MLA Kulwant Singh

ਮੋਹਾਲੀ ਦੇ ਫੇਜ਼-1 ‘ਚ ਲੱਗੇ ਲੋਕ ਸੁਵਿਧਾ ਕੈਂਪ ‘ਚ ਪਹੁੰਚੇ MLA ਕੁਲਵੰਤ ਸਿੰਘ

ਮੋਹਾਲੀ, 01 ਮਾਰਚ 2024: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਹੋਰ ਸਹੂਲਤਾਂ ਪ੍ਰਦਾਨ ਕਰਨ ਲਈ ਸੂਬੇ ਭਰ ‘ਚ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ, ਇਸੇ ਲੜੀ ਤਹਿਤ ਅੱਜ ਮੋਹਾਲੀ ਦੇ ਫੇਸ-1 ਵਿਖੇ ਲਗਾਏ ਗਏ ਸੁਵਿਧਾ ਕੈਂਪ ‘ਚ ਹਲਕਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ (MLA Kulwant Singh) ਪਹੁੰਚੇ |

ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਦੇ ਲਗਾਤਾਰ ਸਾਰਥਕ ਨਤੀਜੇ ਨਿਕਲ ਰਹੇ ਹਨ। ਇਸ ਮੁਹਿੰਮ ਨਾਲ ਲੋਕਾਂ ਨੂੰ ਹੱਥੋ ਹੱਥ ਸਰਕਾਰੀ ਸੇਵਾਵਾਂ ਮਿਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਲੋਕ ਸੁਵਿਧਾ ਕੈਂਪ ਇਸੇ ਤਰ੍ਹਾਂ ਜਾਰੀ ਰਹਿਣਗੇ |

ਇਸਦੇ ਨਾਲ ਹੀ ਵਿਧਾਇਕ ਕੁਲਵੰਤ ਸਿੰਘ (MLA Kulwant Singh) ਨੇ ਲੋਕਾਂ ਨੂੰ ਭਰੋਸਾ ਦਿੱਤਾ ਹੈ ਕਿ ਜਿਨ੍ਹਾਂ ਲੋਕਾਂ ਦੇ ਰਾਸ਼ਨ ਕਾਰਡ ਕੱਟੇ ਗਏ ਸੀ, ਉਨ੍ਹਾਂ ਦੇ ਰਾਸ਼ਨ ਕਾਰਡ ਮੁੜ ਬਹਾਲ ਕੀਤੇ ਜਾਣਗੇ ਤੇ ਸਰਕਾਰੀ ਰਾਸ਼ਨ ਵੀ ਮਿਲੇਗਾ। ਵਿਧਾਇਕ ਨੇ ਦੱਸਿਆ ਕਿ ਹਲਕੇ ਵਿੱਚ ਹੁਣ ਤੱਕ ਲੱਗੇ ਕੈਂਪਾਂ ਵਿੱਚ ਵੱਡੀ ਗਿਣਤੀ ਵਿੱਚ ਲੋਕ ਪਹੁੰਚੇ ਹਨ ਅਤੇ ਲੋਕਾਂ ਪਾਸੋਂ ਇਹਨਾਂ ਕੈਂਪਾਂ ਦੌਰਾਨ ਜਿੰਨੀਆਂ ਵੀ ਅਰਜੀਆਂ ਪ੍ਰਾਪਤ ਹੋਈਆਂ ਹਨ, ਉਹਨਾਂ ਵਿੱਚੋਂ ਬਹੁਤ ਸਾਰੀਆਂ ਦਾ ਮੌਕੇ ‘ਤੇ ਹੀ ਨਿਪਟਾਰਾ ਕਰ ਦਿੱਤਾ ਗਿਆ |

ਇਸ ਦੌਰਾਨ ਕੈਂਪ ਵਿੱਚ ਪਹੁੰਚੇ ਲੋਕਾਂ ਨੇ ਵਿਧਾਇਕ ਕੁਲਵੰਤ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਗਰੀਬਾਂ ਦੇ ਰਾਸ਼ਨ ਕਾਰਡ ਕੱਟੇ ਜਾਣ ‘ਤੇ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ,ਪਰ ਅੱਜ ਵਿਧਾਇਕ ਵੱਲੋ ਭਰੋਸਾ ਦਿੱਤਾ ਜਿਸ ਹੈ ਕਿ ਉਨ੍ਹਾਂ ਨੂੰ ਰਾਸ਼ਨ ਕਾਰਡ ਨਵੇਂ ਬਣਾਉਣ ਦੀ ਜ਼ਰੂਰਤ ਨਹੀਂ, ਉਨ੍ਹਾਂ ਦੇ ਰਾਸ਼ਨ ਬਹਾਲ ਕਰ ਦਿੱਤੇ ਜਾਣਗੇ ਅਤੇ ਇਸੇ ਮਹੀਨੇ ਉਨ੍ਹਾਂ ਨੂੰ ਘਰ ਬੈਠੇ ਰਾਸ਼ਨ ਵੀ ਮਿਲੇਗਾ।

 

ਵਿਦੇਸ਼

Scroll to Top