਪੀ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇੱਥੇ ਹੁਣ ਤੱਕ 3,000 ਤੋਂ ਵੱਧ ਥੈਰੇਪੀ ਸੈਸ਼ਨ ਹੋ ਚੁੱਕੇ ਹਨ ਅਤੇ ਰੋਜ਼ਾਨਾ ਲਗਭਗ 25 ਤੋਂ 30 ਪਰਿਵਾਰ ਸੈਂਟਰ ਵਿੱਚ ਪਹੁੰਚ ਰਹੇ ਹਨ।

MLA kulwant singh

ਵਿਧਾਇਕ ਕੁਲਵੰਤ ਸਿੰਘ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਸੈਂਟਰ ਵਿੱਚ ਇਲਾਜ ਅਧੀਨ ਬੱਚਿਆਂ ਨੂੰ ਛੇਤੀ ਤੋਂ ਛੇਤੀ ਤੰਦਰੁਸਤੀ ਮਿਲੇ ਅਤੇ ਡਾਕਟਰਾਂ ਦੀ ਟੀਮ ਨੂੰ ਉਨ੍ਹਾਂ ਦੀ ਸੇਵਾ ਅਤੇ ਇਲਾਜ ਲਈ ਤਾਕਤ ਅਤੇ ਹੌਸਲਾ ਬਖਸ਼ੇ।

ਵਿਧਾਇਕ ਕੁਲਵੰਤ ਸਿੰਘ ਵੱਲੋਂ ਇਸ ਸੈਂਟਰ ਲਈ ਪਹਿਲਾਂ ਹੀ ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਮੁੜ ਭਰੋਸਾ ਦਿਵਾਇਆ ਕਿ ਸੈਂਟਰ ਦੀਆਂ ਹੋਰ ਲੋੜਾਂ ਨੂੰ ਪੂਰਾ ਕਰਨ ਲਈ ਪੰਜਾਬ ਸਰਕਾਰ ਤੋਂ ਲੋੜੀਂਦੀ ਵਿੱਤੀ ਸਹਾਇਤਾ ਲਿਆਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।

Read More: ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਵਿਕਾਸ ਤੇ ਮਕਾਨਾਂ ਲਈ 37 ਲੱਖ ਰੁਪਏ ਦੀ ਗ੍ਰਾਂਟ ਦੀ ਵੰਡੀ

ਵਿਦੇਸ਼

Scroll to Top