ਮੋਹਾਲੀ, 25 ਜੁਲਾਈ 2025: ਆਮ ਆਦਮੀ ਪਾਰਟੀ ਦੇ ਵਿਧਾਇਕ ਸ. ਕੁਲਵੰਤ ਸਿੰਘ (MLA Kulwant Singh) ਨੇ ਪੰਜਾਬ ਕ੍ਰਿਕਟ ਐਸੋਸੀਏਸ਼ਨ (PCA) ਦੇ ਸਕੱਤਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਕੁਲਵੰਤ ਸਿੰਘ ਨੇ ਕੁਝ ਨਿੱਜੀ ਕਾਰਨਾਂ ਕਰਕੇ ਸਕੱਤਰ ਅਹੁਦੇ ਤੋਂ ਅਸਤੀਫ਼ਾ ਦਿੱਤਾ ਹੈ |
ਜਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਮੁੱਲਾਪੁਰ ਵਿਖੇ ਪੰਜਾਬ ਕ੍ਰਿਕਟ ਐਸੋਸੀਏਸ਼ਨ (PCA) ਦੇ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਹੋਈ ਚੋਣ ਤੋਂ ਬਾਅਦ ਵਿਧਾਇਕ ਕੁਲਵੰਤ ਸਿੰਘ (MLA Kulwant Singh) ਨੇ ਸਕੱਤਰ, ਅਮਰਜੀਤ ਮਹਿਤਾ ਪ੍ਰਧਾਨ, ਦੀਪਕ ਬਾਲੀ ਵਾਈਸ ਪ੍ਰਧਾਨ ਅਤੇ ਸੁਨੀਲ ਗੁਪਤਾ ਨੇ 12 ਜੁਲਾਈ ਨੂੰ ਖ਼ਜ਼ਾਨਚੀ ਵਜੋਂ ਅਹੁਦਾ ਸੰਭਾਲਿਆ ਸੀ |
Read More: ਵਿਧਾਇਕ ਕੁਲਵੰਤ ਸਿੰਘ ਨੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸਕੱਤਰ ਵਜੋਂ ਅਹੁਦਾ ਸੰਭਾਲਿਆ